02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੇ ਚਿੱਟੇ ਨਾਲ ਮਰੇ 55 ਨੌਜਵਾਨਾਂ ਦੀ ਸੂਚੀ ਕੀਤੀ ਤਿਆਰ

ਕੋਟਕਪੂਰਾ, 1 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਨਸ਼ਿਆਂ ਖਿਲਾਫ਼ ਚਲਾਈ ਮੁਹਿੰਮ ਨੂੰ ਅੱਗੇ ਤੋਰਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਅੱਜ ਕੋਟਕਪੂਰਾ ਦੇ ਜੀਵਨ ਨਗਰ ਵਿਚ ਨਸ਼ਿਆਂ ਖਿਲਾਫ਼ ਜੰਗ ਦਾ ਆਗਾਜ਼ ਕੀਤਾ ਗਿਆ। ਕੋਟਕਪੂਰਾ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਉਮੀਦਵਾਰ ਭਾਈ ਰਛਪਾਲ ਸਿੰਘ ਸ਼ੋਸਣ ਨੇ ਇਸ ਲੜਾਈ ਦਾ ਬਿਗੁਲ ਵਜਾਉਂਦਿਆਂ ਚਿੱਟਾ ਵੇਚਣ ਵਾਲਿਆਂ ਨੂੰ ਚੇਤਾਵਨੀ ਦਿੱਤੀ ਕਿ ਉਹ ਨਸ਼ਾ ਵੇਚਣ ਤੋਂ ਬਾਜ ਆਉਣ।

Ad Position 21
No active advertisement
ਅਜੀਤ ਡੈਸਕ 02-11-2026
ਕੋਟਕਪੂਰਾ, 1 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਨਸ਼ਿਆਂ ਖਿਲਾਫ਼ ਚਲਾਈ ਮੁਹਿੰਮ ਨੂੰ ਅੱਗੇ ਤੋਰਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਅੱਜ ਕੋਟਕਪੂਰਾ ਦੇ ਜੀਵਨ ਨਗਰ ਵਿਚ ਨਸ਼ਿਆਂ ਖਿਲਾਫ਼ ਜੰਗ ਦਾ ਆਗਾਜ਼ ਕੀਤਾ ਗਿਆ। ਕੋਟਕਪੂਰਾ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਉਮੀਦਵਾਰ ਭਾਈ ਰਛਪਾਲ ਸਿੰਘ ਸ਼ੋਸਣ ਨੇ ਇਸ ਲੜਾਈ ਦਾ ਬਿਗੁਲ ਵਜਾਉਂਦਿਆਂ ਚਿੱਟਾ ਵੇਚਣ ਵਾਲਿਆਂ ਨੂੰ ਚੇਤਾਵਨੀ ਦਿੱਤੀ ਕਿ ਉਹ ਨਸ਼ਾ ਵੇਚਣ ਤੋਂ ਬਾਜ ਆਉਣ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਟੀਮ ਵਲੋਂ ਜੀਵਨ ਸਿੰਘ ਨਗਰ ਵਿਚ ਚਿੱਟਾ ਵੇਚਣ ਵਾਲੇ 14 ਵਿਅਕਤੀਆਂ ਦੀ ਸ਼ਨਾਖਤ ਕੀਤੀ ਗਈ ਹੈ ਤੇ ਚਿੱਟੇ ਨਾਲ ਮਰ ਚੁੱਕੇ 55 ਨੌਜਵਾਨਾਂ ਦੀ ਸੂਚੀ ਵੀ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਚਿੱਟੇ ਦੇ ਆਦੀ ਨੌਜਵਾਨਾਂ ਦੀ ਵੀ ਸੂਚੀ ਤਿਆਰ ਕੀਤੀ ਜਾ ਰਹੀ ਹੈ, ਜਿਨ੍ਹਾਂ ਦੀ ਕੌਂਸਲਿੰਗ ਕਰਕੇ ਉਨ੍ਹਾਂ ਨੂੰ ਚਿੱਟੇ ਦੇ ਨਰਕ ’ਚੋਂ ਬਾਹਰ ਕੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਚਿੱਟੇ ਦੇ ਆਦੀ ਨੌਜਵਾਨਾਂ ਦੀ ਸੂਚੀ ਵਿਚ 100 ਤੋਂ ਵੱਧ ਨੌਜਵਾਨਾਂ ਦੇ ਨਾਂਅ ਸਾਹਮਣੇ ਆ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਦਰਜਨ ਦੇ ਕਰੀਬ ਨੌਜਵਾਨਾਂ ਦੀਆਂ ਗਲਤ ਤਰੀਕੇ ਨਾਲ ਟੀਕੇ ਲੱਗਣ ਕਰਕੇ ਲੱਤਾਂ ਗਲ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਇਕ ਨੌਜਵਾਨ ਦਾ ਤਾਂ ਟੀਕੇ ਕਰਕੇ ਗੁਪਤ ਅੰਗ ਵੀ ਕੱਟਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਕੋਟਕਪੂਰਾ ਹਲਕੇ ਦੇ ਸਾਰੇ ਪਿੰਡਾਂ ਵਿਚ ਚਲਾਈ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਬਰਸੀ ’ਤੇ ਵਿਸ਼ੇਸ਼- ਸਵ: ਗੁਰਪ੍ਰੀਤ ਕੌਰ ਗਾਬੜੀਆ ਅਗਲੀ ਖ਼ਬਰ ਗੁਰੂ ਕੀ ਢਾਬ ਵਿਖੇ ਝਿੰਜਰ ਦੀ ਰੈਲੀ ਨੂੰ ਮਿਲਿਆ ਭਰਵਾਂ ਹੁੰਗਾਰਾ ‘ਆਪ’ ਸਰਕਾਰ ’ਤੇ ਸਾਧੇ ਨਿਸ਼ਾਨੇ, ਨੌਜਵਾਨਾਂ ਨੂੰ ਪੰਜਾ...
Ad Position 24