01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਵਿਦਿਆਰਥੀਅਆਂ ਲਈ ਮਾਈਂਡਫੁਲਨੈਸ ਪ੍ਰੋਗਰਾਮ ਕਰਵਾਇਆ

ਫ਼ਰੀਦਕੋਟ, 31 ਅਕਤੂਬਰ (ਜਸਵੰਤ ਸਿੰਘ ਪੁਰਬਾ)-ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਨੇ ਪਹਿਲੀ ਤੋਂ ਚੌਥੀ ਜਮਾਤ ਦੇ ਬੱਚਿਆਂ ਲਈ ਸ਼ਾਂਤੀ, ਇਕਾਗਰਤਾ, ਸਵੈ ਜਾਗਰੂਕਤਾ ਅਤੇ ਭਾਵਨਾਤਮਕ ਤੰਦਰੁਸਤੀ ਨੂੰ ਉਤਸਾਹਿਤ ਕਰਨ ਲਈ ਇਕ ਵਿਸ਼ੇਸ਼ ਮਾਈਂਡਫ਼ੁਲਨੈੱਸ ਪ੍ਰੋਗਰਾਮ ਕਰਵਾਇਆ। ਇਨ੍ਹਾਂ ਗਤੀਵਿਧੀਆਂ ਦਾ ਮੁੱਖ ਉਦੇਸ਼ ਖੇਡਾਂ, ਸਰੀਰਕ ਅਤੇ ਮਾਨਸਿਕ ਕਿਰਿਆਵਾਂ ਰਾਹੀਂ ਬੱਚਿਆਂ ਦੀ ਇਕਾਗਰਤਾ, ਧਿਆਨ ਕੇਂਦਰਿਤ ਕਰਨ ਦੀ ਸਮੱਰਥਾ, ਭਾਵਨਾਤਮਕ ਜਾਗਰੂਕਤਾ ਅਤੇ ਸਵੈ ਨਿਯੰਤਰਣ ਨੂੰ ਵਿਕਸਿਤ ਕਰਨਾ ਸੀ।

Ad Position 21
No active advertisement
ਅਜੀਤ ਡੈਸਕ 01-11-2026
ਫ਼ਰੀਦਕੋਟ, 31 ਅਕਤੂਬਰ (ਜਸਵੰਤ ਸਿੰਘ ਪੁਰਬਾ)-ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਨੇ ਪਹਿਲੀ ਤੋਂ ਚੌਥੀ ਜਮਾਤ ਦੇ ਬੱਚਿਆਂ ਲਈ ਸ਼ਾਂਤੀ, ਇਕਾਗਰਤਾ, ਸਵੈ ਜਾਗਰੂਕਤਾ ਅਤੇ ਭਾਵਨਾਤਮਕ ਤੰਦਰੁਸਤੀ ਨੂੰ ਉਤਸਾਹਿਤ ਕਰਨ ਲਈ ਇਕ ਵਿਸ਼ੇਸ਼ ਮਾਈਂਡਫ਼ੁਲਨੈੱਸ ਪ੍ਰੋਗਰਾਮ ਕਰਵਾਇਆ। ਇਨ੍ਹਾਂ ਗਤੀਵਿਧੀਆਂ ਦਾ ਮੁੱਖ ਉਦੇਸ਼ ਖੇਡਾਂ, ਸਰੀਰਕ ਅਤੇ ਮਾਨਸਿਕ ਕਿਰਿਆਵਾਂ ਰਾਹੀਂ ਬੱਚਿਆਂ ਦੀ ਇਕਾਗਰਤਾ, ਧਿਆਨ ਕੇਂਦਰਿਤ ਕਰਨ ਦੀ ਸਮੱਰਥਾ, ਭਾਵਨਾਤਮਕ ਜਾਗਰੂਕਤਾ ਅਤੇ ਸਵੈ ਨਿਯੰਤਰਣ ਨੂੰ ਵਿਕਸਿਤ ਕਰਨਾ ਸੀ। ਅਧਿਆਪਕਾਂ ਨੇ ਬੱਚਿਆਂ ਨੂੰ ਮੌਜੂਦਾ ਪਲ ’ਤੇ ਧਿਆਨ ਕੇਂਦਰਿਤ ਕਰਨ ਅਤੇ ਉਨ੍ਹਾਂ ਦੇ ਵਿਚਾਰਾਂ, ਭਾਵਨਾਵਾਂ ਅਤੇ ਆਲੇ ਦੁਆਲੇ ਤੋਂ ਜਾਣੂ ਹੋਣ ਲਈ ਮਾਰਗਦਰਸ਼ਨ ਕੀਤਾ। ਗਤੀਵਿਧੀਆਂ ਉਮਰ ਮੁਤਾਬਕ ਅਤੇ ਆਨੰਦਮਈ ਢੰਗ ਨਾਲ ਕੀਤੀਆਂ ਗਈਆਂ। ਬੱਚਿਆਂ ਨੇ ਪ੍ਰੋਗਰਾਮ ਵਿਚ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਪ੍ਰੋਗਰਾਮ ਇਕ ਛੋਟੇ ਪ੍ਰਤੀਬਿੰਬ ਸੈਸ਼ਨ ਨਾਲ ਸਮਾਪਤ ਹੋਇਆ, ਜਿੱਥੇ ਵਿਦਿਆਰਥੀਆਂ ਨੇ ਆਪਣੇ ਅਨੁਭਵ ਸਾਂਝੇ ਕੀਤੇ। ਇਸ ਪਹਿਲਕਦਮੀ ਲਈ ਸਕੂਲ ਦੇ ਪ੍ਰਿੰਸੀਪਲ ਅਪੂਰਵ ਦੇਵਗਨ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਅਤੇ ਸੰਗਤ ਸਾਹਿਬ ਭਾਈ ਫੇਰੂ ਸਿੱਖ ਐਜੂਕੇਸ਼ਨਲ ਸੁਸਾਇਟੀ ਫ਼ਰੀਦਕੋਟ ਦੇ ਪ੍ਰਧਾਨ ਜਸਬੀਰ ਸਿੰਘ ਸੰਧੂ, ਡਾ. ਗੁਰਸੇਵਕ ਸਿੰਘ ਸੀਨੀ. ਵਾਈਸ ਪ੍ਰਧਾਨ) ਅਤੇ ਸਵਰਨਜੀਤ ਸਿੰਘ ਗਿੱਲ ਖਜ਼ਾਨਚੀ ਨੇ ਸੰਸਥਾਵਾਂ ਵਲੋਂ ਕੀਤੇ ਜਾ ਰਹੇ ਅਜਿਹੇ ਉਪਰਾਲਿਆਂ ਦੀ ਭਰਪੂਰ ਸ਼ਬਦਾਂ ਵਿਚ ਸ਼ਲਾਘਾ ਕੀਤੀ।ਇਸ ਮੌਕੇ ਰਵਿੰਦਰ ਚੌਧਰੀ ਡਾਇਰੈਕਟਰ ਅਕਾਦਮਿਕ, ਵਾਈਸ ਪ੍ਰਿੰਸੀਪਲ ਰਾਕੇਸ਼ ਧਵਨ ਅਤੇ ਸਮੂਹ ਕੋਆਡੀਨੇਟਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਸ.ਬੀ.ਆਰ.ਐਸ. ਕਾਲਜ ਫ਼ਾਰ ਵੂਮੈਨ ਘੁੱਦੂਵਾਲਾ ਵਿਖੇ ਮਿੰਨੀ ਮੈਰਾਥਨ ਕਰਵਾਈ ਅਗਲੀ ਖ਼ਬਰ 253 ਅਧਿਆਪਕਾਂ ਦੀਆਂ ਸੇਵਾਵਾਂ ਖਤਮ ਕਰਨ ਦੇ ਵਿਰੋਧ ’ਚ ਪੰਜਾਬ ਸਰਕਾਰ ਦੀ ਅਰਥੀ ਫ਼ੂਕੀ
Ad Position 24