30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

202 ਗਰਾਮ ਹੈਰੋਇਨ ਤੇੇ 3600 ਨਸ਼ੀਲੇ ਕੈਪਸੂਲ ਸਮੇਤ ਚਾਰ ਕਾਬੂ

ਕੋਟਕਪੂਰਾ, 29 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)-ਪੁਲਿਸ ਵਲੋਂ ਪਿੰਡ ਢਿੱਲਵਾਂ ਕਲਾਂ ਤੋਂ 202 ਗ੍ਰਾਮ ਹੈਰੋਇਨ ਅਤੇ 3600 ਨਸ਼ੀਲੇ ਕੈਪਸੂਲ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਨੇ ਚਾਰ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜੇ ਵਿਚੋਂ ਦੋ ਮੋਟਰਸਾਈਕਲ ਵੀ ਬਰਾਮਦ ਕੀਤੇ ਹਨ।

Ad Position 21
No active advertisement
ਅਜੀਤ ਡੈਸਕ 30-10-2026
ਕੋਟਕਪੂਰਾ, 29 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)-ਪੁਲਿਸ ਵਲੋਂ ਪਿੰਡ ਢਿੱਲਵਾਂ ਕਲਾਂ ਤੋਂ 202 ਗ੍ਰਾਮ ਹੈਰੋਇਨ ਅਤੇ 3600 ਨਸ਼ੀਲੇ ਕੈਪਸੂਲ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਨੇ ਚਾਰ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜੇ ਵਿਚੋਂ ਦੋ ਮੋਟਰਸਾਈਕਲ ਵੀ ਬਰਾਮਦ ਕੀਤੇ ਹਨ। ਮੁਲਜ਼ਮਾਂ ਦੀ ਪਛਾਣ ਅਨਮੋਲ ਸਿੰਘ ਗੁੰਨੂੰ ਅਤੇ ਮਨਦੀਪ ਕੁਮਾਰ ਜੋਨੀ ਵਾਸੀ ਕੋਟਕਪੂਰਾ, ਹਰਜਿੰਦਰ ਸਿੰਘ ਬੱਗਾ ਵਾਸੀ ਪਿੰਡ ਪੱਤੋ ਹੀਰਾ ਸਿੰਘ ਜ਼ਿਲ੍ਹਾ ਮੋਗਾ ਅਤੇ ਅਕਾਸ਼ਦੀਪ ਸਿੰਘ ਰੋਣੀ ਵਾਸੀ ਭਗਤਾ ਭਾਈਕਾ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ। ਐਸ.ਐਸ.ਪੀ ਗੁਰਬੰਸ ਸਿੰਘ ਬੈਂਸ ਮੁਤਾਬਿਕ ਐਂਟੀਨਾਰਕੋਟਿਕ ਸੈਲ ਦੇ ਏ.ਐਸ.ਆਈ ਸੁਖਪਾਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਅੰਮ੍ਰਿਤਸਰ-ਬਠਿੰਡਾ ਰਾਸ਼ਟਰੀ ਰਾਜ ਮਾਰਗ ਨੰਬਰ : 54 ’ਤੇ ਸਥਿਤ ਪਿੰਡ ਢਿੱਲਵਾਂ ਕਲਾਂ ਨੇੜੇ ਕੱਚੇ ਰਸਤੇ ’ਤੇ ਦੋ ਮੋਟਰਸਾਈਕਲ ਖੜੇ੍ਹ ਦੇਖੇ, ਜਿਨ੍ਹਾਂ ਕੋਲ ਚਾਰ ਨੌਜਵਾਨ ਕਿਸੇ ਸਮਾਨ ਦੀ ਪੜਤਾਲ ਕਰ ਰਹੇ ਸਨ। ਪੁਲਿਸ ਨੇ ਸ਼ੱਕ ਦੀ ਬਿਨਾਅ ’ਤੇ ਉਕਤ ਨੌਜਵਾਨਾਂ ਨੂੰ ਕਾਬੂ ਕਰਕੇ ਤਲਾਸ਼ੀ ਕੀਤੀ ਤਾਂ ਉਕਤਾਨ ਕੋਲੋਂ 202 ਗ੍ਰਾਮ ਹੈਰੋਇਨ ਅਤੇ 3600 ਪਾਬੰਦੀਸ਼ੁਦਾ ਨਸ਼ੀਲੇ ਕੈਪਸੂਲ ਬਰਾਮਦ ਹੋਏ। ਨਰਿੰਦਰ ਸਿੰਘ ਐਸ.ਪੀ ਫ਼ਰੀਦਕੋਟ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ ਤੇ ਉਸ ਤੋਂ ਬਾਅਦ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਕਿਸੇ ਵੱਡੇ ਨਸ਼ਾ ਤਸਕਰ ਦਾ ਸੁਰਾਗ ਲਗਾਇਆ ਜਾ ਸਕੇ। ਤਫ਼ਤੀਸ਼ੀ ਅਫ਼ਸਰ ਏਐਸਆਈ ਸੁਖਪਾਲ ਸਿੰਘ ਮੁਤਾਬਿਕ ਉਕਤਾਨ ਕੋਲੋਂ ਬਰਾਮਦ ਕੀਤੇ ਮੋਟਰਸਾਈਕਲਾਂ ਦੇ ਦਸਤਾਵੇਜਾਂ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲੱਗ ਸਕੇ ਕਿ ਉਕਤ ਮੋਟਰਸਾਈਕਲ ਚੋਰੀ ਦੇ ਹਨ ਜਾਂ ਉਕਤਾਨ ਲੜਕਿਆਂ ਨੇ ਕਿਸੇ ਹੋਰ ਮਕਸਦ ਲਈ ਰੱਖੇ ਹੋਏ ਹਨ।
Ad Position 22
No active advertisement
ਪਿਛਲੀ ਖ਼ਬਰ ਢਿੱਲਵਾਂ ਕਲਾਂ ਤੋਂ 7.01 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ ਅਗਲੀ ਖ਼ਬਰ ਵਿਆਹੁਤਾ ਔਰਤਾਂ ਨੇ ਕਰਵਾ ਚੌਥ ਦਾ ਤਿਉਹਾਰ ਮਨਾਇਆ ਮੰਦਰਾਂ ’ਚ ਮੱਥਾ ਟੇਕ ਕੇ ਕਰਵਾ ਚੌਥ ਦੀ ਸੁਣੀ ਕਥਾ
Ad Position 24