30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਅਕਾਲ ਸਹਾਇ ਕਾਲਜ ਆਫ਼ ਐਜੂਕੇਸ਼ਨ ਵਿਖੇ ਗਾਈਡੈਂਸ ਤੇ ਕਾਊਂਸਲਿੰਗ ਪ੍ਰੋਗਰਾਮ ਕਰਵਾਇਆ

ਕੋਟਕਪੂਰਾ, 29 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)-ਅਕਾਲ ਸਹਾਇ ਕਾਲਜ ਆਫ਼ ਐਜੂਕੇਸ਼ਨ ਕੋਟਕਪੂਰਾ ਵਿਖੇ ਕਾਲਜ ਦੀ ਸਮੁੱਚੀ ਮੈਨੇਜਮੈਂਟ ਮੈਂਬਰ ਗੁਰਮੀਤ ਸਿੰਘ ਵੜੈਚ, ਪ੍ਰਿੰਸੀਪਲ ਡਾ. ਮੀਨਾ ਕੁਮਾਰੀ ਸ਼ਰਮਾ, ਵਿਦਿਆਰਥੀ ਭਲਾਈ ਸੈੱਲ ਦੇ ਇੰਚਾਰਜ ਸੁਰਜੀਤ ਸਿੰਘ ਅਤੇ ਸਪਨਾ ਕਮਲ ਦੀ ਅਗਵਾਈ ਹੇਠ ਕੋਟਕਪੂਰਾ ਦੇ ਆਧੁਨਿਕ ਯੁੱਗ ਦੀਆਂ ਲੋੜਾਂ ਦੀ ਮਸ਼ੀਨੀ ਅਤੇ ਕੰਪਿਊਟਰ ਕ੍ਰਿਤ ਜ਼ਰੂਰਤਾਂ ਦੀ ਪੂਰਤੀ ਲਈ ਵੱਖ-ਵੱਖ ਏ.

Ad Position 21
No active advertisement
ਅਜੀਤ ਡੈਸਕ 30-10-2026
ਕੋਟਕਪੂਰਾ, 29 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)-ਅਕਾਲ ਸਹਾਇ ਕਾਲਜ ਆਫ਼ ਐਜੂਕੇਸ਼ਨ ਕੋਟਕਪੂਰਾ ਵਿਖੇ ਕਾਲਜ ਦੀ ਸਮੁੱਚੀ ਮੈਨੇਜਮੈਂਟ ਮੈਂਬਰ ਗੁਰਮੀਤ ਸਿੰਘ ਵੜੈਚ, ਪ੍ਰਿੰਸੀਪਲ ਡਾ. ਮੀਨਾ ਕੁਮਾਰੀ ਸ਼ਰਮਾ, ਵਿਦਿਆਰਥੀ ਭਲਾਈ ਸੈੱਲ ਦੇ ਇੰਚਾਰਜ ਸੁਰਜੀਤ ਸਿੰਘ ਅਤੇ ਸਪਨਾ ਕਮਲ ਦੀ ਅਗਵਾਈ ਹੇਠ ਕੋਟਕਪੂਰਾ ਦੇ ਆਧੁਨਿਕ ਯੁੱਗ ਦੀਆਂ ਲੋੜਾਂ ਦੀ ਮਸ਼ੀਨੀ ਅਤੇ ਕੰਪਿਊਟਰ ਕ੍ਰਿਤ ਜ਼ਰੂਰਤਾਂ ਦੀ ਪੂਰਤੀ ਲਈ ਵੱਖ-ਵੱਖ ਏ.ਆਈ. ਪ੍ਰੋਫੈਸ਼ਨਲ ਕੋਰਸਜ਼ ਕਰਵਾਉਣ ਵਾਲੀ ਸੰਸਥਾਂ ਉਡਾਣ-24 ਏ.ਆਈ. ਇੰਸਟੀਟਿਊਟ ਵਲੋਂ ਗਾਇਡੈਂਸ ਅਤੇ ਕਾਊਂਸਲਿੰਗ ਪ੍ਰੋਗਰਾਮ ਅਧੀਨ ਇਕ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਇੰਸਟੀਚਿਊਟ ਦੇ ਓ.ਪੀ. ਗੋਇਲ ਵਲੋਂ ਵਿਦਿਆਰਥੀਆਂ ਨੂੰ ਏ.ਆਈ. ਕੋਰਸਜ਼ ਸਬੰਧੀ ਜਾਣਕਾਰੀ ਦਿੱਤੀ ਗਈ। ਕਾਲਜ ਦੇ ਹਰਪ੍ਰੀਤ ਐਸ. ਅਸਿਸਟੈਂਟ ਪ੍ਰੋਫੈਸਰ ਨੇ ਦੱਸਿਆ ਕਿ ਵਰਤਮਾਨ ਸਮੇਂ ਦੌਰਾਨ ਵਿਦਿਆਰਥੀ-ਲੋੜਾਂ ਦੀ ਪੂਰਤੀ ਲਈ ਅਜਿਹੇ ਗਾਇਡੈਂਸ ਅਤੇ ਕਾਊਂਸਲਿੰਗ ਪ੍ਰੋਗਰਾਮ ਹੁੰਦੇ ਰਹਿਣੇ ਚਾਹੀਦੇ ਹਨ ਤਾਂ ਜੋ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਆਪਣਾ ਇਕ ਵੱਖਰਾ ਆਮਦਨੀ ਸ੍ਰੋਤ ਵੀ ਬਣਾ ਸਕਣ। ਇਸ ਮੌਕੇ ਅਮਨਜੋਤ ਕੌਰ, ਰਜਨੀ, ਕਿਰਨਜੀਤ ਕੌਰ, ਸੁਖਪ੍ਰੀਤ ਕੌਰ ਅਸਿਸਟੈਂਟ ਪ੍ਰੋਫੈਸਰ, ਸਤਿੰਦਰ ਕੌਰ ਅਸਿਸਟੈਂਟ ਪ੍ਰੋਫੈਸਰ, ਨਿਮਰਤਪਾਲ ਕੌਰ ਅਤੇ ਮਨਦੀਪ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਰਵਾ ਚੌਥ ਦੇ ਤਿਉਹਾਰ ਸਮੇਂ ਮੰਦਰ ’ਚ ਲੱਗੀਆਂ ਰੌਣਕਾਂ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਵਿਖੇ ਚਾਰ ਰੋਜ਼ਾ ਯੁਵਕ ਤੇ ਵਿਰਾਸਤੀ ਮੇਲਾ ਸੰਪੰਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਬੀਬੀ ਹਰਜਿੰਦਰ ਕੌਰ,...
Ad Position 24