30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਸਿਹਤ ਵਿਭਾਗ ਵਲੋਂ ਡੇਂਗੂ ਵਿਰੋਧੀ ਗਤੀਵਿਧੀਆਂ ਜਾਰੀ

ਸ੍ਰੀ ਮੁਕਤਸਰ ਸਾਹਿਬ, 30 ਅਕਤੂਬਰ (ਹਰਮਹਿੰਦਰ ਪਾਲ)-ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਹਰ ਸ਼ੁੱਕਰਵਾਰ ਨੂੰ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਡਾ. ਹਰਕੀਰਤਨ ਸਿੰਘ ਜ਼ਿਲ੍ਹਾ ਐਪੀਡੀਮੌਲੋਜਿਸਟ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਦਫ਼ਤਰ ਸਿਵਲ ਸਰਜਨ ਤੋਂ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ ਰਵਾਨਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 31-10-2026
ਸ੍ਰੀ ਮੁਕਤਸਰ ਸਾਹਿਬ, 30 ਅਕਤੂਬਰ (ਹਰਮਹਿੰਦਰ ਪਾਲ)-ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਹਰ ਸ਼ੁੱਕਰਵਾਰ ਨੂੰ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਡਾ. ਹਰਕੀਰਤਨ ਸਿੰਘ ਜ਼ਿਲ੍ਹਾ ਐਪੀਡੀਮੌਲੋਜਿਸਟ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਦਫ਼ਤਰ ਸਿਵਲ ਸਰਜਨ ਤੋਂ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਡਾ. ਲਖਬੀਰ ਕੌਰ ਸਿੱਧੂ ਸਿਵਲ ਸਰਜਨ ਨੇ ਕਿਹਾ ਕਿ ਅੱਜ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਦੇ ਅਧੀਨ ਵੱਖ-ਵੱਖ ਏਰੀਏ ਵਿਚ ਸਥਿਤ ਮੈਰਿਜ ਪੈਲੇਸ, ਥਾਣੇ, ਧਾਰਮਿਕ ਅਸਥਾਨ ਅਤੇ ਨਾਲ ਲਗਦੇ ਏਰੀਏ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਣੀਆਂ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਰੋਜ਼ਾਨਾ ਪੱਧਰ ’ਤੇ ਘਰ-ਘਰ ਅਤੇ ਜਨਤਕ ਥਾਵਾਂ ’ਤੇ ਜਾ ਕੇ ਪਾਣੀ ਦੇ ਸਰੋਤਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਾਣੀ ਖੜ੍ਹਨ ਵਾਲੇ ਸਰੋਤਾਂ ਵਿਚ ਐਂਟੀ ਲਾਰਵੀਅਲ ਟੈਮੀਫਾਸ ਸਪਰੇ ਦਾ ਛਿੜਕਾਅ ਕਰਕੇ ਲਾਰਵੇ ਨੂੰ ਨਸ਼ਟ ਕੀਤ ਾ ਜਾ ਰਿਹਾ ਹੈ, ਤਾਂ ਜੋ ਡੇਂਗੂ ਦੀ ਬਿਮਾਰੀ ਤੋਂ ਬਚਾਅ ਹੋ ਸਕੇ। ਉਨ੍ਹਾਂ ਸਾਰੇ ਵਿਭਾਗਾਂ ਦੇ ਕਰਮਚਾਰੀਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਵਿਰੋਧੀ ਗਤੀਵਿਧੀਆਂ ਦੌਰਾਨ ਸਿਹਤ ਵਿਭਾਗ ਦਾ ਸਹਿਯੋਗ ਕੀਤਾ ਜਾਵੇ। ਇਸ ਮੌਕੇ ਭਗਵਾਨ ਦਾਸ ਅਤੇ ਲਾਲ ਚੰਦ ਜ਼ਿਲ੍ਹਾ ਹੈਲਥ ਇੰਸਪੈਕਟਰ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਤੇ ਮਲੇਰੀਆ ਦੇ ਕੋਈ ਲੱਛਣ ਨਜ਼ਰ ਆਉਣ, ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈੱਸਟ ਜ਼ਰੂਰ ਕਰਵਾਇਆ ਜਾਵੇ। ਡੇਂਗੂ ਪਾਜ਼ੀਟਿਵ ਆਉਣ ਦੀ ਸੂਰਤ ਵਿਚ ਮਾਹਿਰ ਡਾਕਟਰ ਤੋਂ ਇਲਾਜ ਕਰਵਾਇਆ ਜਾਵੇ। ਡੇਂਗੂ ਦੇ ਟੈੱਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਕੀਤਾ ਜਾਂਦਾ ਹੈ।
Ad Position 22
No active advertisement
ਪਿਛਲੀ ਖ਼ਬਰ 1 ਨਵੰਬਰ ਨੂੰ ਕੋਟਕਪੂਰਾ ਵਿਖੇ ਕਰਵਾਈ ਜਾਵੇਗੀ ਯੂਥ ਰਨ-2026 ਮੈਰਾਥਨ ਦੌੜ ਸਪੀਕਰ ਸੰਧਵਾਂ ਨੇ ਤਿਆਰੀਆਂ ਦਾ ਜਾਇਜ਼ਾ ਲੈਣ ਲ... ਅਗਲੀ ਖ਼ਬਰ ਰਾਹੁਲ ਗਾਂਧੀ ਦੀ ਆਮਦ ਨੂੰ ਲੈ ਕੇ ਮਲੋਟ ਵਿਖੇ ਕਾਂਗਰਸ ਪਾਰਟੀ ਵਲੋਂ ਵਿਸ਼ਾਲ ਮੀਟਿੰਗ
Ad Position 24