ਸੀ.ਜੀ.ਐਮ. ਕਾਲਜ ਮੋਹਲਾਂ ਨੇ ਯੂਥ ਫੈਸਟੀਵਲ ਵਿਚ ਮਾਰੀਆਂ ਮੱਲਾਂ
ਮਲੋਟ, 29 ਅਕਤੂਬਰ (ਪਾਟਿਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਕਰਵਾਏ ਖੇਤਰੀ ਯੁਵਕ ਤੇ ਵਿਰਾਸਤੀ ਮੇਲੇ ਵਿਚ ਸੀ. ਜੀ.
ਮਲੋਟ, 29 ਅਕਤੂਬਰ (ਪਾਟਿਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਕਰਵਾਏ ਖੇਤਰੀ ਯੁਵਕ ਤੇ ਵਿਰਾਸਤੀ ਮੇਲੇ ਵਿਚ ਸੀ.ਜੀ.ਐਮ. ਕਾਲਜ ਮੋਹਲਾਂ ਦੇ ਵਿਦਿਆਰਥੀਆਂ ਨੇ ਵੱਡੀਆਂ ਪ੍ਰਾਪਤੀਆਂ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ। ਵੱਖ-ਵੱਖ ਆਈਟਮਾਂ ਵਿਚ ਹਿੱਸਾ ਲੈਂਦੇ ਹੋਏ ਵਿਦਿਆਰਥੀਆਂ ਨੇ ਫੋਕ ਆਰਕੈਸਟਰਾ ਵਿਚ ਪਹਿਲਾ ਸਥਾਨ ਅਤੇ ਫੋਕ ਸਾਜ ਸਾਰੰਗੀ ਵਿਚ ਗੁਰਬਖ਼ਸ਼ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਕਾਲਜ ਦੀ ਟੀਮ ਨੇ ਕਲੀ ਵਿਚੋਂ ਦੂਜਾ ਅਤੇ ਉਦੈਬੀਰ ਸਿੰਘ ਨੇ ਵਿਅਕਤੀਗਤ ਦੂਜਾ ਸਥਾਨ ਪ੍ਰਾਪਤ ਕੀਤਾ। ਬਾਦਸ਼ਾਹ ਖਾਨ ਨੇ ਗਜ਼ਲ ਗਾਇਨ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਗਰੁੱਪ ਸੌਂਗ ਵਿਚ ਤੀਜਾ ਅਤੇ ਵਾਰ ਵਿਚ ਤੀਜਾ, ਵਿਅਕਤੀਗਤ ਤੌਰ ਤੇ ਬਾਦਸ਼ਾਹ ਖਾਨ ਨੇ ਤੀਜਾ ਸਥਾਨ ਹਾਸਿਲ ਕੀਤਾ। ਲੋਕ ਗੀਤ ਵਿਚ ਉਦੈਬੀਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਚੇਅਰਮੈਨ ਸਤਪਾਲ ਮੋਹਲਾ ਨੇ ਕਿਹਾ ਕਿ ਸੱਭਿਆਚਾਰਕ ਗਤੀਵਿਧੀਆਂ ਬੱਚਿਆਂ ਦੇ ਬਹੁਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ। ਪ੍ਰਿੰਸੀਪਲ ਡਾ. ਬਲਜੀਤ ਸਿੰਘ ਗਿੱਲ ਨੇ ਬੱਚਿਆਂ ਨੂੰ ਵਧਾਈ ਦਿੱਤੀ। ਕਾਲਜ ਮੈਨੇਜਮੈਂਟ ਕਮੇਟੀ ਮੈਂਬਰ ਨਵਜੀਤ ਸਿੰਘ ਮੋਹਲਾਂ, ਜਗਤਾਰ ਬਰਾੜ, ਰਾਜ ਕੁਮਾਰ ਨੇ ਇਸ ਦੀ ਸ਼ਲਾਘਾ ਕੀਤੀ ਅਤੇ ਸੰਗੀਤ ਵਿਭਾਗ ਦੇ ਪ੍ਰੋਫ਼ੈਸਰ ਗੁਰਨੇਕ ਸਿੰਘ ਨੂੰ ਵਧਾਈ ਦਿੱਤੀ।