31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਦਿੱਲੀ ਇੰਟਰਨੈਸ਼ਨਲ ਸਕੂਲ ’ਚ ਰਾਸ਼ਟਰੀ ਏਕਤਾ ਦਿਵਸ ਮਨਾਇਆ

ਫ਼ਰੀਦਕੋਟ, 31 ਅਕਤੂਬਰ (ਜਸਵੰਤ ਸਿੰਘ ਪੁਰਬਾ)-ਦਿੱਲੀ ਇੰਟਰਨੈਸ਼ਨਲ ਸਕੂਲ ਵਿਚ ਰਾਸ਼ਟਰੀ ਏਕਤਾ ਦਿਵਸ ਨੂੰ ਸਮਰਪਿਤ ਇਕ ਗਿਆਨਵਰਧਕ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ। ਮੁਕਾਬਲੇ ਵਿਚ ਸਕੂਲ ਦੇ ਵੱਖ-ਵੱਖ ਹਾਊਸਸਿਜ਼ ਦੀਆਂ ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ।

Ad Position 21
No active advertisement
ਜਸਪ੍ਰੀਤ ਸਿੰਘ ਤੇ ਨਿਤਨਪ੍ਰੀਤ ਕੌਰ ਵਾਸੀ ਫ਼ਰੀਦਕੋਟ ਨੇ ਆਪਣੇ ਵਿਆਹ ਦੀ ਦੂਜੀ ਵਰ੍ਹੇਗੰਢ ਮਨਾਈ। 01-11-2026
ਫ਼ਰੀਦਕੋਟ, 31 ਅਕਤੂਬਰ (ਜਸਵੰਤ ਸਿੰਘ ਪੁਰਬਾ)-ਦਿੱਲੀ ਇੰਟਰਨੈਸ਼ਨਲ ਸਕੂਲ ਵਿਚ ਰਾਸ਼ਟਰੀ ਏਕਤਾ ਦਿਵਸ ਨੂੰ ਸਮਰਪਿਤ ਇਕ ਗਿਆਨਵਰਧਕ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ। ਮੁਕਾਬਲੇ ਵਿਚ ਸਕੂਲ ਦੇ ਵੱਖ-ਵੱਖ ਹਾਊਸਸਿਜ਼ ਦੀਆਂ ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ। ਹਰੇਕ ਟੀਮ ਵਿਚ ਚਾਰ ਵਿਦਿਆਰਥੀ ਸ਼ਾਮਿਲ ਸਨ। ਮੁਕਾਬਲੇ ਨੂੰ ਚਾਰ ਦੌਰ ਵਿਚ ਵੰਡਿਆ ਗਿਆ ਸੀ। ਸਾਰੇ ਦੌਰਾਂ ਦੌਰਾਨ ਵਿਦਿਆਰਥੀਆਂ ਨੇ ਆਪਣੀ ਸੂਝਬੂਝ, ਗਿਆਨ ਅਤੇ ਹਾਜ਼ਰਜਵਾਬੀ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੁਕਾਬਲੇ ਵਿਚ ਡੀਵੋਸਨ ਹਾਊਸ ਨੇ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕੀਤਾ। ਜੇਤੂ ਟੀਮ ਨੂੰ ਵਧਾਈ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਪ੍ਰਿਅੰਕਾ ਬਰਾੜ ਨੇ ਕਿਹਾ ਕਿ ਸਰਦਾਰ ਵੱਲਭਭਾਈ ਪਟੇਲ ਦਾ ਜੀਵਨ ਸਾਨੂੰ ਏਕਤਾ, ਦ੍ਰਿੜ੍ਹ ਇਰਾਦੇ ਅਤੇ ਦੇਸ਼ ਪ੍ਰਤੀ ਸਮਰਪਣ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਧਰਮ, ਜਾਤੀ ਅਤੇ ਭਾਸ਼ਾ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਆਪਸੀ ਸਦਭਾਵਨਾ ਅਤੇ ਰਾਸ਼ਟਰੀ ਏਕਤਾ ਦੀ ਭਾਵਨਾ ਨੂੰ ਅਪਣਾਉਣਾ ਚਾਹੀਦਾ ਹੈ। ਅਜਿਹੇ ਮੁਕਾਬਲੇ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਆਤਮ ਵਿਸ਼ਵਾਸ ਅਤੇ ਤਰਕਸ਼ੀਲ ਸੋਚ ਨੂੰ ਵੀ ਵਿਕਸਿਤ ਕਰਦੇ ਹਨ। ਸੰਸਥਾ ਦੇ ਚੇਅਰਮੈਨ ਆਸ਼ੀਸ਼ ਤੋਲ਼ਾ, ਡਾਇਰੈਕਟਰ ਅਨੂਪਮਾ ਤੋਲ਼ਾ ਅਤੇ ਸ਼ਿਵਮ ਤੋਲ਼ਾ ਨੇ ਇਸ ਗਤੀਵਿਧੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖਿਆ ਦਾ ਉਦੇਸ਼ ਸਿਰਫ਼ ਕਿਤਾਬੀ ਗਿਆਨ ਦੇਣਾ ਹੀ ਨਹੀਂ, ਸਗੋਂ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਕਰਨਾ ਵੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਵਿਚ ਆਪਣੀ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਫ਼ਰੀਦਕੋਟ ਵਿਚ ਬਾਸਮਤੀ ਦੀ ਢੇਰੀ 4910 ਰੁਪਏ ਪ੍ਰਤੀ ਕੁਇੰਟਲ ਵਿਕੀ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦਾ ਯੂਥ ਵਿੰਗ ਮਜ਼ਬੂਤੀ ਵੱਲ ਵਧ ਰਿਹਾ ਹੈ: ਪਾਰਟੀ ਆਗੂ
Ad Position 24