01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸਪੋਰਟਸ ਇੰਡਸਟਰੀ ਲਈ ਕੇਂਦਰ ਸਰਕਾਰ ਦੀ 1,856.67 ਕਰੋੜ ਦੀ ਯੋਜਨਾ ਇਤਿਹਾਸਕ ਕਦਮ- ਡਾ. ਗੋਇਲ

ਫ਼ਰੀਦਕੋਟ, 1 ਨਵੰਬਰ (ਜਸਵੰਤ ਸਿੰਘ ਪੁਰਬਾ)- ਭਾਜਪਾ ਦੇ ਸੀਨੀਅਰ ਆਗੂ ਅਤੇ ਅੱਖਾਂ ਦੇ ਮਾਹਿਰ ਡਾ. ਸੰਜੀਵ ਗੋਇਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਮੰਡਲ ਵਲੋਂ 1,856.

Ad Position 21
No active advertisement
ਪੰਜਾਬ ਦੇ ਉਦਯੋਗਾਂ ਨੂੰ ਮਿਲੇਗਾ ਹੁਲਾਰਾ ਅਤੇ ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ 02-11-2026
ਫ਼ਰੀਦਕੋਟ, 1 ਨਵੰਬਰ (ਜਸਵੰਤ ਸਿੰਘ ਪੁਰਬਾ)- ਭਾਜਪਾ ਦੇ ਸੀਨੀਅਰ ਆਗੂ ਅਤੇ ਅੱਖਾਂ ਦੇ ਮਾਹਿਰ ਡਾ. ਸੰਜੀਵ ਗੋਇਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਮੰਡਲ ਵਲੋਂ 1,856.67 ਕਰੋੜ ਦੀ ਖੇਲੋ ਇੰਡੀਆ ਸਪੋਰਟਸ ਗੁਡਜ਼ ਮੈਨੂਫੈਕਚਰਿੰਗ ਸਕੀਮ ਨੂੰ ਮਨਜ਼ੂਰੀ ਦੇਣ ਦੇ ਫ਼ੈਸਲੇ ਦਾ ਨਿੱਘਾ ਸਵਾਗਤ ਕਰਦਿਆਂ ਪ੍ਰਧਾਨ ਮੰਤਰੀ ਦਾ ਦਿਲੋਂ ਧੰਨਵਾਦ ਕੀਤਾ। ਡਾ. ਗੋਇਲ ਨੇ ਕਿਹਾ ਕਿ 28 ਅਕਤੂਬਰ ਨੂੰ ਮਨਜ਼ੂਰ ਕੀਤੀ ਗਈ ਇਹ ਦੇਸ਼ ਪੱਧਰੀ ਯੋਜਨਾ ਪੰਜਾਬ, ਖ਼ਾਸ ਕਰਕੇ ਜਲੰਧਰ ਅਤੇ ਲੁਧਿਆਣਾ ਦੀ ਖੇਡਾਂ ਦਾ ਸਾਮਾਨ ਬਣਾਉਣ ਵਾਲੀ ਇੰਡਸਟਰੀ ਲਈ ਨਵੀਆਂ ਸੰਭਾਵਨਾਵਾਂ ਪੈਦਾ ਕਰੇਗੀ। ਉਨ੍ਹਾਂ ਕਿਹਾ ਕਿ ਜਲੰਧਰ ਲੰਮੇ ਸਮੇਂ ਤੋਂ ਖੇਡਾਂ ਦਾ ਸਾਮਾਨ ਬਣਾਉਣ ਲਈ ਦੇਸ਼-ਵਿਦੇਸ਼ ’ਚ ਪ੍ਰਸਿੱਧ ਹੈ। ਇੱਥੋਂ ਦੇ ਛੋਟੇ ਅਤੇ ਦਰਮਿਆਨੇ ਉਦਯੋਗਾਂ ਨੂੰ ਆਧੁਨਿਕ ਤਕਨੀਕ, ਬਿਹਤਰ ਮਸ਼ੀਨਰੀ, ਅੰਤਰਰਾਸ਼ਟਰੀ ਮਿਆਰਾਂ ਦੇ ਸਰਟੀਫਿਕੇਟ ਅਤੇ ਨਵੇਂ ਬਾਜ਼ਾਰਾਂ ਤੱਕ ਪਹੁੰਚ ਦੀ ਲੋੜ ਹੈ। ਕੇਂਦਰ ਸਰਕਾਰ ਦੀ ਇਹ ਯੋਜਨਾ ਇਨ੍ਹਾਂ ਲੋੜਾਂ ਨੂੰ ਪੂਰਾ ਕਰਨ ’ਚ ਮਹੱਤਵਪੂਰਨ ਭੂਮਿਕਾ ਨਿਭਾਅ ਸਕਦੀ ਹੈ। ਡਾ. ਗੋਇਲ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਨਿਵੇਸ਼ ਅਤੇ ਉਤਪਾਦਨ ਨੂੰ ਉਤਸ਼ਾਹਿਤ ਕਰਨ ਲਈ 1,130 ਕਰੋੜ ਅਤੇ ਅੰਤਰਰਾਸ਼ਟਰੀ ਗੁਣਵੱਤਾ ਸਰਟੀਫਿਕੇਸ਼ਨ ਲਈ 105 ਕਰੋੜ ਦੀ ਵਿਵਸਥਾ ਕੀਤੀ ਗਈ ਹੈ। ਇਸ ਦੇ ਨਾਲ ਖੋਜ, ਨਵੀਂ ਤਕਨੀਕ, ਹੁਨਰ ਵਿਕਾਸ ਅਤੇ ਨਿਰਯਾਤ ਨੂੰ ਉਤਸ਼ਾਹਿਤ ਕਰਨ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦੇ ਸਫ਼ਲ ਲਾਗੂ ਹੋਣ ਨਾਲ ਪੰਜਾਬ ਦੇ ਉਦਯੋਗਪਤੀਆਂ, ਛੋਟੇ ਕਾਰੋਬਾਰੀਆਂ, ਕਾਰੀਗਰਾਂ ਅਤੇ ਨੌਜਵਾਨਾਂ ਨੂੰ ਲਾਭ ਮਿਲਣ ਦੀ ਉਮੀਦ ਹੈ।
Ad Position 22
No active advertisement
ਪਿਛਲੀ ਖ਼ਬਰ ਦੀਵਾਲੀ ਮਨਾਉਂਦਿਆਂ ਪ੍ਰੀਸ਼ਦ ਨੇ ਕੀਤਾ ਪਰਿਵਾਰ ਮਿਲਣ ਸਮਾਰੋਹ ਅਗਲੀ ਖ਼ਬਰ ਰਗਬੀ ’ਚ ਵਿਦਿਆਰਥਣ ਭਾਵਨਾ ਨੇ ਰਾਸ਼ਟਰੀ ਖ਼ੇਡਾਂ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ
Ad Position 24