01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਰਗਬੀ ’ਚ ਵਿਦਿਆਰਥਣ ਭਾਵਨਾ ਨੇ ਰਾਸ਼ਟਰੀ ਖ਼ੇਡਾਂ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਕੋਟਕਪੂਰਾ, 1 ਨਵੰਬਰ (ਮੋਹਰ ਸਿੰਘ ਗਿੱਲ)-ਦਾ ਬਲੂਮਿੰਗ ਡੇਲ ਸਕੂਲ ਕੋਟਕਪੂਰਾ ਦੀ ਹੋਣਹਾਰ ਵਿਦਿਆਰਥਣ ਭਾਵਨਾ ਜਮਾਤ ਸੱਤਵੀਂ ਨੇ ਰਾਸ਼ਟਰੀ ਅੰਡਰ-14 ਰਗਬੀ ਖੇਡ ਮੁਕਾਬਲਿਆਂ ਵਿਚ ਪੰਜਾਬ ਦੀ ਨੁਮਾਇੰਦਗੀ ਕਰਦਿਆਂ ਸ਼ਾਨਦਾਰ ਪ੍ਰਦਰਸ਼ਨ ਸਦਕਾ ਦੂਜਾ ਸਥਾਨ ਹਾਸਿਲ ਕੀਤਾ । 23 ਸਤੰਬਰ ਤੋਂ 29 ਸਤੰਬਰ ਤੱਕ ਨਵੀਂ ਦਿੱਲੀ ਵਿਖੇ ਰਾਸ਼ਟਰੀ ਖੇਡਾਂ ਅੰਡਰ-14 ਰਗਬੀ ਖ ੇਡ ਜੋ ਕਿ ਸਕੂਲ ਗੇਮਜ਼ ਫੈਡਰੇਸ਼ਨ ਆਫ਼ ਇੰਡੀਆ ਨਵੀਂ ਦਿੱਲੀ ਵਿਖੇ ਕਰਵਾਈਆਂ ਗਈਆਂ ਹਨ।

Ad Position 21
No active advertisement
ਅਜੀਤ ਡੈਸਕ 02-11-2026
ਕੋਟਕਪੂਰਾ, 1 ਨਵੰਬਰ (ਮੋਹਰ ਸਿੰਘ ਗਿੱਲ)-ਦਾ ਬਲੂਮਿੰਗ ਡੇਲ ਸਕੂਲ ਕੋਟਕਪੂਰਾ ਦੀ ਹੋਣਹਾਰ ਵਿਦਿਆਰਥਣ ਭਾਵਨਾ ਜਮਾਤ ਸੱਤਵੀਂ ਨੇ ਰਾਸ਼ਟਰੀ ਅੰਡਰ-14 ਰਗਬੀ ਖੇਡ ਮੁਕਾਬਲਿਆਂ ਵਿਚ ਪੰਜਾਬ ਦੀ ਨੁਮਾਇੰਦਗੀ ਕਰਦਿਆਂ ਸ਼ਾਨਦਾਰ ਪ੍ਰਦਰਸ਼ਨ ਸਦਕਾ ਦੂਜਾ ਸਥਾਨ ਹਾਸਿਲ ਕੀਤਾ । 23 ਸਤੰਬਰ ਤੋਂ 29 ਸਤੰਬਰ ਤੱਕ ਨਵੀਂ ਦਿੱਲੀ ਵਿਖੇ ਰਾਸ਼ਟਰੀ ਖੇਡਾਂ ਅੰਡਰ-14 ਰਗਬੀ ਖ ੇਡ ਜੋ ਕਿ ਸਕੂਲ ਗੇਮਜ਼ ਫੈਡਰੇਸ਼ਨ ਆਫ਼ ਇੰਡੀਆ ਨਵੀਂ ਦਿੱਲੀ ਵਿਖੇ ਕਰਵਾਈਆਂ ਗਈਆਂ ਹਨ। ਇਨ੍ਹਾਂ ਵੱਕਾਰੀ ਮੁਕਾਬਲਿਆਂ ’ਚ ਪੰਜਾਬ ਦੀ ਟੀਮ ਲਈ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ’ਚੋਂ ਹੋਣਹਾਰ ਖਿਡਾਰੀਆਂ ਦੀ ਚੋਣ ਕੀਤੀ ਗਈ। ਪੰਜਾਬ ਦੀ ਟੀਮ ਦਾ ਹਿੱਸਾ ਬਣ ਕੇ ਰਾਸ਼ਟਰੀ ਪੱਧਰ ’ਤੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਕੇ ਉਕਤ ਵਿਦਿਆਰਥਣ ਨੇ ਆਪਣਾ, ਮਾਪਿਆਂ, ਸਕੂਲ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਪਿ੍ੰਸੀਪਲ ਹਰਜਿੰਦਰ ਸਿੰਘ ਟੁਰਨਾ ਨੇ ਵਿਦਿਆਰਥੀ ਦੀ ਇਸ ਮਾਣਮੱਤੀ ਪ੍ਰਾਪਤੀ ’ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਰਾਸ਼ਟਰੀ ਪੱਧਰ ’ਤੇ ਪੰਜਾਬ ਦੀ ਨੁਮਾਇੰਦਗੀ ਕਰਕੇ ਦੂਜਾ ਸਥਾਨ ਹਾਸਿਲ ਕਰਨਾ ਆਪਣੇ ‘ਆਪ’ ਵਿਚ ਵੱਡੀ ਪ੍ਰਾਪਤੀ ਹੈ । ਉਨ੍ਹਾਂ ਕਿਹਾ ਕਿ ਅਜਿਹੀਆਂ ਸਫ਼ਲਤਾਵਾਂ ਵਿਦਿਆਰਥੀਆਂ ਦੀ ਅਣਥੱਕ ਮਿਹਨਤ, ਦਿ੍ੜ੍ਹ ਇਰਾਦਿਆਂ ਅਤੇ ਖੇਡ ਅਧਿਆਪਕਾਂ ਦੀ ਯੋਗ ਅਗਵਾਈ ਦਾ ਨਤੀਜਾ ਹੁੰਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਸਪੋਰਟਸ ਇੰਡਸਟਰੀ ਲਈ ਕੇਂਦਰ ਸਰਕਾਰ ਦੀ 1,856.67 ਕਰੋੜ ਦੀ ਯੋਜਨਾ ਇਤਿਹਾਸਕ ਕਦਮ- ਡਾ. ਗੋਇਲ ਅਗਲੀ ਖ਼ਬਰ ਡੀ.ਏ.ਵੀ. ਸਕੂਲ ’ਚ 15 ਰੋਜ਼ਾ ਸੁੰਦਰ ਲਿਖਾਈ ਵਰਕਸ਼ਾਪ ਸ਼ੁਰੂ
Ad Position 24