ਯੂਨੀਵਰਸਿਟੀ ਕਾਲਜ ਆਫ਼ ਨਰਸਿੰਗ ’ਚ ਰਾਸ਼ਟਰੀ ਏਕਤਾ ਦਿਵਸ ਮਨਾਇਆ
ਫ਼ਰੀਦਕੋਟ, 31 ਅਕਤੂਬਰ (ਸਟਾਫ਼ ਰਿਪੋਰਟਰ)-ਯੂਨੀਵਰਸਿਟੀ ਕਾਲਜ ਆਫ਼ ਨਰਸਿੰਗ ਫ਼ਰੀਦਕੋਟ ਦੇ ਐਨ. ਐਸ.
ਫ਼ਰੀਦਕੋਟ, 31 ਅਕਤੂਬਰ (ਸਟਾਫ਼ ਰਿਪੋਰਟਰ)-ਯੂਨੀਵਰਸਿਟੀ ਕਾਲਜ ਆਫ਼ ਨਰਸਿੰਗ ਫ਼ਰੀਦਕੋਟ ਦੇ ਐਨ.ਐਸ.ਐਸ ਯੂਨਿਟ ਵਲੋਂ ਰਾਸ਼ਟਰੀ ਏਕਤਾ ਦਿਵਸ ਮਨਾਇਆ। ਕਾਲਜ ਦੇ ਪ੍ਰਿੰਸੀਪਲ ਡਾ. ਹਰਦੀਪ ਕੌਰ ਮੱਲ ਅਤੇ ਐਸੋਸੀਏਟ ਪ੍ਰੋਫੈਸਰ ਘਨਸ਼ਾਮ ਟੱਕ, ਗੁਰਬੀਰ ਕੌਰ ਅਸਿਸਟੈਂਟ ਪ੍ਰੋਫੈਸਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਪ੍ਰੋਗਰਾਮ ਵਿਚ ਐਨ.ਐਸ.ਐਸ. ਵਲੰਟੀਅਰਾਂ ਅਤੇ ਯੂਕੋਨ ਦੇ ਵਿਦਿਆਰਥੀਆਂ ਨੇ ਐਨ.ਐਸ.ਐਸ. ਦੇ ਪ੍ਰੋਗਰਾਮਰ ਅਫ਼ਸਰ ਪੁਸ਼ਪਾ ਰਾਣੀ, ਸਹਾਇਕ ਪ੍ਰੋਗਰਾਮ ਅਫ਼ਸਰ ਹਰਮੀਤ ਕੌਰ, ਰਮਨਦੀਪ ਕੌਰ, ਸਿਮਰਨਜੀਤ ਕੌਰ, ਸੁਖਦੀਪ ਕੌਰ ਨੇ ਵਿਸ਼ੇਸ਼ ਭੂਮਿਕਾ ਨਿਭਾਈ। ਇਸ ਪ੍ਰੋਗਰਾਮ ਵਿਚ ਵਲੰਟੀਅਰਾਂ ਨੇ ਆਪਣੇ ਭਾਸ਼ਣ ਰਾਹੀਂ ਰਾਸ਼ਟਰੀ ਏਕਤਾ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਕਾਲਜ ਦੇ ਪ੍ਰਿੰਸੀਪਲ ਡਾ. ਹਰਦੀਪ ਕੌਰ ਮੱਲ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ। ਇਸ ਪ੍ਰੋਗਰਾਮ ਦੇ ਮੁੱਖ ਉਦੇਸ਼ ਸਰਦਾਰ ਵੱਲਭਭਾਈ ਪਟੇਲ ਨੂੰ ਸ਼ਰਧਾਜਲੀ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਮਜ਼ਬੂਤ ਕਰਨਾ, ਵਿਭਿੰਨਤਾ ਵਿਚ ਏਕਤਾ ਦਾ ਸੰਦੇਸ਼ ਸੀ।