28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਮਾਨਸਾ ਵਿਖੇ ਹੋਏ ਪੁਲਿਸ ਜਬਰ ਵਿਰੁੱਧ ਜੈਤੋ ਥਾਣੇ ਅੱਗੇ ਕੀਤਾ ਰੋਸ ਪ੍ਰਦਰਸ਼ਨ

ਜੈਤੋ, 28 ਅਕਤੂਬਰ (ਗੁਰਮੀਤਪਾਲ ਰੋੜੀਕਪੂਰਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪੱਧਰੀ ਸੱਦੇ ’ਤੇ ਬੀਤੇ ਦਿਨੀਂ ਮਾਨਸਾ ਵਿਖੇ ਪੁਲਿਸ ਪ੍ਰਸ਼ਾਸਨ ਵਲੋਂ ਭੰਮੇ ਕਲਾਂ ਦੇ ਨੌਜਵਾਨ ਦੀ ਮੌਤ ਹੋਣ ਤੋਂ ਬਾਅਦ ਮਿ੍ਰਤਕ ਨੌਜਵਾਨ ਦੀ ਦੇਹ ਮਾਨਸਾ ਧਰਨੇ ਵਿਚ ਲਿਆਉਣ ਸਮੇਂ ਪੁਲਿਸ ਵਲੋਂ ਆਪਣੇ ਕਬਜ਼ੇ ਵਿਚ ਲੈਣ ਅਤੇ ਮਾਨਸਾ ਧਰਨੇ ’ਚੋਂ ਗਿ੍ਰਫ਼ਤਾਰੀਆਂ ਕਰਨ ਦੇ ਵਿਰੋਧ ਵਿਚ ਕਿਸਾਨਾਂ ਨੇ ਜੈਤੋ ਪੁਲਿਸ ਥਾਣੇ ਅੱਗੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਨੱਥਾ ਸਿੰਘ ਰੋੜੀਕਪੂਰਾ, ਜ਼ਿਲ੍ਹਾ ਵਿੱਤ ਸਕੱਤਰ ਤਾਰਾ ਸਿੰਘ ਰੋੜੀਕਪੂਰਾ, ਜ਼ਿਲ੍ਹਾ ਆਗੂ ਹਰਪ੍ਰੀਤ ਸਿੰਘ ਦਲ ਸਿੰਘ ਵਾਲਾ, ਜ਼ਿਲ੍ਹਾ ਆਗੂ ਜਸਪ੍ਰੀਤ ਸਿੰਘ ਜੈਤੋ, ਬਲਾਕ ਜੈਤੋ ਆਗੂ ਚਰਨਜੀਤ ਸਿੰਘ ਰਣ ਸਿੰਘ ਵਾਲਾ, ਬੂਟਾ ਸਿੰਘ ਵੜਿੰਗ ਰੋੜੀਕਪੂਰਾ, ਵਿੱਕੀ ਜੈਤੋ, ਬਲਦੇਵ ਸਿੰਘ ਮੱਤਾ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੇ ਮਨਦੀਪ ਸਿੰਘ ਨੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦਾ ਖਾਤਮਾ ਕਰਨ ਦੇ ਨਾਂਅ ’ਤੇ ਸੱਤਾ ਵਿਚ ਆਈ ਸੀ ਪਰ ਨਸ਼ੇ ਖਤਮ ਕਰਨ ਦੀ ਜਗ੍ਹਾ ਨੌਜਵਾਨਾਂ ਨੂੰ ਨਿਸ਼ਾਨਾ ਬਣਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 29-10-2026
ਜੈਤੋ, 28 ਅਕਤੂਬਰ (ਗੁਰਮੀਤਪਾਲ ਰੋੜੀਕਪੂਰਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪੱਧਰੀ ਸੱਦੇ ’ਤੇ ਬੀਤੇ ਦਿਨੀਂ ਮਾਨਸਾ ਵਿਖੇ ਪੁਲਿਸ ਪ੍ਰਸ਼ਾਸਨ ਵਲੋਂ ਭੰਮੇ ਕਲਾਂ ਦੇ ਨੌਜਵਾਨ ਦੀ ਮੌਤ ਹੋਣ ਤੋਂ ਬਾਅਦ ਮਿ੍ਰਤਕ ਨੌਜਵਾਨ ਦੀ ਦੇਹ ਮਾਨਸਾ ਧਰਨੇ ਵਿਚ ਲਿਆਉਣ ਸਮੇਂ ਪੁਲਿਸ ਵਲੋਂ ਆਪਣੇ ਕਬਜ਼ੇ ਵਿਚ ਲੈਣ ਅਤੇ ਮਾਨਸਾ ਧਰਨੇ ’ਚੋਂ ਗਿ੍ਰਫ਼ਤਾਰੀਆਂ ਕਰਨ ਦੇ ਵਿਰੋਧ ਵਿਚ ਕਿਸਾਨਾਂ ਨੇ ਜੈਤੋ ਪੁਲਿਸ ਥਾਣੇ ਅੱਗੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਨੱਥਾ ਸਿੰਘ ਰੋੜੀਕਪੂਰਾ, ਜ਼ਿਲ੍ਹਾ ਵਿੱਤ ਸਕੱਤਰ ਤਾਰਾ ਸਿੰਘ ਰੋੜੀਕਪੂਰਾ, ਜ਼ਿਲ੍ਹਾ ਆਗੂ ਹਰਪ੍ਰੀਤ ਸਿੰਘ ਦਲ ਸਿੰਘ ਵਾਲਾ, ਜ਼ਿਲ੍ਹਾ ਆਗੂ ਜਸਪ੍ਰੀਤ ਸਿੰਘ ਜੈਤੋ, ਬਲਾਕ ਜੈਤੋ ਆਗੂ ਚਰਨਜੀਤ ਸਿੰਘ ਰਣ ਸਿੰਘ ਵਾਲਾ, ਬੂਟਾ ਸਿੰਘ ਵੜਿੰਗ ਰੋੜੀਕਪੂਰਾ, ਵਿੱਕੀ ਜੈਤੋ, ਬਲਦੇਵ ਸਿੰਘ ਮੱਤਾ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੇ ਮਨਦੀਪ ਸਿੰਘ ਨੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦਾ ਖਾਤਮਾ ਕਰਨ ਦੇ ਨਾਂਅ ’ਤੇ ਸੱਤਾ ਵਿਚ ਆਈ ਸੀ ਪਰ ਨਸ਼ੇ ਖਤਮ ਕਰਨ ਦੀ ਜਗ੍ਹਾ ਨੌਜਵਾਨਾਂ ਨੂੰ ਨਿਸ਼ਾਨਾ ਬਣਾ ਰਹੀ ਹੈ। ਬੁਲਾਰਿਆਂ ਨੇ ਕਿਹਾ ਕਿ ਮਾਨਸਾ ਪੁਲਿਸ ਵਲੋਂ ਧਰਨੇ ਵਾਲੀ ਜਗ੍ਹਾ ’ਤੇ ਛਾਪੇਮਾਰੀਆਂ ਕਰਕੇ ਗਿ੍ਰਫ਼ਤਾਰੀਆਂ ਕੀਤੀਆਂ ਗਈਆਂ ਅਤੇ ਦਹਿਸ਼ਤ ਦਾ ਮਾਹੌਲ ਬਣਾਇਆ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਗਿ੍ਫ਼ਤਾਰ ਕੀਤੇ ਗਏ ਧਰਨਾਕਾਰੀ ਤੁਰੰਤ ਰਿਹਾਅ ਕੀਤੇ ਜਾਣ, ਨੌਜਵਾਨਾਂ ਨੂੰ ਨਿਸ਼ਾਨਾ ਬਣਾਉਣਾ ਬੰਦ ਕੀਤਾ ਜਾਵੇ। ਉਨ੍ਹਾਂ 4 ਸਾਲ ਦੀ ਮਾਸੂਮ ਬੱਚੀ ਨਾਲ ਹੋਏ ਜ਼ਬਰ ਨਾਹ ਦੀ ਖ਼ਬਰ ਨਸ਼ਰ ਕਰਨ ਨੂੰ ਲੈ ਕੇ ਲੋਕ ਪੱਖੀ ਪੱਤਰਕਾਰ ਡਾ. ਬਖਸ਼ੀਸ਼ ਸਿੰਘ ’ਤੇ ਫ਼ਰੀਦਕੋਟ ਪੁਲਿਸ ਵਲੋਂ ਕੀਤੀ ਕਾਰਵਾਈ ਦੀ ਨਿਖੇਧੀ ਕੀਤੀ। ਡਾ. ਬਖਸ਼ੀਸ਼ ਸਿੰਘ ਆਜ਼ਾਦ ਨਾਲ ਹਰ ਸਮੇਂ ਡਟ ਕੇ ਖੜਨ ਦਾ ਭਰੋਸਾ ਦਿੱਤਾ। ਇਸ ਮੌਕੇ ਮੇਜ਼ਰ ਸਿੰਘ ਰਾਮੂਵਾਲਾ, ਤਰਸੇਮ ਸਿੰਘ ਰਣ ਸਿੰਘ ਵਾਲਾ, ਮਲਕੀਤ ਸਿੰਘ ਦਲ ਸਿੰਘ ਵਾਲਾ, ਜਸਵਿੰਦਰ ਸਿੰਘ ਸੇਢਾ ਸਿੰਘ ਵਾਲਾ, ਸੁਖਪ੍ਰੀਤ ਸਿੰਘ ਜੈਤੋ, ਦਿਲਬਾਗ ਸਿੰਘ ਮੱਤਾ, ਰਣਜੀਤ ਸਿੰਘ ਮੱਲਾ, ਮੰਦਰ ਸਿੰਘ ਸਰਾਂਵਾਂ, ਹਾਕਮ ਸਿੰਘ ਸਰਾਂਵਾਂ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੇ ਮਲਕੀਤ ਸਿੰਘ ਅਤੇ ਜੀਤ ਸਿੰਘ ਆਦਿ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਨੇ ਕੋਆਪ੍ਰੇਟਿਵ ਸੁਸਾਇਟੀਆਂ ’ਚ ਲਾਗੂ ਕੀਤੇ ਜਾ ਰਹੇ ਨਵੇਂ ਨਿਯਮਾਂ ਸੰਬੰਧੀ ਮੀਟਿੰਗ ਕੀਤੀ ਅਗਲੀ ਖ਼ਬਰ ਹੰਡਿਆਇਆ ਵਿਖੇ ਅਰਦਾਸ ਦਿਵਸ ਮਨਾਇਆ
Ad Position 24