30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਜੈਤੋ ’ਚ ਵਪਾਰੀ ਨੂੰ ਅਗਵਾ ਕਰਨ ਦੀ ਕੋਸ਼ਿਸ਼ * ਦੁਕਾਨਦਾਰਾਂ ਨੇ ਪੰਜ ਨੌਜਵਾਨਾਂ ਨੂੰ ਕਾਬੂ ਕੀਤਾ * ਸਾਬਕਾ ਪ੍ਰੇਮਿਕਾ ਨੇ ਸੁਪਾਰੀ ਦੇ ਕੇ ਰਚੀ ਸੀ ਅਗਵਾ ਦੀ ਸਾਜਿਸ਼ * ਸਾਬਕਾ ਪ੍ਰੇਮਿਕਾ ਸਮੇਤ ਛੇ ਖ਼ਿਲਾਫ਼ ਕੇਸ ਦਰਜ

ਫ਼ਰੀਦਕੋਟ, 29 ਅਕਤੂਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਜ਼ਿਲ੍ਹੇ ਦੇ ਜੈਤੋ ਸ਼ਹਿਰ ’ਚ ਦਿਨ ਦਿਹਾੜੇ ਔਰਤਾਂ ਵਲੋਂ ਇਕ ਕੱਪੜਾ ਕਾਰੋਬਾਰੀ ਨੂੰ ਉਸ ਦੀ ਦੁਕਾਨ ਤੋਂ ਜ਼ਬਰਦਸਤੀ ਅਗਵਾ ਕਰਨ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂ ਕਾਰੋਬਾਰੀ ਨੇ ਰੌਲਾ ਪਾਇਆ ਤਾਂ ਆਸ-ਪਾਸ ਦੇ ਦੁਕਾਨਦਾਰਾਂ ਨੇ ਦੋ ਮੋਟਰਸਾਈਕਲਾਂ ’ਤੇ ਆਏ ਪੰਜ ਨੌਜਵਾਨਾਂ ਨੂੰ ਫ਼ੜ ਕੇ ਪੁਲਿਸ ਹਵਾਲੇ ਕਰ ਦਿੱਤਾ।

Ad Position 21
No active advertisement
ਅਜੀਤ ਡੈਸਕ 30-10-2026
ਫ਼ਰੀਦਕੋਟ, 29 ਅਕਤੂਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਜ਼ਿਲ੍ਹੇ ਦੇ ਜੈਤੋ ਸ਼ਹਿਰ ’ਚ ਦਿਨ ਦਿਹਾੜੇ ਔਰਤਾਂ ਵਲੋਂ ਇਕ ਕੱਪੜਾ ਕਾਰੋਬਾਰੀ ਨੂੰ ਉਸ ਦੀ ਦੁਕਾਨ ਤੋਂ ਜ਼ਬਰਦਸਤੀ ਅਗਵਾ ਕਰਨ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂ ਕਾਰੋਬਾਰੀ ਨੇ ਰੌਲਾ ਪਾਇਆ ਤਾਂ ਆਸ-ਪਾਸ ਦੇ ਦੁਕਾਨਦਾਰਾਂ ਨੇ ਦੋ ਮੋਟਰਸਾਈਕਲਾਂ ’ਤੇ ਆਏ ਪੰਜ ਨੌਜਵਾਨਾਂ ਨੂੰ ਫ਼ੜ ਕੇ ਪੁਲਿਸ ਹਵਾਲੇ ਕਰ ਦਿੱਤਾ। ਪੁਲਿਸ ਨੇ ਇਸ ਮਾਮਲੇ ਵਿਚ ਪੰਜ ਨੌਜਵਾਨਾਂ ਤੋਂ ਇਲਾਵਾ ਇਕ ਔਰਤ ਅਤੇ ਉਸ ਦੇ ਅਣਪਛਾਤੇ ਸਾਥੀ ਖ਼ਿਲਾਫ਼ ਵੀ ਕੇਸ ਦਰਜ ਕੀਤਾ ਹੈ। ਪੁਲਿਸ ਅਨੁਸਾਰ ਫ਼ੜੇ ਗਏ ਨੌਜਵਾਨਾਂ ਦੀ ਪਛਾਣ ਆਰੀਅਨ, ਪੰਕਜ ਅਤੇ ਅਨੀਸ਼ ਵਾਸੀ ਚੰਬਾ ਅਤੇ ਰੌਬਿਨ ਅਤੇ ਵਿਨੀਤ ਵਾਸੀ ਚੰਡੀਗੜ੍ਹ ਵਜੋਂ ਹੋਈ ਹੈ। ਜੈਤੋ ਵਾਸੀ ਕਾਰੋਬਾਰੀ ਅਰਸ਼ਦੀਪ ਸਿੰਘ ਨੇ ਸ਼ਿਕਾਇਤ ’ਚ ਦੱਸਿਆ ਕਿ ਉਹ ਮੰਡੀ ’ਚ ‘ਪੰਜਾਬੀ ਫੈਸ਼ਨ’ ਨਾਂਅ ਨਾਲ ਔਰਤਾਂ ਦੇ ਕੱਪੜਿਆਂ ਦੀ ਦੁਕਾਨ ਚਲਾਉਂਦਾ ਹੈ। 