31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਝੋਨੇ ਦੀ ਚੁਕਾਈ ਨਾ ਹੋਣ ਕਰਕੇ ਮੰਡੀਆਂ ’ਚ ਬੋਰੀਆਂ ਦੇ ਅੰਬਾਰ ਲੱਗੇ

ਬਾਜਾਖਾਨਾ, 31 ਅਕਤੂਬਰ (ਜੀਵਨ ਗਰਗ)-ਕਿਸਾਨਾਂ ਨੂੰ ਮੰਡੀਆਂ ’ਚ ਉਨ੍ਹਾਂ ਦੀਆਂ ਫ਼ਸਲਾਂ ਦੀ ਖਰੀਦ ਸਬੰਧੀ ਕੋਈ ਮੁਸ਼ਕਿਲ ਨਾ ਆਉਣ ਦੀਆਂ ਗਾਰੰਟੀਆ ਦੇਣ ਵਾਲੀ ਆਮ ਆਦਮੀ ਪਾਰਟੀ ਦੇ ਰਾਜ ’ਚ ਕਿਸਾਨਾਂ ਨੂੰ ਆਪਣੀ ਝੋਨੇ ਦੀ ਫ਼ਸਲ ਵੇਚਣ ਲਈ ਕਈ ਕਈ ਦਿਨ ਰੁਲਣਾ ਪੈ ਰਿਹਾ ਹੈ ਕਿਉਂਕਿ ਮੰਡੀਆਂ ’ਚ ਸਰਕਾਰ ਵਲੋਂ ਖਰੀਦੇ ਝੋਨੇ ਦੀਆਂ ਬੋਰੀਆਂ ਦੀ ਸਮੇਂ ਸਿਰ ਚੁਕਾਈ ਨਹੀਂ ਹੋ ਰਹੀ। ਜਿਸ ਕਰਕੇ ਮੰਡੀਆਂ ’ਚ ਬੋਰੀਆਂ ਦੇ ਅੰਬਾਰ ਲੱਗੇ ਹੋਏ ਦੇਖੇ ਜਾ ਸਕਦੇ ਹਨ।

Ad Position 21
No active advertisement
ਅਜੀਤ ਡੈਸਕ 01-11-2026
ਬਾਜਾਖਾਨਾ, 31 ਅਕਤੂਬਰ (ਜੀਵਨ ਗਰਗ)-ਕਿਸਾਨਾਂ ਨੂੰ ਮੰਡੀਆਂ ’ਚ ਉਨ੍ਹਾਂ ਦੀਆਂ ਫ਼ਸਲਾਂ ਦੀ ਖਰੀਦ ਸਬੰਧੀ ਕੋਈ ਮੁਸ਼ਕਿਲ ਨਾ ਆਉਣ ਦੀਆਂ ਗਾਰੰਟੀਆ ਦੇਣ ਵਾਲੀ ਆਮ ਆਦਮੀ ਪਾਰਟੀ ਦੇ ਰਾਜ ’ਚ ਕਿਸਾਨਾਂ ਨੂੰ ਆਪਣੀ ਝੋਨੇ ਦੀ ਫ਼ਸਲ ਵੇਚਣ ਲਈ ਕਈ ਕਈ ਦਿਨ ਰੁਲਣਾ ਪੈ ਰਿਹਾ ਹੈ ਕਿਉਂਕਿ ਮੰਡੀਆਂ ’ਚ ਸਰਕਾਰ ਵਲੋਂ ਖਰੀਦੇ ਝੋਨੇ ਦੀਆਂ ਬੋਰੀਆਂ ਦੀ ਸਮੇਂ ਸਿਰ ਚੁਕਾਈ ਨਹੀਂ ਹੋ ਰਹੀ। ਜਿਸ ਕਰਕੇ ਮੰਡੀਆਂ ’ਚ ਬੋਰੀਆਂ ਦੇ ਅੰਬਾਰ ਲੱਗੇ ਹੋਏ ਦੇਖੇ ਜਾ ਸਕਦੇ ਹਨ। ਝੋਨੇ ਦੀ ਕਟਾਈ ਦਾ ਕੰਮ ਪੂਰੇ ਜ਼ੋਰਾਂ ’ਤੇ ਚੱਲ ਰਿਹਾ ਪ੍ਰੰਤੂ ਇਹ ਕੱਟੀ ਹੋਈ ਝੋਨੇ ਦੀ ਫ਼ਸਲ ਨੂੰ ਲਾਹੁਣ ਲਈ ਮੰਡੀਆਂ ’ਚ ਥਾਂ ਨਹੀਂ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਬਾਜਾਖਾਨਾ ਤੇ ਝੱਖੜਵਾਲਾ ਦੀਆਂ ਅਨਾਜ ਮੰਡੀਆਂ ’ਚ ਕਈ ਦਿਨਾਂ ਤੋਂ ਬੈਠੇ ਕਿਸਾਨਾਂ ਨੇ ਦੱਸਿਆ ਕਿ ਖਰੀਦਿਆ ਹੋਇਆ ਝੋਨਾ ਚੁੱਕਣ ਵਾਲੇ ਠੇਕੇਦਾਰਾਂ ਕੋਲ ਲੋੜ ਅਨੁਸਾਰ ਸਾਧਨ ਉਪਲੱਭਧ ਨਹੀਂ ਹਨ। ਇਸ ਕਰਕੇ ਬੋਰੀਆਂ ਦੀ ਚੁਕਾਈ ’ਚ ਰੁਕਾਵਟ ਪੈਦਾ ਹੋ ਰਹੀ ਹੈ ਪ੍ਰੰਤੂ ਸਬੰਧਿਤ ਵਿਭਾਗ ਦਾ ਕਿਸਾਨਾਂ ਦੀ ਇਸ ਮੁਸ਼ਕਿਲ ਵੱਲ ਕੋਈ ਧਿਆਨ ਨਹੀਂ। ਇਸ ਮੁਸ਼ਕਿਲ ਸਬੰਧੀ ਕਿਸਾਨ ਮੰਡੀ ਅਧਿਕਾਰੀਆਂ ਨੂੰ ਕਈ ਵਾਰ ਮਿਲ ਚੁੱਕੇ ਹਨ ਇਸ ਦੇ ਬਾਵਜੂਦ ਉਨ੍ਹਾਂ ਦੇ ਕੰਨ ’ਤੇ ਜੂੰ ਨਹੀਂ ਸਰਕੀ। ਕਿਸਾਨਾਂ ਨੇ ਸਬੰਧਿਤ ਵਿਭਾਗ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਜੇਕਰ ਕਿਸਾਨਾਂ ਦੀ ਇਸ ਮੁਸ਼ਕਿਲ ਦਾ ਜਲਦੀ ਹੱਲ ਨਾ ਕੱਢਿਆ ਤਾਂ ਮਜਬੂਰ ਹੋ ਕਿ ਕਿਸਾਨਾਂ ਨੂੰ ਸੜ੍ਹਕਾਂ ’ਤੇ ਆਉਣਾ ਪਵੇਗਾ ਕਿਉਂਕਿ ਇਸ ਤਰ੍ਹਾਂ ਇੱਕਲੇ ਕਿਸਾਨ ਹੀ ਮੁਸ਼ਕਿਲਾਂ ਦਾ ਸਾਹਮਣਾ ਨਹੀਂ ਕਰ ਰਹੇ ਸਗੋਂ ਆੜ੍ਹਤੀਏ ਤੇ ਸ਼ੈਲਰ ਮਾਲਕ ਵੀ ਇਸ ਮੁਸ਼ਕਿਲ ਦਾ ਸਾਹਮਣਾ ਕਰ ਰਹੇ ਹਨ। ਕਿਸਾਨਾਂ ਨੇ ਕਿਹਾ ਕਿ ਉਹ ਇਸ ਗੱਲ ਨੂੰ ਲੈ ਕਿ ਹੈਰਾਨ ਹਨ ਕਿ ਕਿਸਾਨਾਂ ਦੀ ਇਸ ਮੁਸ਼ਕਿਲ ਸਬੰਧੀ ਪ੍ਰਸ਼ਾਸਨ ਨੇ ਕਿਉਂ ਚੁੱਪੀ ਧਾਰੀ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ ਸਿਲਵਰ ਓਕਸ ਸਕੂਲ ਦੇ ਵਿਦਿਆਰਥੀਆਂ ਨੇ ‘ਅੰਤਰ ਸਕੂਲ ਯੁਵਕ ਮੇਲੇ’ ’ਚ ਮੱਲਾਂ ਮਾਰੀਆਂ ਅਗਲੀ ਖ਼ਬਰ ਮਾਤਾ ਸੁੰਦਰੀ ਕਾਲਜ ’ਚ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਮਿੰਨੀ ਮੈਰਾਥਨ ਕਰਵਾਈ
Ad Position 24