04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਸੈਮੀਨਾਰ ਦੌਰਾਨ ਮੌਜੂਦ ਅਧਿਕਾਰੀ ਅਤੇ ਮਹਿਲਾ ਮਿੱਤਰ ਟੀਮ। ਜੁਵੇਨਾਈਲ ਜਸਟਿਸ ਐਕਟ ਅਤੇ ਪੋਕਸੋ ਐਕਟ ’ਤੇ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 3 ਨਵੰਬਰ (ਹਰਮਹਿੰਦਰ ਪਾਲ)-ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵਲੋਂ ਪੁਲਿਸ ਵਿਭਾਗ ਦੀ ਮਹਿਲਾ ਮਿੱਤਰ ਟੀਮ ਨੂੰ ਬਾਲ ਸੁਰੱਖਿਆ ਕਾਨੂੰਨਾਂ ਸੰਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦੌਰਾਨ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ਼ ਚਿਲਡਰਨ) ਐਕਟ ਅਤੇ ਪੋਕਸੋ ਐਕਟ 2012 ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 04-11-2026
ਸ੍ਰੀ ਮੁਕਤਸਰ ਸਾਹਿਬ, 3 ਨਵੰਬਰ (ਹਰਮਹਿੰਦਰ ਪਾਲ)-ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵਲੋਂ ਪੁਲਿਸ ਵਿਭਾਗ ਦੀ ਮਹਿਲਾ ਮਿੱਤਰ ਟੀਮ ਨੂੰ ਬਾਲ ਸੁਰੱਖਿਆ ਕਾਨੂੰਨਾਂ ਸੰਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦੌਰਾਨ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ਼ ਚਿਲਡਰਨ) ਐਕਟ ਅਤੇ ਪੋਕਸੋ ਐਕਟ 2012 ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਸ਼ਿਵਾਨੀ ਨਾਗਪਾਲ ਨੇ ਦੱਸਿਆ ਕਿ ਇਨ੍ਹਾਂ ਕਾਨੂੰਨਾਂ ਦਾ ਮੁੱਖ ਉਦੇਸ਼ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ, ਉਨ੍ਹਾਂ ਨੂੰ ਸੋਸ਼ਣ ਤੇ ਦੁਰਵਿਵਹਾਰ ਤੋਂ ਸੁਰੱਖਿਅਤ ਰੱਖਣਾ ਅਤੇ ਲੋੜਵੰਦ ਬੱਚਿਆਂ ਨੂੰ ਸੁਰੱਖਿਆ ਤੇ ਸਹਾਇਤਾ ਪ੍ਰਦਾਨ ਕਰਨਾ ਹੈ। ਉਨ੍ਹਾਂ ਮਹਿਲਾ ਮਿੱਤਰ ਟੀਮ ਨੂੰ ਜੁਵੇਨਾਈਲ ਜਸਟਿਸ ਐਕਟ ਅਧੀਨ ਦੇਖਭਾਲ ਤੇ ਸੁਰੱਖਿਆ ਦੀ ਲੋੜ ਵਾਲੇ ਬੱਚਿਆਂ ਅਤੇ ਕਾਨੂੰਨ ਨਾਲ ਸੰਘਰਸ਼ ਕਰ ਰਹੇ ਬੱਚਿਆਂ ਸੰਬੰਧੀ ਕਾਨੂੰਨੀ ਪ੍ਰਬੰਧਾਂ ਬਾਰੇ ਜਾਣੂ ਕਰਵਾਇਆ। ਇਸ ਦੇ ਨਾਲ ਹੀ ਪੋਕਸੋ ਐਕਟ ਅਧੀਨ ਬੱਚਿਆਂ ਨਾਲ ਹੋਣ ਵਾਲੇ ਜਿਨਸੀ ਅਪਰਾਧਾਂ ਦੀ ਰੋਕਥਾਮ, ਅਜਿਹੇ ਮਾਮਲਿਆਂ ਦੀ ਰਿਪੋਰਟਿੰਗ ਅਤੇ ਪੀੜਤ ਬੱਚਿਆਂ ਨੂੰ ਮਿਲਣ ਵਾਲੀ ਕਾਨੂੰਨੀ ਸਹਾਇਤਾ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਿਚਕਾਰ ਆਪਸੀ ਤਾਲਮੇਲ ਬਹੁਤ ਜ਼ਰੂਰੀ ਹੈ, ਤਾਂ ਜੋ ਬੱਚਿਆਂ ਨਾਲ ਸੰਬੰਧਿਤ ਕਿਸੇ ਵੀ ਮਾਮਲੇ ਵਿਚ ਸਮੇਂ ਸਿਰ ਢੁਕਵੀਂ ਕਾਰਵਾਈ ਕੀਤੀ ਜਾ ਸਕੇ ਅਤੇ ਬੱਚਿਆਂ ਦੇ ਸਰਵੋਤਮ ਹਿੱਤਾਂ ਨੂੰ ਯਕੀਨੀ ਬਣਾਇਆ ਜਾ ਸਕੇ। ਸੈਮੀਨਾਰ ਕਰਵਾਉਣ ਦਾ ਮੁੱਖ ਉਦੇਸ਼ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਬਾਲ ਸੁਰੱਖਿਆ ਕਾਨੂੰਨਾਂ ਬਾਰੇ ਜਾਣਕਾਰੀ ਦੇ ਕੇ ਬੱਚਿਆਂ ਲਈ ਸੁਰੱਖਿਅਤ ਤੇ ਸੁਖਾਵਾਂ ਮਾਹੌਲ ਯਕੀਨੀ ਬਣਾਉਣਾ ਹੈ। ਇਸ ਮੌਕੇ ਰਜਨੀ ਐਸ.ਐਚ.ਓ. ਅਤੇ ਪ੍ਰਭਜੋਤ ਕੌਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਉਨ੍ਹਾਂ ਨੇ ਵੀ ਬੱਚਿਆਂ ਦੀ ਸੁਰੱਖਿਆ ਨਾਲ ਸੰਬੰਧਿਤ ਮਾਮਲਿਆਂ ਵਿਚ ਜਾਗਰੂਕਤਾ ਅਤੇ ਵਿਭਾਗੀ ਸਹਿਯੋਗ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।
Ad Position 22
No active advertisement
ਪਿਛਲੀ ਖ਼ਬਰ ਗੇਟ ਰੈਲੀ ਕਰਦੇ ਹੋਏ ਮਨਿਸਟਰੀਅਲ ਕਾਮੇ। ਮਨਿਸਟਰੀਅਲ ਕਾਮਿਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਗੇਟ ਰੈਲੀ ਅੱਜ ਮੁੱਖ ਮੰਤਰੀ,... ਅਗਲੀ ਖ਼ਬਰ ਮਾਈ ਭਾਗੋ ਕਾਲਜ ਵਿਖੇ ‘ਵਿਕਸਿਤ ਭਾਰਤ ਯੁਵਾ ਸੰਵਾਦ-ਨਾਓ ਯੂਅਰ ਵੋਟ’ ਪ੍ਰੋਗਰਾਮ ਕਰਵਾਇਆ
Ad Position 24