29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਆਦਰਸ਼ ਸਕੂਲ ਕੋਟਭਾਈ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ

ਗਿੱਦੜਬਾਹਾ, 29 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਵਿਖੇ ਜ਼ਿਲ੍ਹਾ ਪੁਲਿਸ ਵਿਭਾਗ ਵਲੋਂ ਨਸ਼ਿਆਂ ਵਿਰੁੱਧ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਅਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਵਿਚ ਆਪਣੀ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰਨਾ ਸੀ।

Ad Position 21
No active advertisement
ਅਜੀਤ ਡੈਸਕ 30-10-2026
ਗਿੱਦੜਬਾਹਾ, 29 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਵਿਖੇ ਜ਼ਿਲ੍ਹਾ ਪੁਲਿਸ ਵਿਭਾਗ ਵਲੋਂ ਨਸ਼ਿਆਂ ਵਿਰੁੱਧ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਅਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਵਿਚ ਆਪਣੀ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰਨਾ ਸੀ। ਸੈਮੀਨਾਰ ਦੌਰਾਨ ਪੁਲਿਸ ਟੀਮ ਵਿਚ ਏ.ਐਸ.ਆਈ. ਹਰਮੰਦਰ ਸਿੰਘ, ਏ.ਐਸ.ਆਈ. ਬਲੌਰ ਸਿੰਘ ਅਤੇ ਹੌਲਦਾਰ ਸਤਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ, ਪਰਿਵਾਰਕ ਤੇ ਸਮਾਜਿਕ ਜੀਵਨ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਕਿ ਨਸ਼ਾ ਨਾ ਸਿਰਫ਼ ਮਨੁੱਖ ਦੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ, ਸਗੋਂ ਉਸ ਦੇ ਸੁਪਨਿਆਂ, ਸਿੱਖਿਆ, ਕੈਰੀਅਰ ਤੇ ਪਰਿਵਾਰਕ ਖ਼ੁਸ਼ਹਾਲੀ ਨੂੰ ਵੀ ਪ੍ਰਭਾਵਿਤ ਕਰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਦੋਸਤਾਂ ਦੀ ਚੋਣ ਸੋਚ-ਸਮਝ ਕੇ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਮਨੁੱਖ ਦੀ ਸੰਗਤ ਦਾ ਉਸ ਦੇ ਵਿਚਾਰਾਂ, ਆਦਤਾਂ ਅਤੇ ਭਵਿੱਖ ’ਤੇ ਡੂੰਘਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਦੋਸਤਾਂ ਦੇ ਦਬਾਅ ਹੇਠ ਆ ਕੇ ਕਿਸੇ ਵੀ ਤਰ੍ਹਾਂ ਦੇ ਨਸ਼ੇ ਦੀ ਵਰਤੋਂ ਕਰਨ ਤੋਂ ਬਚਣ ਅਤੇ ਗ਼ਲਤ ਸੰਗਤ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਪ੍ਰਿੰਸੀਪਲ ਡਾ. ਮਨੀਸ਼ਾ ਗੁਪਤਾ ਨੇ ਪੰਜਾਬ ਪੁਲਿਸ ਦੀ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਅੱਜ ਦੇ ਸਮੇਂ ਦੀ ਅਹਿਮ ਲੋੜ ਹੈ। ਇਸ ਮੌਕੇ ਸਮੂਹ ਸਕੂਲ ਸਟਾਫ਼ ਮੌਜੂਦ ਰਿਹਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਅਗਲੀ ਖ਼ਬਰ ਨੌਜਵਾਨਾਂ ਦਾ ਇਕੱਠ ਪੰਜਾਬ ਦੀ ਬਦਲਾਅ ਦੀ ਰਾਜਨੀਤੀ ਤੋਂ ਮੋਹ ਭੰਗ ਹੋਣ ਦਾ ਸੰਕੇਤ
Ad Position 24