31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਕਿਸਾਨ ਨਿਰਧਾਰਤ ਮਾਪਦੰਡ ਅਨੁਸਾਰ ਹੀ ਝੋਨਾ ਮੰਡੀਆਂ ’ਚ ਲਿਆਉਣ-ਡਿਪਟੀ ਕਮਿਸ਼ਨਰ

ੀਸ੍ਰੀ ਮੁਕਤਸਰ ਸਾਹਿਬ, 31 ਅਕਤੂਬਰ (ਹਰਮਹਿੰਦਰ ਪਾਲ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਅਤੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਕੇ ਵਾਤਾਵਰਣ ਦੀ ਸੰਭਾਲ ਵਿਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਇਸ ਨਾਲ ਮਨੁੱਖੀ ਸਿਹਤ, ਪਸ਼ੂ-ਪੰਛੀਆਂ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਮਾੜਾ ਪ੍ਰਭਾਵ ਪੈਂਦਾ ਹੈ।

Ad Position 21
No active advertisement
ਅਜੀਤ ਡੈਸਕ 01-11-2026
ੀਸ੍ਰੀ ਮੁਕਤਸਰ ਸਾਹਿਬ, 31 ਅਕਤੂਬਰ (ਹਰਮਹਿੰਦਰ ਪਾਲ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਅਤੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਕੇ ਵਾਤਾਵਰਣ ਦੀ ਸੰਭਾਲ ਵਿਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਇਸ ਨਾਲ ਮਨੁੱਖੀ ਸਿਹਤ, ਪਸ਼ੂ-ਪੰਛੀਆਂ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਮਾੜਾ ਪ੍ਰਭਾਵ ਪੈਂਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਦਾ ਖੇਤਾਂ ਵਿਚ ਹੀ ਪ੍ਰਬੰਧਨ ਕਰ ਸਕਦੇ ਹਨ। ਸੁਪਰ ਸੀਡਰ, ਹੈਪੀ ਸੀਡਰ, ਸਮਾਰਟ ਸੀਡਰ, ਮਲਚਰ ਅਤੇ ਹੋਰ ਉਪਲਬਧ ਖੇਤੀ ਸੰਦਾਂ ਦੀ ਮਦਦ ਨਾਲ ਪਰਾਲੀ ਨੂੰ ਖੇਤ ਵਿਚ ਮਿਲਾਇਆ ਜਾ ਸਕਦਾ ਹੈ ਜਾਂ ਇਸ ਦੀਆਂ ਗੱਠਾਂ ਬਣਾ ਕੇ ਹੋਰ ਢੁਕਵੇਂ ਕੰਮਾਂ ਲਈ ਵਰਤੋਂ ਵਿਚ ਲਿਆਂਦਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਦਾ ਖੇਤਾਂ ਵਿਚ ਸੁਚੱਜਾ ਪ੍ਰਬੰਧਨ ਕਰਨ ਨਾਲ ਮਿੱਟੀ ’ਚ ਜੈਵਿਕ ਪਦਾਰਥਾਂ ਦੀ ਮਾਤਰਾ ਵਧਾਉਣ, ਨਮੀ ਬਰਕਰਾਰ ਰੱਖਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਕਾਇਮ ਰੱਖਣ ਵਿਚ ਮਦਦ ਮਿਲਦੀ ਹੈ। ਇਸ ਲਈ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ, ਇਸ ਦੇ ਯੋਗ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਦੀ ਸਲਾਹ ਲੈਣ ਤੇ ਉਪਲਬਧ ਖੇਤੀ ਸੰਦਾਂ ਦੀ ਵਰਤੋਂ ਕਰਨ। ਡਿਪਟੀ ਕਮਿਸ਼ਨਰ ਨੇ ਅਪੀਲ ਕਰਦਿਆਂ ਕਿਸਾਨਾਂ ਨੂੰ ਕਿਹਾ ਕਿ ਸਰਕਾਰ ਵਲੋਂ ਫ਼ਸਲ ਦੀ 17 ਫ਼ੀਸਦੀ ਨਮੀ ਨਿਰਧਾਰਤ ਕੀਤੀ ਗਈ ਹੈ ਅਤੇ ਕਿਸਾਨ ਨਿਰਧਾਰਤ ਨਮੀ ਵਾਲਾ ਤੇ ਸੁੱਕਾ ਝੋਨਾ ਹੀ ਮੰਡੀਆਂ ਵਿਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
Ad Position 22
No active advertisement
ਪਿਛਲੀ ਖ਼ਬਰ ਪਾਬੰਦੀਸ਼ੂਦਾ ਕੈਪਸੂਲਾਂ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਜੈ ਮਾਂ ਕਾਲੀ ਸ਼ਨੀਦੇਵ ਮੰਦਰ ਰਾਮਪੁਰਾ ਫੂਲ ਦੀ ਵਿਸ਼ੇਸ਼ ਮੀਟਿੰਗ ਹੋਈ
Ad Position 24