27 ਅਕਤੂਬਰ ਨੂੰ ਸ਼ਾਮ ਕਰੀਬ 5:45 ਵਜੇ ਉਹ ਦੁਕਾਨ ਦੇ ਗੇਟ ’ਤੇ ਖੜ੍ਹਾ ਸੀ, ਤਾਂ ਦੋ ਮੋਟਰਸਾਈਕਲਾਂ ’ਤੇ ਸਵਾਰ ਪੰਜ ਨੌਜਵਾਨ ਉਥੇ ਪਹੁੰਚ ਗਏ। ਦੋਸ਼ ਹੈ ਕਿ ਉਨ੍ਹਾਂ ਨੇ ਉਸ ਨੂੰ ਦੁਕਾਨ ਤੋਂ ਧੱਕਾ ਦੇ ਦਿੱਤਾ ਅਤੇ ਜ਼ਬਰਦਸਤੀ ਮੋਟਰਸਾਈਕਲ ’ਤੇ ਬਿਠਾ ਕੇ ਲਿਜਾਣ ਦੀ ਕੋਸ਼ਿਸ਼ ਕੀਤੀ। ਰੌਲਾ ਸੁਣ ਕੇ ਆਸ-ਪਾਸ ਦੇ ਦੁਕਾਨਦਾਰ ਮੌਕੇ ’ਤੇ ਪੁੱਜੇ ਅਤੇ ਪੰਜਾਂ ਨੌਜਵਾਨਾਂ ਨੂੰ ਕਾਬੂ ਕਰ ਲਿਆ। ਸ਼ਿਕਾਇਤ ਕਰਤਾ ਨੇ ਦੋਸ਼ ਲਗਾਇਆ ਕਿ ਉਸਨੂੰ ਸੁਖਵਿੰਦਰ ਕੌਰ ਕਰੀਬ ਦੋ ਸਾਲ ਪਹਿਲਾਂ ਸਨੈਪਚੈਟ ਰਾਹੀਂ ਮਿਲੀ ਸੀ। ਦੋਹਾਂ ਵਿਚਕਾਰ ਪ੍ਰੇਮ ਸਬੰਧ ਬਣ ਗਏ ਅਤੇ ਉਹ ਉਸ ਨਾਲ ਵਿਆਹ ਕਰਨਾ ਚਾਹੁੰਦਾ ਸੀ। ਉਸ ਨੇ ਔਰਤ ਬਾਰੇ ਆਪਣੇ ਪਰਿਵਾਰ ਵਾਲਿਆਂ ਨੂੰ ਵੀ ਦੱਸਿਆ ਸੀ। ਦੋਸ਼ ਹੈ ਕਿ ਇਸ ਸਾਲ ਮਈ ’ਚ ਰਿਸ਼ਤਾ ਖਤਮ ਕਰਨ ਤੋਂ ਬਾਅਦ ਔਰਤ ਨੇ ਉਸ ਤੋਂ 10 ਲੱਖ ਰੁਪਏ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ ਅਤੇ ਰਕਮ ਨਾ ਦੇਣ ’ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ। ਅਰਸ਼ਦੀਪ ਨੇ ਦੋਸ਼ ਲਗਾਇਆ ਕਿ ਸੁਖਵਿੰਦਰ ਕੌਰ ਨੇ ਕਿਸੇ ਅਣਪਛਾਤੇ ਸਾਥੀ ਨਾਲ ਮਿਲ ਕੇ ਉਸ ਨੂੰ ਅਗਵਾ ਕਰਕੇ ਕਤਲ ਕਰਨ ਦੀ ਸਾਜ਼ਿਸ਼ ਰਚੀ। ਇਸ ਦੇ ਲਈ ਗ੍ਰਿਫ਼ਤਾਰ ਨੌਜਵਾਨਾਂ ਨਾਲ 5 ਲੱਖ ਰੁਪਏ ਦਾ ਸੌਦਾ ਤੈਅ ਹੋਇਆ ਸੀ। ਪੁਲਿਸ ਇਨ੍ਹਾਂ ਦੋਸ਼ਾਂ ਦੀ ਜਾਂਚ ਕਰ ਰਹੀ ਹੈ। ਐਸ.ਪੀ ਨਰਿੰਦਰ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਪੰਜਾਂ ਨੌਜਵਾਨਾਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਲਿਆ ਗਿਆ ਹੈ। ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸਾਜ਼ਿਸ਼ ਵਿਚ ਕਥਿਤ ਤੌਰ ’ਤੇ ਸ਼ਾਮਿਲ ਔਰਤ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੰਥ, ਪੰਜਾਬ ਤੇ ਪੰਜਾਬੀਅਤ ਦੀ ਲੜਾਈ ਲੜਦਾ ਰਹੇਗਾ-ਸਰਬਜੀਤ ਸਿੰਘ ਝਿੰਜਰ ਅਗਲੀ ਖ਼ਬਰ ਢਿੱਲਵਾਂ ਕਲਾਂ ਤੋਂ 7.01 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ
Ad Position 24