ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਸੰਬੰਧੀ ਕਾਂਗਰਸੀ ਆਗੂਆਂ ਤੇ ਵਰਕਰਾਂ ’ਚ ਉਤਸ਼ਾਹ-ਆਗੂ
ਬਰਗਾੜੀ, 2 ਨਵੰਬਰ (ਸੁਖਰਾਜ ਸਿੰਘ ਗੋਂਦਾਰਾ)- ਕਾਂਗਰਸ ਪਾਰਟੀ ਵਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 4 ਨਵੰਬਰ 2026 ਦਿਨ ਬੁੱਧਵਾਰ ਨੂੰ ਸੰਗਰੂਰ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਜਿਸ ਨੂੰ ਸੰਬੋਧਨ ਕਰਨ ਲਈ ਕਾਂਗਰਸ ਸੁਪਰੀਮੋ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸਮੇਤ ਕੇਂਦਰ ਅਤੇ ਪੰਜਾਬ ਕਾਂਗਰਸ ਦੇ ਕਈ ਦਿੱਗਜ਼ ਰਾਜਨੀਤਿਕ ਆਗੂ ਪਹੁੰਚ ਰਹੇ ਹਨ।
ਬਰਗਾੜੀ, 2 ਨਵੰਬਰ (ਸੁਖਰਾਜ ਸਿੰਘ ਗੋਂਦਾਰਾ)- ਕਾਂਗਰਸ ਪਾਰਟੀ ਵਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 4 ਨਵੰਬਰ 2026 ਦਿਨ ਬੁੱਧਵਾਰ ਨੂੰ ਸੰਗਰੂਰ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਜਿਸ ਨੂੰ ਸੰਬੋਧਨ ਕਰਨ ਲਈ ਕਾਂਗਰਸ ਸੁਪਰੀਮੋ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸਮੇਤ ਕੇਂਦਰ ਅਤੇ ਪੰਜਾਬ ਕਾਂਗਰਸ ਦੇ ਕਈ ਦਿੱਗਜ਼ ਰਾਜਨੀਤਿਕ ਆਗੂ ਪਹੁੰਚ ਰਹੇ ਹਨ। ਰੈਲੀ ਨੂੰ ਸਫ਼ਲ ਬਣਾਉਣ ਲਈ ਕਾਂਗਰਸੀ ਆਗੂਆਂ ਤੇ ਵਰਕਰਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ, ਜ਼ਿਲ੍ਹਾ ਮੀਤ ਪ੍ਰਧਾਨ ਪ੍ਰੀਤਪਾਲ ਸਿੰਘ ਬਰਾੜ ਨੇ ਇਸ ਰੈਲੀ ਦੀ ਤਿਆਰੀ ਸਬੰਧੀ ਬਰਗਾੜੀ, ਗੋਂਦਾਰਾ, ਝੱਖੜਵਾਲਾ, ਬੁਰਜ ਜਵਾਹਰ ਸਿੰਘ ਵਾਲਾ, ਬਹਿਬਲ ਕਲਾਂ ਝੱਖੜਵਾਲਾ, ਨਿਆਮੀਵਾਲਾ ਆਦਿ ਪਿੰਡਾਂ ’ਚ ਕੀਤੀਆਂ ਗਈਆਂ ਮੀਟਿੰਗਾਂ ਦੌਰਾਨ ਕੀਤਾ। ਕਾਂਗਰਸੀ ਆਗੂਆਂ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਜੈਤੋ ਤੋਂ ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਵੱਡਾ ਕਾਫ਼ਲਾ ਬੱਸਾਂ, ਕਾਰਾਂ ਰਾਹੀਂ ਰਵਾਨਾ ਹੋਵੇਗਾ। ਰੈਲੀ ਨੂੰ ਸਫਲ ਬਣਾਉਣ ਲਈ ਹਲਕੇ ਦੇ ਆਗੂ ਤੇ ਵਰਕਰ ਪੱਬਾਂ ਭਾਰ ਹਨ। ਇਸ ਮੌਕੇ ਐਸ.ਸੀ ਸੈੱਲ ਦੇ ਜਨਰਲ ਸਕੱਤਰ ਬੇਅੰਤ ਸਿੰਘ ਬੁਰਜ, ਸਾਬਕਾ ਸਰਪੰਚ ਜਸਵੰਤ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਢਿੱਲੋਂ, ਗੁਰਚਰਨ ਸਿੰਘ ਢਿੱਲੋਂ, ਪ੍ਰਧਾਨ ਬਲਵੀਰ ਸਿੰਘ, ਜਗਜੀਤ ਸਿੰਘ ਪ੍ਰਧਾਨ, ਸਾਬਕਾ ਸਰਪੰਚ ਭੁਪਿੰਦਰ ਸਿੰਘ ਮੱਲਾ, ਰਣਜੀਤ ਸਿੰਘ ਘਾਰੂ, ਹਰਬੰਸ ਸਿੰਘ ਢਿੱਲੋਂ ਪੰਚ, ਨਿੱਕਾ ਪ੍ਰਧਾਨ ਗੋਂਦਾਰਾ, ਜਗਜੀਤ ਸਿੰਘ ਜੱਗੀ, ਸਾਬਕਾ ਸਰਪੰਚ ਕਾਕਾ ਘੁਮਾਣ ਗੋਂਦਾਰਾ ਆਦਿ ਹਾਜ਼ਰ ਸਨ।