ਜ਼ਿਲ੍ਹਾ ਕਚਹਿਰੀਆਂ ਵਿਖੇ 21 ਨਵੰਬਰ ਨੂੰ ਲੱਗੇਗੀ ਸਪੈਸ਼ਲ ਲੋਕ ਅਦਾਲਤ
ਫ਼ਰੀਦਕੋਟ, 30 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸੰਜੇ ਅਗਨੀਹੋਤਰੀ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿਤੀ 21 ਨਵੰਬਰ 2026 ਨੂੰ ਜ਼ਿਲ੍ਹਾ ਕਚਹਿਰੀਆਂ ਫ਼ਰੀਦਕੋਟ ਵਿਖੇ ਸਪੈਸ਼ਲ ਲੋਕ ਅਦਾਲਤ ਲਗਾਈ ਜਾ ਰਹੀ ਹੈ ਜਿਸ ਦੌਰਾਨ ਚੈੱਕ ਬਾਊਂਸ ਨਾਲ ਸਬੰਧਿਤ ਮਾਮਲਿਆਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸ ਸਬੰਧੀ ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜਿਹੜੇ ਵਿਅਕਤੀ ਆਪਣੇ ਚੈੱਕ ਬਾਊਂਸ ਦੇ ਕੇਸਾਂ ਦਾ ਨਿਪਟਾਰਾ ਲੋਕ ਅਦਾਲਤ ਰਾਹੀਂ ਕਰਵਾਉਣਾ ਚਾਹੁੰਦੇ ਹਨ, ਉਹ ਸਬੰਧਿਤ ਅਦਾਲਤ ਵਿਚ ਆਪਣੀ ਦਰਖ਼ਾਸਤ ਪੇਸ਼ ਕਰ ਸਕਦੇ ਹਨ।
ਜ਼
ਜ਼ਿਲ੍ਹਾ ਤੇ ਸ਼ੈਸ਼ਨ ਜੱਜ ਸੰਜੇ ਅਗਨੀਹੋਤਰੀ।
31-10-2026
ਫ਼ਰੀਦਕੋਟ, 30 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸੰਜੇ ਅਗਨੀਹੋਤਰੀ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿਤੀ 21 ਨਵੰਬਰ 2026 ਨੂੰ ਜ਼ਿਲ੍ਹਾ ਕਚਹਿਰੀਆਂ ਫ਼ਰੀਦਕੋਟ ਵਿਖੇ ਸਪੈਸ਼ਲ ਲੋਕ ਅਦਾਲਤ ਲਗਾਈ ਜਾ ਰਹੀ ਹੈ ਜਿਸ ਦੌਰਾਨ ਚੈੱਕ ਬਾਊਂਸ ਨਾਲ ਸਬੰਧਿਤ ਮਾਮਲਿਆਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸ ਸਬੰਧੀ ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜਿਹੜੇ ਵਿਅਕਤੀ ਆਪਣੇ ਚੈੱਕ ਬਾਊਂਸ ਦੇ ਕੇਸਾਂ ਦਾ ਨਿਪਟਾਰਾ ਲੋਕ ਅਦਾਲਤ ਰਾਹੀਂ ਕਰਵਾਉਣਾ ਚਾਹੁੰਦੇ ਹਨ, ਉਹ ਸਬੰਧਿਤ ਅਦਾਲਤ ਵਿਚ ਆਪਣੀ ਦਰਖ਼ਾਸਤ ਪੇਸ਼ ਕਰ ਸਕਦੇ ਹਨ। ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਸੰਜੇ ਅਗਨੀਹੋਤਰੀ ਨੇ ਦੱਸਿਆ ਕਿ ਇਹ ਸਪੈਸ਼ਲ ਲੋਕ ਅਦਾਲਤ ਜ਼ਿਲ੍ਹਾ ਕਚਹਿਰੀਆਂ ਫ਼ਰੀਦਕੋਟ ਦੇ ਨਾਲ-ਨਾਲ ਸਬ-ਤਹਿਸੀਲ ਜੈਤੋ ਵਿਖੇ ਵੀ ਲਗਾਈ ਜਾਵੇਗੀ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਸ ਸਪੈਸ਼ਲ ਲੋਕ ਅਦਾਲਤ ਦਾ ਲਾਭ ਉਠਾਉਣ ਅਤੇ ਆਪਣੇ ਕੇਸਾਂ ਦਾ ਨਿਪਟਾਰਾ ਕਰਵਾ ਕੇ ਆਪਣੇ ਕੀਮਤੀ ਸਮੇਂ ਅਤੇ ਪੈਸੇ ਦੀ ਬਚਤ ਕਰਨ।