30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਵੋਟ ਚੋਰੀ ਰੋਕਣ ਲਈ ਕਾਂਗਰਸ ਵਲੋਂ ਮਲੋਟ ਵਿਖੇ ਮੀਟਿੰਗ ਵਰਕਰਾਂ ਨੂੰ ਜਾਗਰੂਕ ਕਰਦਿਆਂ ਯੋਗ ਵੋਟਰਾਂ ਦੇ ਹੱਕਾਂ ਦੀ ਰਾਖੀ ਲਈ ਲਾਮਬੰਦ ਹੋਣ ਦਾ ਸੱਦਾ

ਮਲੋਟ, 29 ਅਕਤੂਬਰ (ਪਾਟਿਲ)-ਕਾਂਗਰਸ ਦੇ ਕੌਮੀ ਆਗੂ ਰਾਹੁਲ ਗਾਂਧੀ ਅਤੇ ਪਾਰਟੀ ਦੇ ਕੌਮੀ ਪ੍ਰਧਾਨ ਮਲਿਕ ਅਰਜੁਨ ਖੜਗੇ ਦੀ ਅਗਵਾਈ ਹੇਠ ਦੇਸ਼ ਵਿਚ ਵੋਟ ਚੋਰੀ ਰੋਕਣ ਅਤੇ ਲੋਕਤੰਤਰ ਦੀ ਰਾਖੀ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਂਗਰਸ ਪਾਰਟੀ ਵਲੋਂ ਵੱਖ-ਵੱਖ ਜ਼ਿਲਿ੍ਹਆਂ ਵਿਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਕਾਂਗਰਸ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਦੀ ਅਗਵਾਈ ਹੇਠ ਮਲੋਟ ਵਿਖੇ ਹਰਜੀ ਰਾਮ ਮੰਡੀ ਦੀ ਕ੍ਰਿਸ਼ਨਾ ਮੰਦਰ ਧਰਮਸ਼ਾਲਾ ਵਿਚ ਮੀਟਿੰਗ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 30-10-2026
ਮਲੋਟ, 29 ਅਕਤੂਬਰ (ਪਾਟਿਲ)-ਕਾਂਗਰਸ ਦੇ ਕੌਮੀ ਆਗੂ ਰਾਹੁਲ ਗਾਂਧੀ ਅਤੇ ਪਾਰਟੀ ਦੇ ਕੌਮੀ ਪ੍ਰਧਾਨ ਮਲਿਕ ਅਰਜੁਨ ਖੜਗੇ ਦੀ ਅਗਵਾਈ ਹੇਠ ਦੇਸ਼ ਵਿਚ ਵੋਟ ਚੋਰੀ ਰੋਕਣ ਅਤੇ ਲੋਕਤੰਤਰ ਦੀ ਰਾਖੀ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਂਗਰਸ ਪਾਰਟੀ ਵਲੋਂ ਵੱਖ-ਵੱਖ ਜ਼ਿਲਿ੍ਹਆਂ ਵਿਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਕਾਂਗਰਸ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਦੀ ਅਗਵਾਈ ਹੇਠ ਮਲੋਟ ਵਿਖੇ ਹਰਜੀ ਰਾਮ ਮੰਡੀ ਦੀ ਕ੍ਰਿਸ਼ਨਾ ਮੰਦਰ ਧਰਮਸ਼ਾਲਾ ਵਿਚ ਮੀਟਿੰਗ ਕੀਤੀ ਗਈ। ਇਸ ਮੌਕੇ ਰਾਜਸਥਾਨ ਦੇ ਬਾੜਮੇਰ ਤੋਂ ਲੋਕ ਸਭਾ ਮੈਂਬਰ ਉਮੇਦਾ ਰਾਮ ਬੈਣੀਵਾਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਬਲਾਕ ਕਾਂਗਰਸ ਪ੍ਰਧਾਨ ਸ਼ਿਵ ਕੁਮਾਰ ਸ਼ਿਵਾ ਮਲੋਟ ਨੇ ਪੁੱਜੇ ਆਗੂਆਂ ਤੇ ਵਰਕਰਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਐਸ.