30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਗੁਰੂ ਨਾਨਕ ਕਾਲਜ ਵਿਖੇ ਚਾਰ ਰੋਜ਼ਾ ਯੁਵਕ ਤੇ ਵਿਰਾਸਤੀ ਮੇਲਾ ਸੰਪੰਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਬੀਬੀ ਹਰਜਿੰਦਰ ਕੌਰ, ਇੰਜੀ. ਸੁਖਮਿੰਦਰ ਸਿੰਘ ਤੇ ਰਾਜਨ ਸੇਤੀਆ ਪਹੁੰਚੇ

ਸ੍ਰੀ ਮੁਕਤਸਰ ਸਾਹਿਬ, 29 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸ੍ਰੀ ਮੁਕਤਸਰ ਸਾਹਿਬ ਜ਼ੋਨ ਦਾ ਚਾਰ ਰੋਜ਼ਾ ਯੁਵਕ ਅਤੇ ਵਿਰਾਸਤੀ ਮੇਲਾ ਵੱਖ-ਵੱਖ ਸੱਭਿਆਚਾਰਕ ਵੰਨਗੀਆਂ, ਸਾਹਿਤਕ ਮੁਕਾਬਲਿਆਂ ਅਤੇ ਕਲਾਤਮਕ ਪੇਸ਼ਕਾਰੀਆਂ ਰਾਹੀਂ ਅਮਿੱਟ ਯਾਦਾਂ ਛੱਡਦਾ ਹੋਇਆ ਸਫ਼ਲਤਾਪੂਰਵਕ ਸੰਪੰਨ ਹੋ ਗਿਆ। ਮੇਲੇ ਦੇ ਚੌਥੇ ਤੇ ਆਖ਼ਰੀ ਦਿਨ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਮੈਂਬਰ ਬੀਬੀ ਹਰਜਿੰਦਰ ਕੌਰ, ਸਿੱਖਿਆ ਡਾਇਰੈਕਟੋਰੇਟ ਦੇ ਡਾਇਰੈਕਟਰ ਇੰਜੀਨੀਅਰ ਸੁਖਮਿੰਦਰ ਸਿੰਘ, ਉਘੇ ਉਦਯੋਗਪਤੀ ਰਾਜਨ ਸੇਤੀਆ, ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੀਤ ਪ੍ਰਧਾਨ ਸਤੀਸ਼ ਗਿਰਧਰ ਕਾਲਾ, ਜਗਤਾਰ ਸਿੰਘ ਪੱਪੀ ਬਰਾੜ, ਹਰਪ੍ਰੀਤ ਸਿੰਘ ਸੋਢੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕੀਤੀ।

Ad Position 21
No active advertisement
ਅਜੀਤ ਡੈਸਕ 30-10-2026
ਸ੍ਰੀ ਮੁਕਤਸਰ ਸਾਹਿਬ, 29 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸ੍ਰੀ ਮੁਕਤਸਰ ਸਾਹਿਬ ਜ਼ੋਨ ਦਾ ਚਾਰ ਰੋਜ਼ਾ ਯੁਵਕ ਅਤੇ ਵਿਰਾਸਤੀ ਮੇਲਾ ਵੱਖ-ਵੱਖ ਸੱਭਿਆਚਾਰਕ ਵੰਨਗੀਆਂ, ਸਾਹਿਤਕ ਮੁਕਾਬਲਿਆਂ ਅਤੇ ਕਲਾਤਮਕ ਪੇਸ਼ਕਾਰੀਆਂ ਰਾਹੀਂ ਅਮਿੱਟ ਯਾਦਾਂ ਛੱਡਦਾ ਹੋਇਆ ਸਫ਼ਲਤਾਪੂਰਵਕ ਸੰਪੰਨ ਹੋ ਗਿਆ। ਮੇਲੇ ਦੇ ਚੌਥੇ ਤੇ ਆਖ਼ਰੀ ਦਿਨ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਮੈਂਬਰ ਬੀਬੀ ਹਰਜਿੰਦਰ ਕੌਰ, ਸਿੱਖਿਆ ਡਾਇਰੈਕਟੋਰੇਟ ਦੇ ਡਾਇਰੈਕਟਰ ਇੰਜੀਨੀਅਰ ਸੁਖਮਿੰਦਰ ਸਿੰਘ, ਉਘੇ ਉਦਯੋਗਪਤੀ ਰਾਜਨ ਸੇਤੀਆ, ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੀਤ ਪ੍ਰਧਾਨ ਸਤੀਸ਼ ਗਿਰਧਰ ਕਾਲਾ, ਜਗਤਾਰ ਸਿੰਘ ਪੱਪੀ ਬਰਾੜ, ਹਰਪ੍ਰੀਤ ਸਿੰਘ ਸੋਢੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕੀਤੀ। ਸਵੇਰ ਦੇ ਸੈਸ਼ਨ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਕਿਹਾ ਕਿ ਜ਼ਿੰਦਗੀ ਵਿਚ ਸਫ਼ਲਤਾ ਹਾਸਿਲ ਕਰਨ ਲਈ ਉਚੀ ਸੋਚ, ਦ੍ਰਿੜ੍ਹ ਇਰਾਦੇ ਤੇ ਲਗਾਤਾਰ ਮਿਹਨਤ ਦੀ ਅਹਿਮ ਭੂਮਿਕਾ ਹੁੰਦੀ ਹੈ। ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ ਉਘੇ ਉਦਯੋਗਪਤੀ ਰਾਜਨ ਸੇਤੀਆ ਨੇ ਵੀ ਵਿਦਿਆਰਥੀਆਂ ਨੂੰ ਆਪਣੀ ਕਲਾ ਤੇ ਹੁਨਰ ਨੂੰ ਨਿਖਾਰਨ ਲਈ ਉਤਸ਼ਾਹਿਤ ਕੀਤਾ। ਸ਼ਾਮ ਦੇ ਸੈਸ਼ਨ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਬੀਬੀ ਹਰਜਿੰਦਰ ਕੌਰ ਨੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ। ਵਿਸ਼ੇਸ਼ ਮਹਿਮਾਨ ਇੰਜਨੀਅਰ ਸੁਖਮਿੰਦਰ ਸਿੰਘ ਸਕੱਤਰ ਵਿਦਿਆ ਤੇ ਡਾਇਰੈਕਟਰ, ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਹਾਦਰਗੜ੍ਹ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਵਿਦਿਅਕ ਸੰਸਥਾਵਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਨਿਰੰਤਰ ਯਤਨਸ਼ੀਲ ਹਨ। ਇਸ ਮੌਕੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਲਈ ਡਾ. ਰਜਿੰਦਰ ਕੌਰ ਪ੍ਰਿੰਸੀਪਲ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਝਾੜ ਸਾਹਿਬ, ਡਾ. ਕੁਲਦੀਪ ਕੌਰ ਸਾਬਕਾ ਪ੍ਰਿੰਸੀਪਲ ਮਾਤਾ ਗੰਗਾ ਜੀ ਖ਼ਾਲਸਾ ਕਾਲਜ ਕੋਟਾ, ਡਾ. ਗੁਰਿੰਦਰਜੀਤ ਸਿੰਘ ਭੁੱਲਰ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਮੋਗਾ, ਡਾ. ਰਾਜਵਿੰਦਰ ਕੌਰ ਪ੍ਰਿੰਸੀਪਲ ਮਾਤਾ ਸਾਹਿਬ ਕੌਰ ਕਾਲਜ ਤਲਵੰਡੀ ਭਾਈ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸੈਨੇਟਰ ਮਿਹਰ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਪਿਛਲੇ ਦਿਨਾਂ ਦੇ ਮੁਕਾਬਲਿਆਂ ਵਿਚ ਜੇਤੂ ਰਹੇ ਵਿਦਿਆਰਥੀਆਂ ਨੂੰ ਸੰਦੀਪ ਸਿੰਘ ਸੀਕਰੀ ਅਤੇ ਸੈਨੇਟਰ ਕਪਿਲ ਸ਼ਰਮਾ ਵਲੋਂ ਇਨਾਮ ਤਕਸੀਮ ਕੀਤੇ ਗਏ। ਸਾਹਿਤਕ ਮੁਕਾਬਲਿਆਂ ਦੇ ਵਾਦ-ਵਿਵਾਦ ਮੁਕਾਬਲੇ ਵਿਚ ਡੀ.ਏ.ਵੀ. ਕਾਲਜ ਅਬੋਹਰ ਨੇ ਪਹਿਲਾ, ਡੀ.ਏ.ਵੀ. ਕਾਲਜ ਮਲੋਟ ਨੇ ਦੂਜਾ ਅਤੇ ਗੋਪੀ ਚੰਦ ਆਰੀਆ ਮਹਿਲਾ ਕਾਲਜ ਅਬੋਹਰ ਨੇ ਤੀਜਾ ਸਥਾਨ, ਭਾਸ਼ਣ ਮੁਕਾਬਲੇ ਵਿਚ ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਪਹਿਲੇ, ਦਸਮੇਸ਼ ਗਰਲਜ਼ ਕਾਲਜ ਬਾਦਲ ਦੂਜੇ ਅਤੇ ਡੀ.ਏ.ਵੀ. ਕਾਲਜ ਮਲੋਟ ਤੀਜੇ ਸਥਾਨ, ਕਵਿਤਾ ਉਚਾਰਨ ਵਿਚ ਸਰਕਾਰੀ ਕਾਲਜ ਲੜਕੀਆਂ ਜਲਾਲਾਬਾਦ ਨੇ ਪਹਿਲਾ, ਡੀ.ਏ.ਵੀ. ਕਾਲਜ ਗਿੱਦੜਬਾਹਾ ਨੇ ਦੂਜਾ ਅਤੇ ਗੋਪੀ ਚੰਦ ਆਰੀਆ ਮਹਿਲਾ ਕਾਲਜ ਅਬੋਹਰ ਨੇ ਤੀਜਾ ਸਥਾਨ, ਮੁਹਾਵਰੇਦਾਰ ਵਾਰਤਾਲਾਪ ਵਿਚ ਡੀ.ਏ.ਵੀ. ਕਾਲਜ ਗਿੱਦੜਬਾਹਾ ਪਹਿਲੇ , ਗੁਰੂ ਨਾਨਕ ਕਾਲਜ ਕਿੱਲਿਆਂਵਾਲੀ ਦੂਜੇ ਅਤੇ ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਤੀਜੇ ਸਥਾਨ, ਸੰਗੀਤ ਮੁਕਾਬਲਿਆਂ ਦੇ ਸੰਗੀਤ ਤਾਲ ਵਿਚ ਗੁਰੂ ਰਾਮਦਾਸ ਬੀ.ਐੱਡ. ਕਾਲਜ ਜਲਾਲਾਬਾਦ, ਸੰਗੀਤ ਗੈਰ-ਤਾਲ ਵਿਚ ਦਸਮੇਸ਼ ਗਰਲਜ਼ ਕਾਲਜ ਬਾਦਲ ਅਤੇ ਭਾਰਤੀ ਆਰਕੈਸਟਰਾ ਵਿਚ ਵੀ ਦਸਮੇਸ਼ ਗਰਲਜ਼ ਕਾਲਜ ਬਾਦਲ ਨੇ ਪਹਿਲਾ ਸਥਾਨ, ਫੋਕ ਸਾਜ਼ ਤੇ ਫੋਕ ਆਰਕੈਸਟਰਾ ਵਿਚ ਸੀ.ਜੀ.