28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਭਾਜਪਾ ਮੰਡਲ ਬਰਗਾੜੀ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਹੋਈ

ਬਰਗਾੜੀ, 28 ਅਕਤੂਬਰ (ਸੁਖਰਾਜ ਸਿੰਘ ਗੋਂਦਾਰਾ)-ਭਾਜਪਾ ਮੰਡਲ ਬਰਗਾੜੀ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਐਸ. ਸੀ ਵਿੰਗ ਦੇ ਅਹੁਦੇਦਾਰ ਜਸਪਾਲ ਸਿੰਘ ਪੰਜਗਰਾਈਂ ਦੀ ਪ੍ਰਧਾਨਗੀ ਹੇਠ ਸੀਨੀਅਰ ਭਾਜਪਾ ਆਗੂ ਡਾ.

Ad Position 21
No active advertisement
ਅਜੀਤ ਡੈਸਕ 29-10-2026
ਬਰਗਾੜੀ, 28 ਅਕਤੂਬਰ (ਸੁਖਰਾਜ ਸਿੰਘ ਗੋਂਦਾਰਾ)-ਭਾਜਪਾ ਮੰਡਲ ਬਰਗਾੜੀ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਐਸ.ਸੀ ਵਿੰਗ ਦੇ ਅਹੁਦੇਦਾਰ ਜਸਪਾਲ ਸਿੰਘ ਪੰਜਗਰਾਈਂ ਦੀ ਪ੍ਰਧਾਨਗੀ ਹੇਠ ਸੀਨੀਅਰ ਭਾਜਪਾ ਆਗੂ ਡਾ. ਬਲਵਿੰਦਰ ਸਿੰਘ ਸਿਵੀਆਂ ਦੀ ਗ੍ਰਹਿ ਬਰਗਾੜੀ ਵਿਖੇ ਹੋਈ। ਇਸ ਮੀਟਿੰਗ ਦੌਰਾਨ ਭਾਜਪਾ ਮੰਡਲ ਬਰਗਾੜੀ ਵਲੋਂ ਹੁਣ ਤੱਕ ਕੀਤੇ ਗਏ ਰਾਜਨੀਤਿਕ ਕੰਮਾਂ ਦਾ ਲੇਖਾ-ਜੋਖਾ ਕੀਤਾ ਅਤੇ ਆਉਣ ਵਾਲੇ ਸਮੇਂ ਭਾਜਪਾ ਨੂੰ ਹੋਰ ਮਜ਼ਬੂਤ ਕਰਨ ਲਈ ਕੀਤੇ ਜਾਣ ਵਾਲੇ ਕੰਮਾਂ ਦੀ ਰੂਪ-ਰੇਖਾ ਤਿਆਰ ਕੀਤੀ ਗਈ। ਜਸਪਾਲ ਸਿੰਘ ਪੰਜਗਰਾਈਂ ਨੇ ਦੱਸਿਆਂ ਕਿ ਗਰੀਬ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਕੇਂਦਰ ਦੀ ਭਾਜਪਾ ਸਰਕਾਰ ਬਹੁਤ ਸਾਰੀਆਂ ਹੋਰ ਯੋਜਨਾਵਾਂ ਲਿਆ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਭਾਜਪਾ ਸਫ਼ਲਤਾ ਹਾਸਿਲ ਕਰਦੀ ਹੈ ਤਾਂ ਕਿਸਾਨਾਂ, ਮਜ਼ਦੂਰਾਂ ਦੀ ਕਾਇਆਂ ਕਲਪ ਹੋ ਜਾਵੇਗੀ। ਉਨ੍ਹਾਂ ਪੰਜਾਬ ’ਚ ਭਾਜਪਾ ਦੀ ਸਫ਼ਲਤਾ ਲਈ ਮੰਡਲ ਬਰਗਾੜੀ ਦੇ ਆਗੂਆਂ ਤੇ ਵਰਕਰਾਂ ਅਪੀਲ ਕੀਤੀ ਕਿ ਉਹ ਪਾਰਟੀ ਦੀ ਸਫ਼ਲਤਾ ਲਈ ਦਿਨ ਰਾਤ ਮਿਹਨਤ ਕਰਨ ਤਾਂ ਕਿ ਪੰਜਾਬ ’ਚ ਡਬਲ ਇੰਜਨ ਦੀ ਸਰਕਾਰ ਬਣਾ ਕਿ ਪੰਜਾਬ ’ਚ ਨਸ਼ਿਆਂ ਦਾ ਸਫ਼ਾਇਆ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਜਦ ਪਿਛਲੇ ਦਿਨੀਂ ਪੰਜਾਬ ਦੇ ਦੌਰੇ ’ਤੇ ਆਏ ਸਨ ਤਾਂ ਉਨ੍ਹਾਂ ਨੇ ਵਾਅਦਾ ਕੀਤਾ ਸੀ ਕਿ ਜੇਕਰ ਪੰਜਾਬ ’ਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ 2029 ਤੱਕ ਪੰਜਾਬ ’ਚ ਨਸ਼ਾ ਅਤੇ ਨਸ਼ੇ ਦੇ ਸੌਦਾਗਰਾਂ ਦਾ ਮੁਕੰਮਲ ਖਾਤਮਾ ਕੀਤਾ ਜਾਵੇਗਾ। ਇਸ ਮੌਕੇ ਮੰਡਲ ਪ੍ਰਧਾਨ ਹਰਮੇਲ ਸਿੰਘ ਚਹਿਲ, ਆਤਮਾ ਰਾਮ, ਰੁਲਦੂ ਸਿੰਘ, ਜਸਪਾਲ ਸਿੰਘ ਝੱਖੜਵਾਲਾ, ਜਗਸੀਰ ਸਿੰਘ ਜੱਗਾ, ਗੁਰਵੀਰ ਸਿੰਘ ਝੱਖੜਵਾਲਾ, ਸੰਤੋਸ਼ ਰਾਣੀ, ਜਸਵਿੰਦਰ ਕੌਰ, ਸੁਖਜੀਤ ਕੌਰ ਪੰਚ ਲੰਭਵਾਲੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਲੌਜ਼ਮ ਕਾਨਵੈਂਟ ਸਕੂਲ ਵਿਖੇ ਵਿਦਿਆਰਥੀਆਂ ਦਾ ‘ਸ਼ੋਅ ਐਂਡ ਟੈੱਲ’ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਦਸਮੇਸ਼ ਆਦਰਸ਼ ਸਕੂਲ ਵਿਖੇ ਪ੍ਰਦੂਸ਼ਣ ਦੀ ਰੋਕਥਾਮ ਸੰਬੰਧੀ ਸੈਮੀਨਾਰ ਕਰਵਾਇਆ
Ad Position 24