03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਜ਼ਿਲ੍ਹੇ ਵਿਚ 5.02 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਈ- ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 2 ਨਵੰਬਰ (ਹਰਮਹਿੰਦਰ ਪਾਲ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਚੱਲ ਰਹੀ ਝੋਨੇ ਦੇ ਖ਼ਰੀਦ ਪ੍ਰਬੰਧਾਂ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਦੇ ਨਾਲ ਲਿਫ਼ਟਿੰਗ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਦਾ ਕੰਮ ਸੁਚਾਰੂ ਢੰਗ ਨਾਲ ਜਾਰੀ ਹੈ ਅਤੇ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਦੇ ਨਾਲ-ਨਾਲ ਲਿਫ਼ਟਿੰਗ ਦਾ ਕੰਮ ਵੀ ਕੀਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 03-11-2026
ਸ੍ਰੀ ਮੁਕਤਸਰ ਸਾਹਿਬ, 2 ਨਵੰਬਰ (ਹਰਮਹਿੰਦਰ ਪਾਲ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਚੱਲ ਰਹੀ ਝੋਨੇ ਦੇ ਖ਼ਰੀਦ ਪ੍ਰਬੰਧਾਂ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਦੇ ਨਾਲ ਲਿਫ਼ਟਿੰਗ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਦਾ ਕੰਮ ਸੁਚਾਰੂ ਢੰਗ ਨਾਲ ਜਾਰੀ ਹੈ ਅਤੇ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਦੇ ਨਾਲ-ਨਾਲ ਲਿਫ਼ਟਿੰਗ ਦਾ ਕੰਮ ਵੀ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਝੋਨੇ ਦੀ ਖ਼ਰੀਦ ਸੰਬੰਧੀ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਹਿਮਾਂਸ਼ੂ ਕੁੱਕੜ ਨੇ ਦੱਸਿਆ ਕਿ ਬੀਤੇ ਦਿਨ 1 ਨਵੰਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੁੱਲ 5,43,933.98 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਦਕਿ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 5,02,669.35 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ 2,88,351.91 ਮੀਟ੍ਰਿਕ ਟਨ ਝੋਨੇ ਦੀ ਲਿਫ਼ਟਿੰਗ ਵੀ ਹੋ ਚੁੱਕੀ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਚੜੇਵਾਨ ਤੇ ਥਾਂਦੇਵਾਲਾ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਅਗਲੀ ਖ਼ਬਰ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਡਿਪਟੀ ਕਮਿਸ਼ਨਰ ਵਲੋਂ ਕਾਊਂਟਿੰਗ ਸੈਂਟਰਾਂ ਅਤੇ ਈ.ਵੀ.ਐਮ. ਸਟਰਾਂਗ ਰੂਮਾਂ ਦਾ ਜਾ...
Ad Position 24