ਐਮ. ਕਾਲਜ ਮੋਹਲਾਂ ਨੇ ਪਹਿਲਾ, ਕਲਾਸੀਕਲ ਡਾਂਸ ਦੇ ਸੋਲੋ ਮੁਕਾਬਲੇ ਵਿਚ ਡੀ.ਏ.ਵੀ. ਕਾਲਜ ਅਬੋਹਰ ਦੀ ਗੀਤਿਕਾ ਨੇ ਪਹਿਲਾ ਸਥਾਨ, ਗਰੁੱਪ ਡਾਂਸ ਵਿਚ ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਪਹਿਲੇ, ਦਸਮੇਸ਼ ਗਰਲਜ਼ ਕਾਲਜ ਬਾਦਲ ਦੂਜੇ ਅਤੇ ਡੀ.ਏ.ਵੀ. ਕਾਲਜ ਅਬੋਹਰ ਤੀਜੇ ਸਥਾਨ ’ਤੇ ਰਿਹਾ। ਪ੍ਰਸ਼ਨੋਤਰੀ ਮੁ ਕਾਬਲਿਆਂ ਵਿਚ ਜਨਰਲ ਪ੍ਰਸ਼ਨੋਤਰੀ ਤੇ ਵਿਰਾਸਤੀ ਪ੍ਰਸ਼ਨੋਤਰੀ ਦੋਵਾਂ ’ਚ ਡੀ.ਏ.ਵੀ. ਕਾਲਜ ਅਬੋਹਰ ਨੇ ਪਹਿਲਾ, ਜਨਰਲ ਪ੍ਰਸ਼ਨੋਤਰੀ ਵਿਚ ਡੀ.ਏ.ਵੀ. ਕਾਲਜ ਮਲੋਟ ਦੂਜੇ ਅਤੇ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਤੀਜੇ ਸਥਾਨ, ਵਿਰਾਸਤੀ ਪ੍ਰਸ਼ਨੋਤਰੀ ਵਿਚ ਡੀ.ਏ.ਵੀ. ਕਾਲਜ ਗਿੱਦੜਬਾਹਾ ਨੇ ਦੂਜਾ ਤੇ ਦਸਮੇਸ਼ ਗਰਲਜ਼ ਕਾਲਜ ਬਾਦਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਫਾਈਨ ਆਰਟਸ ਦੇ ਮੁਕਾਬਲਿਆਂ ਵਿਚ ਆਨ-ਦਾ-ਸਪਾਟ ਪੇਂਟਿੰਗ ਵਿਚ ਡੀ.ਏ.ਵੀ. ਕਾਲਜ ਅਬੋਹਰ ਪਹਿਲੇ, ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਦੂਜੇ ਅਤੇ ਗੋਪੀ ਚੰਦ ਆਰੀਆ ਮਹਿਲਾ ਕਾਲਜ ਅਬੋਹਰ ਤੀਜੇ ਸਥਾਨ ’ਤੇ ਰਿਹਾ। ਫ਼ੋਟੋਗ੍ਰਾਫ਼ੀ ਵਿਚ ਡੀ.ਏ.ਵੀ. ਕਾਲਜ ਗਿੱਦੜਬਾਹਾ ਨੇ ਪਹਿਲਾ, ਗੋਪੀ ਚੰਦ ਆਰੀਆ ਮਹਿਲਾ ਕਾਲਜ ਅਬੋਹਰ ਨੇ ਦੂਜਾ ਅਤੇ ਡੀ.ਏ.ਵੀ. ਕਾਲਜ ਅਬੋਹਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਕੋਲਾਜ ਮੇਕਿੰਗ ਵਿਚ ਡੀ.ਏ.ਵੀ. ਕਾਲਜ ਅਬੋਹਰ, ਕਲੇਅ ਮਾਡਲਿੰਗ ਵਿਚ ਗੁਰੂ ਨਾਨਕ ਕਾਲਜ ਕਿੱਲਿਆਂਵਾਲੀ ਅਤੇ ਇੰਸਟਾਲੇਸ਼ਨ ਵਿਚ ਡੀ.ਏ.ਵੀ. ਕਾਲਜ ਅਬੋਹਰ ਨੇ ਪਹਿਲੇ ਸਥਾਨ ਹਾਸਿਲ ਕੀਤੇ। ਰੰਗੋਲੀ ਵਿਚ ਦਸਮੇਸ਼ ਗਰਲਜ਼ ਕਾਲਜ ਬਾਦਲ ਨੇ ਪਹਿਲਾ ਤੇ ਤੀਜਾ ਸਥਾਨ, ਜਦਕਿ ਡੀ.ਏ.