01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਮਲੋਟ ਦੇ ਪਿੰਡ ਅਬੁਲ ਖੁਰਾਣਾ ਵਿਖੇ ਨਸ਼ਿਆਂ ਖ਼ਿਲਾਫ਼ ਪੁਲਿਸ ਦੀ ਵੱਡੀ ਛਾਪੇਮਾਰੀ

ਮਲੋਟ, 31 ਅਕਤੂਬਰ (ਅਜਮੇਰ ਸਿੰਘ ਬਰਾੜ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਥਾਣਾ ਸਿਟੀ ਮਲੋਟ ਅਧੀਨ ਪੈਂਦੇ ਪਿੰਡ ਅਬੁਲ ਖੁਰਾਣਾ ਵਿਖੇ ਵੱਡੇ ਪੱਧਰ ’ਤੇ ਤਲਾਸ਼ੀ ਅਤੇ ਛਾਪੇਮਾਰੀ ਮੁਹਿੰਮ ਚਲਾਈ ਗਈ। ਨਸ਼ਾ ਤਸਕਰੀ ਵਜੋਂ ਜਾਣੇ ਜਾਂਦੇ ਇਸ ਪਿੰਡ ਵਿਚ ਗ਼ੈਰ-ਕਾਨੂੰਨੀ ਧੰਦੇ ਅਤੇ ਨਸ਼ਾ ਤਸਕਰੀ ਨਾਲ ਜੁੜੇ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ।

Ad Position 21
No active advertisement
ਅਜੀਤ ਡੈਸਕ 01-11-2026
ਮਲੋਟ, 31 ਅਕਤੂਬਰ (ਅਜਮੇਰ ਸਿੰਘ ਬਰਾੜ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਥਾਣਾ ਸਿਟੀ ਮਲੋਟ ਅਧੀਨ ਪੈਂਦੇ ਪਿੰਡ ਅਬੁਲ ਖੁਰਾਣਾ ਵਿਖੇ ਵੱਡੇ ਪੱਧਰ ’ਤੇ ਤਲਾਸ਼ੀ ਅਤੇ ਛਾਪੇਮਾਰੀ ਮੁਹਿੰਮ ਚਲਾਈ ਗਈ। ਨਸ਼ਾ ਤਸਕਰੀ ਵਜੋਂ ਜਾਣੇ ਜਾਂਦੇ ਇਸ ਪਿੰਡ ਵਿਚ ਗ਼ੈਰ-ਕਾਨੂੰਨੀ ਧੰਦੇ ਅਤੇ ਨਸ਼ਾ ਤਸਕਰੀ ਨਾਲ ਜੁੜੇ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਅਭਿਮੰਨਿਊ ਰਾਣਾ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਪਿੰਡ ਵਿਚ ਸਰਚ ਆਪਰੇਸ਼ਨ ਚਲਾਇਆ। ਪੁਲਿਸ ਅਧਿਕਾਰੀ ਜੇ.ਐੱਸ. ਧਾਲੀਵਾਲ ਅਨੁਸਾਰ ਇਸ ਕਾਰਵਾਈ ਦਾ ਮੁੱਖ ਮਕਸਦ ਨਸ਼ਾ ਤਸਕਰੀ ’ਤੇ ਪੂਰੀ ਤਰ੍ਹਾਂ ਠੱਲ੍ਹ ਪਾਉਣਾ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜਿਹੜੇ ਨੌਜਵਾਨ ਨਸ਼ੇ ਦੀ ਦਲਦਲ ਵਿਚੋਂ ਨਿਕਲਣਾ ਚਾਹੁੰਦੇ ਹਨ, ਸਰਕਾਰ ਵਲੋਂ ਉਨ੍ਹਾਂ ਦਾ ਮੁਫ਼ਤ ਇਲਾਜ ਵੀ ਕਰਵਾਇਆ ਜਾ ਰਿਹਾ ਹੈ। ਦੂਜੇ ਪਾਸੇ ਪਿੰਡ ਅਬੁਲ ਖੁਰਾਣਾ ਦੀ ’ਨਸ਼ਾ ਛੁਡਾਊ ਅਤੇ ਪਿੰਡ ਭਲਾਈ ਕਮੇਟੀ’ ਦੇ ਨੁਮਾਇੰਦੇ ਅਮਰੀਕ ਸਿੰਘ ਨੇ ਦੱਸਿਆ ਕਿ ਕਮੇਟੀ ਦੇ ਗਠਨ ਤੋਂ ਬਾਅਦ ਪਿੰਡ ਦੇ ਹਾਲਾਤਾਂ ਵਿਚ ਵੱਡਾ ਸੁਧਾਰ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਮੁਤਾਬਕ ਪਿੰਡ ਵਿਚ ਨਸ਼ਿਆਂ ’ਤੇ ਲਗਪਗ 80 ਫ਼ੀਸਦੀ ਤੱਕ ਕਾਬੂ ਪਾ ਲਿਆ ਗਿਆ ਹੈ। ਕਮੇਟੀ ਮੈਂਬਰਾਂ ਵਲੋਂ ਨਸ਼ਾ ਕਰਨ ਵਾਲੇ ਨੌਜਵਾਨਾਂ ਨੂੰ ਪ੍ਰੇਰਿਤ ਕਰਕੇ ਨਸ਼ਾ ਛੁਡਾਊ ਕੇਂਦਰਾਂ ਵਿਚ ਦਾਖ਼ਲ ਕਰਵਾਇਆ ਜਾ ਰਿਹਾ ਹੈ, ਜਿੱਥੇ ਕਈ ਨੌਜਵਾਨ ਤੰਦਰੁਸਤ ਹੋ ਕੇ ਪਰਤ ਰਹੇ ਹਨ। ਪਿੰਡ ਵਾਸੀਆਂ ਨੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਲੋਂ ਮਿਲ ਰਹੇ ਸਹਿਯੋਗ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਲੋਕਾਂ ਅਤੇ ਪੁਲਿਸ ਦੇ ਆਪਸੀ ਤਾਲਮੇਲ ਸਦਕਾ ਹੀ ਪਿੰਡ ਨੂੰ ਮੁਕੰਮਲ ਤੌਰ ’ਤੇ ਨਸ਼ਾ-ਮੁਕਤ ਬਣਾਉਣ ਵੱਲ ਸਫ਼ਲਤਾ ਮਿਲ ਰਹੀ ਹੈ। ਇਸ ਮੌਕੇ ਵਿੱਕੀ ਅਬੁਲ ਖੁਰਾਣਾ, ਮੰਗਲਦੀਪ ਸਿੰਘ (ਪ੍ਰਧਾਨ), ਗੁਰਪ੍ਰੀਤ ਸਿੰਘ, ਅਮਰੀਕ ਸਿੰਘ, ਮਲਕੀਤ ਸਿੰਘ, ਨੂਰ ਪ੍ਰਤਾਪ ਸਿੰਘ, ਜਸਪ੍ਰੀਤ ਸਿੰਘ, ਮਨਦੀਪ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਮਿਸ਼ਨ ਸਕੂਲ ਹਰੀਨੌ ’ਚ ਰਾਸ਼ਟਰੀ ਏਕਤਾ ਦਿਵਸ ਮਨਾਇਆ ਅਗਲੀ ਖ਼ਬਰ ਪਾਬੰਦੀਸ਼ੁਦਾ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ
Ad Position 24