03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਫ਼ੇਬਲ ਪਬਲਿਕ ਸਕੂਲ ਵਿਖੇ ਜਾਦੂ ਦੇ ਸ਼ੋਅ ਰਾਹੀਂ ਸਮਾਜਿਕ ਜਾਗਰੂਕਤਾ ਦਾ ਸੰਦੇਸ਼ ਦਿੱਤਾ

ਕੋਟਕਪੂਰਾ, 2 ਨਵੰਬਰ (ਮੋਹਰ ਸਿੰਘ ਗਿੱਲ)-ਫ਼ੇਬਲ ਪਬਲਿਕ ਸਕੂਲ ਕੋਟਕਪੂਰਾ ਵਿਖੇ ਜਗਦੇਵ ਸਿੰਘ ਵਲੋਂ ਇਕ ਦਿਲਚਸਪ ਅਤੇ ਗਿਆਨਵਰਧਕ ਜਾਦੂ ਦਾ ਸ਼ੋਅ ਪੇਸ਼ ਕੀਤਾ ਗਿਆ। ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਜਾਦੂ ਪਿੱਛੇ ਛੁਪੇ ਵਿਗਿਆਨਕ ਤੱਥਾਂ ਤੋਂ ਜਾਣੂ ਕਰਵਾਉਣਾ ਅਤੇ ਅੰਧਵਿਸ਼ਵਾਸਾਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਸੀ।

Ad Position 21
No active advertisement
ਅਜੀਤ ਡੈਸਕ 03-11-2026
ਕੋਟਕਪੂਰਾ, 2 ਨਵੰਬਰ (ਮੋਹਰ ਸਿੰਘ ਗਿੱਲ)-ਫ਼ੇਬਲ ਪਬਲਿਕ ਸਕੂਲ ਕੋਟਕਪੂਰਾ ਵਿਖੇ ਜਗਦੇਵ ਸਿੰਘ ਵਲੋਂ ਇਕ ਦਿਲਚਸਪ ਅਤੇ ਗਿਆਨਵਰਧਕ ਜਾਦੂ ਦਾ ਸ਼ੋਅ ਪੇਸ਼ ਕੀਤਾ ਗਿਆ। ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਜਾਦੂ ਪਿੱਛੇ ਛੁਪੇ ਵਿਗਿਆਨਕ ਤੱਥਾਂ ਤੋਂ ਜਾਣੂ ਕਰਵਾਉਣਾ ਅਤੇ ਅੰਧਵਿਸ਼ਵਾਸਾਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਸੀ। ਜਾਦੂਗਰ ਨੇ ਆਪਣੇ ਦਿਲਚਸਪ ਕਰਤੱਬਾਂ ਰਾਹੀਂ ਪਾਣੀ ਦੀ ਸੰਭਾਲ, ਨਸ਼ਿਆਂ ਤੋਂ ਬਚਾਅ, ਬੇਟੀ ਬਚਾਓ-ਬੇਟੀ ਪੜ੍ਹਾਓ ਅਤੇ ਚੰਗੀ ਸੰਗਤ ਦੀ ਮਹੱਤਤਾ ਬਾਰੇ ਵੀ ਜਾਗਰੂਕ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਮਝਾਇਆ ਕਿ ਜਾਦੂ ਕੋਈ ਚਮਤਕਾਰ ਨਹੀਂ, ਸਗੋਂ ਇਸ ਪਿੱਛੇ ਵਿਗਿਆਨਕ ਤੱਥ ਅਤੇ ਤਕਨੀਕਾਂ ਹੁੰਦੀਆਂ ਹਨ। ਸਕੂਲ ਦੇ ਚੇਅਰਮੈਨ ਹਰਜਿੰਦਰ ਸਿੰਘ ਧਾਲੀਵਾਲ ਅਤੇ ਪ੍ਰਿੰਸੀਪਲ ਸ਼ਵਿੰਦਰ ਸੇਠੀ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਵਿਗਿਆਨਕ ਸੋਚ ਅਪਣਾਉਣ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ। ਅੰਤ ਵਿਚ ਸਾਰੇ ਵਿਦਿਆਰਥੀਆਂ ਨੇ ਕਿਸੇ ਵੀ ਹਾਲਤ ਵਿਚ ਨਸ਼ਿਆਂ ਦਾ ਸੇਵਨ ਨਾ ਕਰਨ ਦਾ ਪ੍ਰਣ ਲਿਆ।
Ad Position 22
No active advertisement
ਪਿਛਲੀ ਖ਼ਬਰ ਅਨਾਜ ਮੰਡੀ ’ਚੋਂ ਝੋਨੇ ਦੀਆਂ ਬੋਰੀਆਂ ਦੀ ਲਿਫ਼ਟਿੰਗ ਨਾ ਹੋਣ ਕਾਰਨ ਲੱਗ ਰਿਹਾ ਜਾਮ ਅਗਲੀ ਖ਼ਬਰ ਵਾਅਦਿਆਂ ਦੀ ਨਹੀਂ, ਕੀਤੇ ਕੰਮਾਂ ਦੀ ਸਿਆਸਤ ’ਚ ਵਿਸ਼ਵਾਸ ਰੱਖਦਾ ਹਾਂ- ਅਰਸ਼ ਸੱਚਰ
Ad Position 24