ਵੀ. ਕਾਲਜ ਅਬੋਹਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਕਾਰਟੂਨਿੰਗ ਵਿਚ ਡੀ.ਏ.ਵੀ. ਕਾਲਜ ਅਬੋਹਰ ਨੇ ਪਹਿਲਾ ਤੇ ਤੀਜਾ ਸਥਾਨ ਹਾਸਿਲ ਕੀਤਾ। ਸਟਿਲ ਲਾਈਫ਼ ਡਰਾਇੰਗ ਵਿਚ ਵੀ ਡੀ.ਏ.ਵੀ. ਕਾਲਜ ਅਬੋਹਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਪੋਸਟਰ ਮੇਕਿੰਗ ਵਿਚ ਡੀ.ਏ.ਵੀ. ਕਾਲਜ ਗਿੱਦੜਬਾਹਾ ਪਹਿਲੇ, ਡੀ.ਏ.ਵੀ. ਕਾਲਜ ਅਬੋਹਰ ਦੂਜੇ ਅਤੇ ਗੋਪੀ ਚੰਦ ਆਰੀਆ ਮਹਿਲਾ ਕਾਲਜ ਅਬੋਹਰ ਤੀਜੇ ਸਥਾਨ ’ਤੇ ਰਿਹਾ। ਇਸ ਮੌਕੇ ਕਾਲਜ ਦੀ ਸਥਾਨਕ ਪ੍ਰਬੰਧਕੀ ਕਮੇਟੀ ਦੇ ਵਧੀਕ ਸਕੱਤਰ ਮਨਜੀਤ ਸਿੰਘ ਬਰਕੰਦੀ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਕਾਲਜ ਪ੍ਰਿੰਸੀਪਲ ਪ੍ਰੋ. ਸਰਬਜੀਤ ਕੌਰ ਨੇ ਡਾਇਰੈਕਟਰ, ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਸ਼੍ਰੋਮਣੀ ਕਮੇਟੀ, ਸ੍ਰੀ ਮੁਕਤਸਰ ਸਾਹਿਬ ਜ਼ੋਨ ਦੇ ਸਮੂਹ ਕਾਲਜਾਂ ਦੇ ਪ੍ਰਿੰਸੀਪਲਾਂ ਤੇ ਅਧਿਆਪਕਾਂ ਦਾ ਮੇਲੇ ਨੂੰ ਸਫ਼ਲ ਬਣਾਉਣ ਲਈ ਦਿੱਤੇ ਸਹਿਯੋਗ ਵਾਸਤੇ ਧੰਨਵਾਦ ਕੀਤਾ। ਉਨ੍ਹਾਂ ਅਨੁਸ਼ਾਸਨ ਬਣਾਈ ਰੱਖਣ ਵਿਚ ਸਹਿਯੋਗ ਦੇਣ ਲਈ ਸ੍ਰੀ ਮੁਕਤਸਰ ਸਾਹਿਬ ਦੀ ਐਸ.ਐਚ.ਓ. ਰਵਿੰਦਰ ਕੌਰ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਤਰ੍ਹਾਂ ਚਾਰ ਰੋਜ਼ਾ ਯੁਵਕ ਤੇ ਵਿਰਾਸਤੀ ਮੇਲਾ ਵਿਦਿਆਰਥੀਆਂ ਦੀ ਕਲਾ, ਸਾਹਿਤਕ ਰੁਚੀਆਂ ਤੇ ਸੱਭਿਆਚਾਰਕ ਵਿਰਸੇ ਪ੍ਰਤੀ ਲਗਾਅ ਨੂੰ ਉਤਸ਼ਾਹਿਤ ਕਰਦਾ ਹੋਇਆ ਸੰਪੰਨ ਹੋ ਗਿਆ।
Ad Position 22
No active advertisement
ਪਿਛਲੀ ਖ਼ਬਰ ਅਕਾਲ ਸਹਾਇ ਕਾਲਜ ਆਫ਼ ਐਜੂਕੇਸ਼ਨ ਵਿਖੇ ਗਾਈਡੈਂਸ ਤੇ ਕਾਊਂਸਲਿੰਗ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦੇ ਤਿੰਨ ਰੋਜ਼ਾ ਮੁਕਾਬਲੇ ਸ਼ਾਨੋ-ਸ਼ੌਕਤ ਨਾਲ ਸੰਪੰਨ ਮੁਜ਼ੱਮਿਲ ਅਤੇ ਅਨਮੋਲਪ੍ਰੀਤ ਕੌਰ ਬਣੇ ਬ...
Ad Position 24