29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਸਾਬਕਾ ਮੁੱਖ ਮੰਤਰੀ ਚੰਨੀ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹਦੇ ਹਨ-ਦਵਿੰਦਰ ਸਿੰਘ ਬਰਾੜ ਖਾਰਾ

ਕੋਟਕਪੂਰਾ, 29 ਅਕਤੂਬਰ (ਮੋਹਰ ਸਿੰਘ ਗਿੱਲ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹਦੇ ਹਨ। ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਬਰਾੜ ਖਾਰਾ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ।

Ad Position 21
No active advertisement
ਅਜੀਤ ਡੈਸਕ 30-10-2026
ਕੋਟਕਪੂਰਾ, 29 ਅਕਤੂਬਰ (ਮੋਹਰ ਸਿੰਘ ਗਿੱਲ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹਦੇ ਹਨ। ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਬਰਾੜ ਖਾਰਾ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਨੇ ਬੀਤੀ ਦੇਰ ਸ਼ਾਮ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਗੜੇਮਾਰੀ ਪ੍ਰਭਾਵਿਤ ਪਿੰਡ ਵਾਂਦਰ ਜਟਾਣਾ ਅਤੇ ਖਾਰਾ ਦੇ ਕਿਸਾਨਾਂ ਨੂੰ ਮਿਲ ਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ ਹੈ ਅਤੇ ਨਾਲ ਹੀ ਪੰਜਾਬ ਸਰਕਾਰ ਤੋਂ ਇਹ ਜ਼ੋਰ ਦੇ ਕੇ ਮੰਗ ਕੀਤੀ ਹੈ ਕਿ ਉਹ ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ ਢੁੱਕਵਾਂ ਮੁਆਵਜ਼ਾ ਦੇ ਕੇ ਉਨ੍ਹਾਂ ਦੇ ਹੋਏ ਆਰਥਿਕ ਨੁਕਸਾਨ ਦੀ ਭਰਭਾਈ ਕਰਵਾਵੇ। ਪੱਕੀ ਫ਼ਸਲ ਉਪਰ ਐਨ ਮੌਕੇ ’ਤੇ ਗੜੇਮਾਰੀ ਹੋ ਜਾਣ ਕਾਰਨ ਇਨ੍ਹਾਂ ਪਿੰਡਾਂ ਦੇ ਕਿਸਾਨ ਬਹੁਤ ਜ਼ਿਆਦਾ ਉਦਾਸ ਹਨ, ਉਨ੍ਹਾਂ ਦਾ ਸਾਬਕਾ ਮੁੱਖ ਮੰਤਰੀ ਨੇ ਹੌਂਸਲਾ ਦੇ ਮਨੋਬਲ ਵਧਾਇਆ ਹੈ। ਬਰਾੜ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਜਦ ਪੰਜਾਬ ਦੇ ਮੁੱਖ ਮੰਤਰੀ ਸਨ ਤਾਂ ਉਨ੍ਹਾਂ ਕਿਸਾਨਾਂ ਨੂੰ ਸਮੇਂ-ਸਮੇਂ ਹੁੰਦੇ ਫ਼ਸਲਾਂ ਦੇ ਨੁਕਸਾਨ ਦਾ ਬਣਦਾ ਮੁਆਵਜ਼ਾ ਦੇ ਕੇ ਕਿਸਾਨਾਂ ਦਾ ਦਿਲ ਜਿੱਤਿਆ ਹੈ। ਉਨ੍ਹਾਂ ਨਰਮਾ ਪੱਟੀੇ ਦੇ ਕਿਸਾਨਾਂ ਦੇ ਨਾਲ-ਨਾਲ ਮਜ਼ਦੂਰਾਂ ਨੂੰ ਵੀ ਆਰਥਿਕ ਰਾਹਤ ਦੇ ਕੇ ਕਿਸਾਨ-ਮਜ਼ਦੂਰ ਪੱਖੀ ਹੋਣ ਦਾ ਸਬੂਤ ਪੇਸ਼ ਕੀਤਾ ਹੈ। ਬਰਾੜ ਨੇ ਸਾਬਕਾ ਮੁੱਖ ਮੰਤਰੀ ਦਾ ਪਿੰਡਾਂ ਦੇ ਕਿਸਾਨਾਂ ਦੀ ਸਾਰ ਲੈਣ ’ਤੇ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਉਕਤ ਪਿੰਡਾਂ ਦੇ ਕਿਸਾਨਾਂ ਦੇ ਨਾਲ-ਨਾਲ ਮਜ਼ਦੂਰਾਂ ਨੂੰ ਵੀ ਢੁੱਕਵਾਂ ਦੇ ਕੇ ਉਨ੍ਹਾਂ ਨੂੰ ਆਰਥਿਕ ਰਾਹਤ ਦਿੱਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਦੁਕਾਨਦਾਰ ਆਪਣੇ ਗ੍ਰਾਹਕਾਂ ਨੂੰ ਘਟੀਆ ਦਰਜੇ ਦੀ ਮਠਿਆਈ ਨਾ ਵੇਚਣ-ਕੁਲਬੀਰ ਸਿੰਘ ਮੱਤਾ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ 2027 ਦੀਆਂ ਚੋਣਾਂ ਨੂੰ ਲੈ ਕੇ ਹੋਇਆ ਸਰਗਰਮ
Ad Position 24