ਸ਼੍ਰੋਮਣੀ ਅਕਾਲੀ ਦਲ ਬਾਦਲ ਦਿਨ-ਬ-ਦਿਨ ਚੜ੍ਹਤ ਵੱਲ : ਮਨਤਾਰ ਸਿੰਘ ਬਰਾੜ
ਕੋਟਕਪੂਰਾ, 28 ਅਕਤੂਬਰ (ਰਿੰਕੂ ਮਲਹੋਤਰਾ)-ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਲੋਕ ਪੱਖੀ ਸੋਚ ਨਾਲ ਦਿਨ ਬਦਿਨ ਪਾਰਟੀ ਉੱਚਾਈਆਂ ਵੱਲ ਜਾ ਰਹੀ ਹੈ। ਵੱਖ-ਵੱਖ ਪਾਰਟੀਆਂ ਦੇ ਸਿਆਸੀ ਆਗੂ ਆਪ ਮੂਹਾਰੇ ਪਾਰਟੀ ਵਿਚ ਸ਼ਮੂਲੀਅਤ ਕਰ ਰਹੇ ਹਨ।
ਕੋਟਕਪੂਰਾ, 28 ਅਕਤੂਬਰ (ਰਿੰਕੂ ਮਲਹੋਤਰਾ)-ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਲੋਕ ਪੱਖੀ ਸੋਚ ਨਾਲ ਦਿਨ ਬਦਿਨ ਪਾਰਟੀ ਉੱਚਾਈਆਂ ਵੱਲ ਜਾ ਰਹੀ ਹੈ। ਵੱਖ-ਵੱਖ ਪਾਰਟੀਆਂ ਦੇ ਸਿਆਸੀ ਆਗੂ ਆਪ ਮੂਹਾਰੇ ਪਾਰਟੀ ਵਿਚ ਸ਼ਮੂਲੀਅਤ ਕਰ ਰਹੇ ਹਨ। ਜਿਸ ਤੋਂ ਸਹਿਜੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਸੂਬੇ ਵਿਚ ਆਉਂਦੀਆਂ ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਬਾਦਲ ਮੁੜ ਸੱਤਾ ਸੰਭਾਲੇਗਾ। ਉਨ੍ਹਾਂ ਕਿਹਾ ਕਿ ਲੋਕ ਮੌਜੂਦਾ ਸਰਕਾਰ ਦੀਆਂ ਗਲਤ ਨੀਤੀਆਂ ਤੋਂ ਅੱਕ ਚੁੱਕੇ ਹਨ ਅਤੇ ਸੂਬੇ ਵਿਚ ਸੁਖਬੀਰ ਸਿੰਘ ਬਾਦਲ ਨੂੰ ਬਦਲਾਅ ਦੇ ਰੂਪ ਵਿਚ ਵੇਖ ਰਹੇ ਹਨ।