ਆਈ.ਆਰ. ਦੇ ਨਾਂਅ ’ਤੇ ਵੋਟਰ ਸੂਚੀਆਂ ਦੀ ਸੁਧਾਈ ਦੌਰਾਨ ਯੋਗ ਵੋਟਰਾਂ ਦੇ ਨਾਂਅ ਕੱਟੇ ਜਾਣ ਦੇ ਮੁੱਦੇ ਨੂੰ ਕਾਂਗਰਸ ਪਾਰਟੀ ਗੰਭੀਰਤਾ ਨਾਲ ਉਠਾ ਰਹੀ ਹੈ। ਇਸੇ ਕਰਕੇ ਪਾਰਟੀ ਵਲੋਂ ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੌਕੇ ਲੋਕ ਸਭਾ ਮੈਂਬਰ ਉਮੇਦਾ ਰਾਮ ਬੈਣੀਵਾਲ ਨੇ ਕਿਹਾ ਕਿ ‘ਵੋਟ ਬਚਾਓ, ਦੇਸ਼ ਬਚਾਓ’ ਮੁਹਿੰਮ ਦਾ ਮੁੱਖ ਉਦੇਸ਼ ਲੋਕਤੰਤਰ ਦੀ ਰਾਖੀ ਕਰਨਾ ਅਤੇ ਹਰ ਯੋਗ ਨਾਗਰਿਕ ਦੇ ਵੋਟ ਪਾਉਣ ਦੇ ਅਧਿਕਾਰ ਨੂੰ ਸੁਰੱਖਿਅਤ ਕਰਨਾ ਹੈ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਵੋਟਰ ਸੂਚੀਆਂ ਦੀ ਜਾਂਚ ਕਰਨ ਅਤੇ ਜਿਨ੍ਹਾਂ ਯੋਗ ਵੋਟਰਾਂ ਦੇ ਨਾਂਅ ਕੱਟੇ ਗਏ ਹਨ, ਉਨ੍ਹਾਂ ਦੀ ਮਦਦ ਕਰਕੇ ਨਾਂਅ ਮੁੜ ਦਰਜ ਕਰਵਾਉਣ ਲਈ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੀ ਜਵਾਨੀ, ਕਿਸਾਨੀ ਤੇ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਵਰਕਰਾਂ ਨੂੰ ਪਾਰਟੀ ਦੀਆਂ ਨੀਤੀਆਂ ਤੇ ਮੁਹਿੰਮ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਨੇ ਸਮੂਹ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਲੋਕਤੰਤਰੀ ਹੱਕਾਂ ਦੀ ਰਾਖੀ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਹਰਚਰਨ ਸਿੰਘ ਸੋਥਾ, ਨਰਿੰਦਰ ਸਿੰਘ ਕਾਉਣੀ, ਦਿਹਾਤੀ ਬਲਾਕ ਪ੍ਰਧਾਨ ਮੱਖਣ ਸਿੰਘ ਫੂਲੇਵਾਲਾ, ਕੁਲਵੰਤ ਸਿੰਘ ਭੀਟੀਵਾਲਾ, ਅਨਮੋਲ ਨਵੀਂ, ਰੂਬੀ ਗਿੱਲ ਸਮੇਤ ਹੋਰ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਤੋਂ ਹਰਿਦੁਆਰ ਤੇ ਦਿੱਲੀ ਲਈ ਸਿੱਧੀਆਂ ਰੇਲ ਗੱਡੀਆਂ ਚਲਾਉਣ ਦੀ ਮੰਗ ਨੂੰ ਮਿਲਿਆ ਹੁੰਗਾਰਾ ਅਗਲੀ ਖ਼ਬਰ ਪੰਜਾਬ ਦੀ ‘ਆਪ’ ਸਰਕਾਰ ਲੋਕਾਂ ਨੂੰ ਦਿੱਤਾ ਰੁਜ਼ਗਾਰ ਖੋਹਣ ਦੇ ਰਾਹ ਪਈ-ਡੀ.ਟੀ.ਐਫ਼.
Ad Position 24