ਪਾਬੰਦੀਸ਼ੂਦਾ ਕੈਪਸੂਲਾਂ ਸਮੇਤ ਇਕ ਵਿਅਕਤੀ ਕਾਬੂ
ਫ਼ਰੀਦਕੋਟ, 31 ਅਕਤੂਬਰ (ਸਰਬਜੀਤ ਸਿੰਘ)–ਥਾਣਾ ਸਿਟੀ-2 ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਸਥਾਨਕ ਜਹਾਜ਼ ਗਰਾਊਂਡ ਤੋਂ ਪਾਬੰਦੀਸ਼ੂਦਾ ਨਸ਼ੇ ਦੇ ਕੈਪਸੂਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
ਫ਼ਰੀਦਕੋਟ, 31 ਅਕਤੂਬਰ (ਸਰਬਜੀਤ ਸਿੰਘ)–ਥਾਣਾ ਸਿਟੀ-2 ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਸਥਾਨਕ ਜਹਾਜ਼ ਗਰਾਊਂਡ ਤੋਂ ਪਾਬੰਦੀਸ਼ੂਦਾ ਨਸ਼ੇ ਦੇ ਕੈਪਸੂਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸਥਾਨਕ ਸਾਦਿਕ ਚੌਂਕ ਤੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਨੂੰ ਜਾ ਰਹੇ ਸਨ ਤਾਂ ਮੁਖ਼ਬਰ ਵਲੋਂ ਇਤਲਾਹ ਦਿੱਤੀ ਗਈ ਕਿ ਵਰਿੰਦਰ ਸਿੰਘ ਪੁੱਤਰ ਬੋਹੜ ਸਿੰਘ ਵਾਸੀ ਫ਼ਰੀਦਕੋਟ ਨਸ਼ੇ ਦੇ ਕੈਪਸੂਲ ਵੇਚਣ ਦਾ ਆਦੀ ਹੈ ਤੇ ਅੱਜ ਵੀ ਸਥਾਨਕ ਜਹਾਜ਼ ਗਰਾਊਂਡ ਮੌਜੂਦ ਹੈ ਤੇ ਨਸ਼ੇ ਦੇ ਕੈਪਸੂਲ ਵੇਚ ਰਿਹਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੱਸੀ ਗਈ ਜਗ੍ਹਾ ’ਤੇ ਰੇਡ ਕੀਤੀ ਗਈ ਅਤੇ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 6 ਪੱਤੇ ਪਾਬੰਦੀਸ਼ੂਦਾ ਕੈਪਸੂਲ ਬਰਾਮਦ ਕੀਤੇ ਗਏ। ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ-2 ਫ਼ਰੀਦਕੋਟ ਵਿਖੇ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।