ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਗੈਵੀ ਗੋਇਲ।
ਨਸ਼ਿਆਂ ਦੀ ਰੋਕਥਾਮ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ- ਏ.ਡੀ.ਸੀ.
ਸ੍ਰੀ ਮੁਕਤਸਰ ਸਾਹਿਬ, 3 ਨਵੰਬਰ (ਰਣਜੀਤ ਸਿੰਘ ਢਿੱਲੋਂ)- ਵਧੀਕ ਡਿਪਟੀ ਕਮਿਸ਼ਨਰ ਡੈਵੀ ਗੋਇਲ ਦੀ ਪ੍ਰਧਾਨਗੀ ਹੇਠ ਐਨਕਾਰਡ (ਨਾਰਕੋਟਿਕਸ ਕੋਆਰਡੀਨੇਸ਼ਨ ਸੈਂਟਰ) ਦੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਨਸ਼ਿਆਂ ਦੀ ਰੋਕਥਾਮ ਤੇ ਨਸ਼ਾ ਵਿਰੋਧੀ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵੱਖ-ਵੱਖ ਵਿਭਾਗਾਂ ਵਲੋਂ ਪਿਛਲੇ ਮਹੀਨੇ ਦੌਰਾਨ ਕੀਤੀਆਂ ਗਈਆਂ ਗਤੀਵਿਧੀਆਂ ਅਤੇ ਕਾਰਵਾਈਆਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ।
ਸ੍ਰੀ ਮੁਕਤਸਰ ਸਾਹਿਬ, 3 ਨਵੰਬਰ (ਰਣਜੀਤ ਸਿੰਘ ਢਿੱਲੋਂ)- ਵਧੀਕ ਡਿਪਟੀ ਕਮਿਸ਼ਨਰ ਡੈਵੀ ਗੋਇਲ ਦੀ ਪ੍ਰਧਾਨਗੀ ਹੇਠ ਐਨਕਾਰਡ (ਨਾਰਕੋਟਿਕਸ ਕੋਆਰਡੀਨੇਸ਼ਨ ਸੈਂਟਰ) ਦੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਨਸ਼ਿਆਂ ਦੀ ਰੋਕਥਾਮ ਤੇ ਨਸ਼ਾ ਵਿਰੋਧੀ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵੱਖ-ਵੱਖ ਵਿਭਾਗਾਂ ਵਲੋਂ ਪਿਛਲੇ ਮਹੀਨੇ ਦੌਰਾਨ ਕੀਤੀਆਂ ਗਈਆਂ ਗਤੀਵਿਧੀਆਂ ਅਤੇ ਕਾਰਵਾਈਆਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਡੈਵੀ ਗੋਇਲ ਨੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਸਿਰਫ਼ ਕਿਸੇ ਇਕ ਵਿਭਾਗ ਦੀ ਜ਼ਿੰਮੇਵਾਰੀ ਨਹੀਂ, ਸਗੋਂ ਇਸ ਲਈ ਸਾਰੇ ਸੰਬੰਧਿਤ ਵਿਭਾਗਾਂ ਨੂੰ ਸਾਂਝੇ ਤੌਰ ’ਤੇ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਲੋੜ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਵਿਚ ਤੇਜ਼ੀ ਲਿਆਉਣ ਤੇ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਜਿੱਥੇ ਪ੍ਰਸ਼ਾਸਨਿਕ ਤੇ ਕਾਨੂੰਨੀ ਕਾਰਵਾਈ ਜ਼ਰੂਰੀ ਹੈ, ਉਥੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵੀ ਲਗਾਤਾਰ ਯਤਨ ਕੀਤੇ ਜਾਣੇ ਚਾਹੀਦੇ ਹਨ। ਇਸ ਮੰਤਵ ਲਈ ਸਾਰੇ ਵਿਭਾਗ ਆਪਣੀਆਂ ਗਤੀਵਿਧੀਆਂ ਵਿਚ ਹੋਰ ਸਰਗਰਮੀ ਲਿਆਉਣ ਅਤੇ ਆਪਸੀ ਸਹਿਯੋਗ ਨਾਲ ਇਸ ਮੁਹਿੰਮ ਨੂੰ ਸਫ਼ਲ ਬਣਾਉਣ। ਇਸ ਮੌਕੇ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਗੁਰਕਿਰਨਦੀਪ ਸਿੰਘ ਸਿੱਧੂ, ਐਸ.ਪੀ. ਮਹੇਸ਼ ਕੁਮਾਰ ਸੈਣੀ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਗੁਰਦਾਸ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਯਾਦਵਿੰਦਰ ਸਿੰਘ ਮਾਨ, ਜ਼ਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ ਬਰਾੜ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।