31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸਿਲਵਰ ਓਕਸ ਸਕੂਲ ਦੇ ਵਿਦਿਆਰਥੀਆਂ ਨੇ ‘ਅੰਤਰ ਸਕੂਲ ਯੁਵਕ ਮੇਲੇ’ ’ਚ ਮੱਲਾਂ ਮਾਰੀਆਂ

ਜੈਤੋ, 31 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜੈਤੋ ਵਲੋਂ ਬਾਬਾ ਨਾਮਦੇਵ ਭਵਨ ਬਠਿੰਡਾ ਰੋਡ ਜੈਤੋ ਵਿਖੇ ‘ਅੰਤਰ ਸਕੂਲ ਯੁਵਕ ਮੇਲਾ-2026’ ਉਤਸ਼ਾਹ ਨਾਲ ਕਰਵਾਇਆ ਗਿਆ। ਯੁਵਕ ਮੇਲੇ ਵਿਚ ਬੱਚਿਆਂ ਅਤੇ ਨੌਜਵਾਨਾਂ ਦੇ ਨੈਤਿਕ, ਧਾਰਮਿਕ ਅਤੇ ਸ਼ਖ਼ਸੀਅਤ ਦੇ ਵਿਕਾਸ ਲਈ ਵੱਖ-ਵੱਖ ਪੱਧਰਾਂ ’ਤੇ ਵਿਦਿਅਕ ਅਤੇ ਲਿਖਤੀ ਮੁਕਾਬਲੇ, ਸਾਹਿਤਕ ਅਤੇ ਉਚਾਰਨ ਮੁਕਾਬਲੇ, ਕਲਾ ਅਤੇ ਰਚਨਾਤਮਕ ਮੁਕਾਬਲੇ, ਸੱਭਿਆਚਾਰਕ ਅਤੇ ਹੋਰ ਮੁਕਾਬਲੇ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 01-11-2026
ਜੈਤੋ, 31 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜੈਤੋ ਵਲੋਂ ਬਾਬਾ ਨਾਮਦੇਵ ਭਵਨ ਬਠਿੰਡਾ ਰੋਡ ਜੈਤੋ ਵਿਖੇ ‘ਅੰਤਰ ਸਕੂਲ ਯੁਵਕ ਮੇਲਾ-2026’ ਉਤਸ਼ਾਹ ਨਾਲ ਕਰਵਾਇਆ ਗਿਆ। ਯੁਵਕ ਮੇਲੇ ਵਿਚ ਬੱਚਿਆਂ ਅਤੇ ਨੌਜਵਾਨਾਂ ਦੇ ਨੈਤਿਕ, ਧਾਰਮਿਕ ਅਤੇ ਸ਼ਖ਼ਸੀਅਤ ਦੇ ਵਿਕਾਸ ਲਈ ਵੱਖ-ਵੱਖ ਪੱਧਰਾਂ ’ਤੇ ਵਿਦਿਅਕ ਅਤੇ ਲਿਖਤੀ ਮੁਕਾਬਲੇ, ਸਾਹਿਤਕ ਅਤੇ ਉਚਾਰਨ ਮੁਕਾਬਲੇ, ਕਲਾ ਅਤੇ ਰਚਨਾਤਮਕ ਮੁਕਾਬਲੇ, ਸੱਭਿਆਚਾਰਕ ਅਤੇ ਹੋਰ ਮੁਕਾਬਲੇ ਕਰਵਾਏ ਗਏ। ਇਸ ਪ੍ਰੋਗਰਾਮ ਵਿਚ ਸਿਲਵਰ ਓਕਸ ਸਕੂਲ ਸੇਵੇਵਾਲਾ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਸਕੂਲ ਦੀ ਪ੍ਰਿੰਸੀਪਲ ਪਿ੍ਅੰਕਾ ਮਹਿਤਾ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਪੇਂਟਿੰਗ ਮੁਕਾਬਲੇ ਵਿਚ ਅਵਤਾਰ ਸਿੰਘ ਨੇ ਪਹਿਲਾ, ਸਲੋਗਨ ਲਿਖਣ ਮੁਕਾਬਲੇ ਵਿਚ ਮਨਸੀਰਤ ਕੌਰ ਨੇ ਪਹਿਲਾ ਅਤੇ ਰੀਤਇੰਦਰ ਕੌਰ ਨੇ ਕੰਸੋਲੇਸ਼ਨ ਇਨਾਮ ਪ੍ਰਾਪਤ ਕੀਤਾ। ਕਵਿਤਾ ਉਚਾਰਨ ਵਿਚ ਗੁਰਵੀਰ ਕੌਰ ਨੇ ਦੂਜਾ, ਇਤਿਹਾਸਕ ਪ੍ਰਸ਼ਨੋਤਰੀ ਵਿਚ ਪ੍ਰਭਜੋਤ ਕੌਰ ਅਤੇ ਸਾਨਵੀ ਗੋਇਲ ਦੇ ਗਰੁੱਪ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੀ ਪ੍ਰਿੰਸੀਪਲ ਪਿ੍ਅੰਕਾ ਮਹਿਤਾ ਨੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਮਿਹਨਤੀ ਅਧਿਆਪਕਾਂ ਨੂੰ ਹਾਰਦਿਕ ਵਧਾਈ ਦਿੱਤੀ ਅਤੇ ਬੱਚਿਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਉਨ੍ਹਾਂ ਨੂੰ ਅਜਿਹੇ ਮੁਕਾਬਲਿਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ 4 ਨਵੰਬਰ ਦੀ ਰੈਲੀ ਪੰਜਾਬ ’ਚ ਕਾਂਗਰਸ ਸਰਕਾਰ ਆਉਣ ਦਾ ਮੁੱਢ ਬੰਨ੍ਹੇਗੀ : ਸੰਗਤ ਸਿੰਘ ਗਿਲਜੀਆਂ ਅਗਲੀ ਖ਼ਬਰ ਝੋਨੇ ਦੀ ਚੁਕਾਈ ਨਾ ਹੋਣ ਕਰਕੇ ਮੰਡੀਆਂ ’ਚ ਬੋਰੀਆਂ ਦੇ ਅੰਬਾਰ ਲੱਗੇ
Ad Position 24