ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅਕਾਲ ਅਕੈਡਮੀ ਜੰਡ ਸਾਹਿਬ ਵਿਖੇ ਮਨਾਇਆ
ਫ਼ਰੀਦਕੋਟ, 28 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸੰਸਥਾ ਅਕਾਲ ਅਕੈਡਮੀ ਜੰਡ ਸਾਹਿਬ ਵਿਖੇ ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ, ਉਤਸ਼ਾਹ ਅਤੇ ਪ੍ਰੇਮ ਭਾਵਨਾ ਨਾਲ ਮਨਾਇਆ ਗਿਆ। ਸਕੂਲ ਵਿਚ ਅਧਿਆਤਮਿਕ ਅਤੇ ਸਿੱਖਿਆਦਾਇਕ ਗਤੀਵਿਧੀਆਂ ਕਰਵਾਈਆਂ ਗਈਆਂ।
ਫ਼ਰੀਦਕੋਟ, 28 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸੰਸਥਾ ਅਕਾਲ ਅਕੈਡਮੀ ਜੰਡ ਸਾਹਿਬ ਵਿਖੇ ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ, ਉਤਸ਼ਾਹ ਅਤੇ ਪ੍ਰੇਮ ਭਾਵਨਾ ਨਾਲ ਮਨਾਇਆ ਗਿਆ। ਸਕੂਲ ਵਿਚ ਅਧਿਆਤਮਿਕ ਅਤੇ ਸਿੱਖਿਆਦਾਇਕ ਗਤੀਵਿਧੀਆਂ ਕਰਵਾਈਆਂ ਗਈਆਂ। ਸਮਾਗਮ ਦੀ ਸ਼ੁਰੂਆਤ ਸਹਿਜ ਪਾਠ ਦੇ ਭੋਗ ਉਪਰੰਤ ਗੁਰਬਾਣੀ ਕੀਰਤਨ ਨਾਲ ਹੋਈ। ਵਿਦਿਆਰਥੀਆਂ ਵਲੋਂ ਸ਼ਰਧਾ ਨਾਲ ਕੀਤੇ ਗਏ ਕੀਰਤਨ ਨੇ ਸਮੁੱਚੇ ਵਾਤਾਵਰਨ ਨੂੰ ਅਧਿਆਤਮਿਕ ਰੰਗ ਵਿਚ ਰੰਗ ਦਿੱਤਾ।ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਲਈ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ, ਸਿੱਖਿਆਵਾਂ ਅਤੇ ਸਿੱਖ ਇਤਿਹਾਸ ਨਾਲ ਸਬੰਧਿਤ ਪ੍ਰਸ਼ਨੋਤਰੀ ਮੁਕਾਬਲਾ ਵੀ ਕਰਵਾਇਆ ਗਿਆ। ਪ੍ਰਿੰਸੀਪਲ ਨਿਰਮਲਜੀਤ ਕੌਰ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਨਿਮਰਤਾ, ਸੇਵਾ, ਪ੍ਰੇਮ, ਸਹਿਣਸ਼ੀਲਤਾ ਅਤੇ ਪਰਉਪਕਾਰ ਦੀ ਪ੍ਰੇਰਨਾ ਦਿੰਦਾ ਹੈ। ਸਾਨੂੰ ਗੁਰੂ ਸਾਹਿਬ ਵਲੋਂ ਦਰਸਾਏ ਸੱਚੇ ਮਾਰਗ ’ਤੇ ਚੱਲਦਿਆਂ ਉਨ੍ਹਾਂ ਦੇ ਪਵਿੱਤਰ ਬਚਨਾਂ ਨੂੰ ਆਪਣੇ ਜੀਵਨ ਵਿਚ ਅਮਲੀ ਰੂਪ ਵਿਚ ਧਾਰਨ ਕਰਨਾ ਚਾਹੀਦਾ ਹੈ।