ਪਾਬੰਦੀਸ਼ੁਦਾ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ
ਫ਼ਰੀਦਕੋਟ, 31 ਅਕਤੂਬਰ (ਸਰਬਜੀਤ ਸਿੰਘ)–ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਪੁਰਾਣੀ ਕੈਂਟ ਰੋਡ ਤੋਂ ਸ਼ੱਕ ਆਧਾਰ ’ਤੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਸੋਂ ਨਸ਼ੇ ਦੀਆਂ ਪਾਬੰਦੀਸ਼ੂਦਾ ਗੋਲੀਆਂ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
ਫ਼ਰੀਦਕੋਟ, 31 ਅਕਤੂਬਰ (ਸਰਬਜੀਤ ਸਿੰਘ)–ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਪੁਰਾਣੀ ਕੈਂਟ ਰੋਡ ਤੋਂ ਸ਼ੱਕ ਆਧਾਰ ’ਤੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਸੋਂ ਨਸ਼ੇ ਦੀਆਂ ਪਾਬੰਦੀਸ਼ੂਦਾ ਗੋਲੀਆਂ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਪਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਸਥਾਨਕ ਕੰਮੇਆਣਾ ਗੇਟ ਤੋਂ ਦਸਮੇਸ਼ ਨਗਰ ਨੂੰ ਜਾ ਰਹੇ ਸਨ ਤਾਂ ਰਸਤੇ ਵਿਚ ਆਕਾਸ਼ਦੀਪ ਸਿੰਘ ਪੁੱਤਰ ਕਸ਼ਮੀਰ ਸਿੰਘ ਤੇ ਸ਼ਿਵਕਰਨ ਸਿੰਘ ਲੋਲਾ ਪੁੱਤਰ ਸੁਖਦੇਵ ਸਿੰਘ ਨੂੰ ਸ਼ੱਕ ਆਧਾਰ ’ਤੇ ਕਾਬੂ ਕਰਕੇ ਉਨ੍ਹਾਂ ਦੀ ਜ਼ਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ 30 ਨਸ਼ੇ ਦੀਆਂ ਪਾਬੰਦੀਸ਼ੁਦਾ ਖੁੱਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਵਾਂ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।