01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸਪੀਕਰ ਸੰਧਵਾਂ ਨੇ ਪਿੰਡਾਂ ਵਿਚ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ

ਫ਼ਰੀਦਕੋਟ, 31 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਹਲਕਾ ਦੇ ਪਿੰਡ ਡੱਗੋ ਰੋਮਾਣਾ, ਮਚਾਕੀ ਮੱਲ ਸਿੰਘ ਅਤੇ ਪਿੰਡ ਖਾਰਾ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕਰਕੇ ਪਿੰਡਾਂ ਦੇ ਸਰਵਪੱਖੀ ਵਿਕਾਸ, ਲੋਕਾਂ ਦੀਆਂ ਲੋੜਾਂ ਅਤੇ ਸਥਾਨਕ ਪੱਧਰ ’ਤੇ ਦਰਪੇਸ਼ ਸਮੱਸਿਆਵਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਸਪੀਕਰ ਸ: ਸੰਧਵਾਂ ਨੇ ਪਾਰਟੀ ਵਰਕਰਾਂ ਨਾਲ ਗੱਲਬਾਤ ਕਰਦਿਆਂ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਥਿਤੀ ਅਤੇ ਭਵਿੱਖ ਵਿਚ ਕਰਵਾਏ ਜਾਣ ਵਾਲੇ ਕੰਮਾਂ ਸਬੰਧੀ ਜਾਣਕਾਰੀ ਹਾਸਿਲ ਕੀਤੀ।

Ad Position 21
No active advertisement
ਪਾਰਟੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਪੀਕਰ ਕੁਲਤਾਰ ਸਿੰਘ ਸੰਧਵਾਂ। ਅਜੀਤ ਤਸਵੀਰ 01-11-2026
ਫ਼ਰੀਦਕੋਟ, 31 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਹਲਕਾ ਦੇ ਪਿੰਡ ਡੱਗੋ ਰੋਮਾਣਾ, ਮਚਾਕੀ ਮੱਲ ਸਿੰਘ ਅਤੇ ਪਿੰਡ ਖਾਰਾ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕਰਕੇ ਪਿੰਡਾਂ ਦੇ ਸਰਵਪੱਖੀ ਵਿਕਾਸ, ਲੋਕਾਂ ਦੀਆਂ ਲੋੜਾਂ ਅਤੇ ਸਥਾਨਕ ਪੱਧਰ ’ਤੇ ਦਰਪੇਸ਼ ਸਮੱਸਿਆਵਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਸਪੀਕਰ ਸ: ਸੰਧਵਾਂ ਨੇ ਪਾਰਟੀ ਵਰਕਰਾਂ ਨਾਲ ਗੱਲਬਾਤ ਕਰਦਿਆਂ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਥਿਤੀ ਅਤੇ ਭਵਿੱਖ ਵਿਚ ਕਰਵਾਏ ਜਾਣ ਵਾਲੇ ਕੰਮਾਂ ਸਬੰਧੀ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਨੇ ਪਿੰਡਾਂ ਦੀਆਂ ਬੁਨਿਆਦੀ ਸਹੂਲਤਾਂ, ਗਲੀਆਂ-ਨਾਲੀਆਂ, ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਸਿਹਤ ਅਤੇ ਹੋਰ ਜਨਤਕ ਸਹੂਲਤਾਂ ਨਾਲ ਸਬੰਧਿਤ ਮੁੱਦਿਆਂ ’ਤੇ ਵੀ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਵਿਕਾਸ ਲੋਕਾਂ ਦੀਆਂ ਲੋੜਾਂ ਅਤੇ ਉਨ੍ਹਾਂ ਦੇ ਸੁਝਾਵਾਂ ਅਨੁਸਾਰ ਹੋਣਾ ਚਾਹੀਦਾ ਹੈ। ਇਸ ਲਈ ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸਮਝਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਅਤੇ ਵਿਕਾਸ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਅੱਗੇ ਵਧਾਉਣ ਲਈ ਸਾਂਝੇ ਯਤਨਾਂ ਦੀ ਲੋੜ ਹੈ। ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਤੀਜੀ ਵਾਰ ਉਨ੍ਹਾਂ ’ਤੇ ਭਰੋਸਾ ਪ੍ਰਗਟਾਉਣ ਲਈ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਪਾਰਟੀ ਵਰਕਰਾਂ, ਸਰਪੰਚਾਂ, ਮੀਡੀਆ ਕਰਮੀਆਂ ਅਤੇ ਹਲਕੇ ਦੇ ਸਮੂਹ ਲੋਕਾਂ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦਾ ਪਿਆਰ ਅਤੇ ਭਰੋਸਾ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਕੀਤੇ ਵਿਕਾਸ ਕਾਰਜਾਂ ਤੋਂ ਇਲਾਵਾ ਰਹਿੰਦੇ ਕੰਮਾਂ ਨੂੰ ਵੀ ਪਹਿਲ ਦੇ ਆਧਾਰ ’ਤੇ ਪੂਰਾ ਕਰਵਾਇਆ ਜਾਵੇਗਾ। ਉਨ੍ਹਾਂ ਲਈ ਕਿਸੇ ਅਹੁਦੇ ਨਾਲੋਂ ਲੋਕਾਂ ਦੀ ਸੇਵਾ ਕਰਨਾ ਵਧੇਰੇ ਮਹੱਤਵ ਰੱਖਦਾ ਹੈ। ਮੀਟਿੰਗਾਂ ਦੌਰਾਨ ਪਾਰਟੀ ਵਰਕਰਾਂ ਨੇ ਵੀ ਆਪਣੇ-ਆਪਣੇ ਪਿੰਡਾਂ ਦੇ ਵਿਕਾਸ ਨਾਲ ਸਬੰਧਿਤ ਸੁਝਾਅ ਅਤੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਅਮਰੀਕ ਸਿੰਘ ਸਰਪੰਚ, ਜਗਤਾਰ ਸਿੰਘ ਜੱਗਾ ਸਰਪੰਚ ਖਾਰਾ, ਹਰਜੀਤ ਸਿੰਘ, ਸਰਪੰਚ ਹਰਬੰਸ ਕੌਰ ਪਿੰਡ ਮਚਾਕੀ ਮਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਸ.ਡੀ.ਐਮ. ਅਤੇ ਫੂਡ ਸੇਫ਼ਟੀ ਵਿਭਾਗ ਦੀ ਟੀਮ ਵਲੋਂ ਗੋਦਾਮ ’ਚ ਛਾਪਾ ਅਗਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
Ad Position 24