ਮਲੋਟ ਵਿਖੇ 9 ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ
ਮਲੋਟ , 3 ਨਵੰਬਰ ( ਪਾਟਿਲ )- ਵਿਸ਼ਵਕਰਮਾ ਫੈਡਰੇਸ਼ਨ ਮਲੋਟ ( ਰਜਿ .) ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ 9 ਨਵੰਬਰ ਨੂੰ ਵਿਸ਼ਵਕਰਮਾ ਭਵਨ ਆਦਰਸ਼ ਨਗਰ ਮਲੋਟ ਵਿਖੇ ਮਨਾਇਆ ਜਾ ਰਿਹਾ ਹੈ ।
ਮਲੋਟ , 3 ਨਵੰਬਰ ( ਪਾਟਿਲ )- ਵਿਸ਼ਵਕਰਮਾ ਫੈਡਰੇਸ਼ਨ ਮਲੋਟ ( ਰਜਿ .) ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ 9 ਨਵੰਬਰ ਨੂੰ ਵਿਸ਼ਵਕਰਮਾ ਭਵਨ ਆਦਰਸ਼ ਨਗਰ ਮਲੋਟ ਵਿਖੇ ਮਨਾਇਆ ਜਾ ਰਿਹਾ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਫੈਡਰੇਸ਼ਨ ਦੇ ਪ੍ਰੈੱਸ ਸਕੱਤਰ ਗੁਰਦੀਪ ਸਿੰਘ ਲੰਬੀ ਨੇ ਦੱਸਿਆ ਕਿ ਸਮਾਗਮਾਂ ਦੀ ਸ਼ੁਰੂਆਤ 7 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਪ੍ਰਕਾਸ਼ ਨਾਲ ਹੋਵੇਗੀ , ਜਦਕਿ 9 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ । ਉਨ੍ਹਾਂ ਦੱਸਿਆ ਕਿ 9 ਨਵੰਬਰ ਨੂੰ ਸਵੇਰੇ 9 ਤੋਂ 10 ਵਜੇ ਤੱਕ ਹਜ਼ੂਰੀ ਰਾਗੀ ਜਥੇ ਵਲੋਂ ਗੁਰਬਾਣੀ ਦਾ ਕੀਰਤਨ ਕੀਤਾ ਜਾਵੇਗਾ । ਉਪਰੰਤ ਸਵੇਰੇ 10 ਤੋਂ ਦੁਪਹਿਰ 1 ਵਜੇ ਤੱਕ ਪੰਜਾਬ ਦੇ ਪ੍ਰਸਿੱਧ ਢਾਡੀ ਜਥੇਦਾਰ ਗੁਰਮੀਤ ਸਿੰਘ ਸ਼ੇਰਪੁਰੀ ਵਲੋਂ ਬਾਬਾ ਵਿਸ਼ਵਕਰਮਾ ਦੇ ਜੀਵਨ ਤੇ ਇਤਿਹਾਸ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ ਜਾਵੇਗਾ । ਗੁਰਦੀਪ ਸਿੰਘ ਲੰਬੀ ਨੇ ਸਮੂਹ ਸ਼ਹਿਰ ਵਾਸੀਆਂ , ਸੰਗਤਾਂ , ਧਾਰਮਿਕ ਸੰਸਥਾਵਾਂ ਤੇ ਰਾਜਨੀਤਿਕ ਨੁਮਾਇੰਦਿਆਂ ਨੂੰ ਸਮਾਗਮ ਵਿਚ ਸਮੇਂ ਸਿਰ ਪਹੁੰਚ ਕੇ ਬਾਬਾ ਵਿਸ਼ਵਕਰਮਾ ਦਾ ਅਸ਼ੀਰਵਾਦ ਪ੍ਰਾਪਤ ਕਰਨ ਦੀ ਅਪੀਲ ਕੀਤੀ । ਉਨ੍ਹਾਂ ਦੱਸਿਆ ਕਿ ਇਹ ਸਮਾਗਮ ਵਿਸ਼ਵਕਰਮਾ ਫੈਡਰੇਸ਼ਨ ਮਲੋਟ , ਗੁਰਦੁਆਰਾ ਵਿਸ਼ਵਕਰਮਾ ਪ੍ਰਬੰਧਕ ਕਮੇਟੀ ਮਲੋਟ , ਵਿਸ਼ਵਕਰਮਾ ਸੇਵਾ ਦਲ ਅਤੇ ਇਸਤਰੀ ਸਤਿਸੰਗ ਸਭਾ ਮਲੋਟ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ ।