ਪਟਾਕਿਆਂ ਦੀ ਵਿਕਰੀ ਲਈ ਸ਼ਹਿਰ ਤੋਂ ਬਾਹਰ ਵੱਖਰੀ ਥਾਂ ਨਿਰਧਾਰਤ ਕਰਨ ਦੀ ਮੰਗ
ਜੈਤੋ, 3 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)-ਤਿਉਹਾਰਾਂ ਦੇ ਮੱਦੇਨਜ਼ਰ ਜੈਤੋ ਸ਼ਹਿਰ ਵਿਚ ਪਟਾਕਿਆਂ ਦੀ ਵਿਕਰੀ ਨੂੰ ਲੈ ਕੇ ਸ਼ਹਿਰ ਕਾਫ਼ੀ ਗਹਿਮਾ ਗਹਿਮੀ ਹੈ। ਸ਼ਹਿਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰਾਂ ਅਤੇ ਸੰਘਣੀ ਆਬਾਦੀ ਵਾਲੇ ਇਲਾਕਿਆਂ ਵਿਚ ਪਟਾਕਿਆਂ ਦੀਆਂ ਦੁਕਾਨਾਂ ਲੱਗਣ ਕਾਰਨ ਕਿਸੇ ਵੀ ਸਮੇਂ ਅਣਸੁਖਾਵੀਂ ਘਟਨਾ ਵਾਪਰਨ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ।
ਜੈਤੋ, 3 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)-ਤਿਉਹਾਰਾਂ ਦੇ ਮੱਦੇਨਜ਼ਰ ਜੈਤੋ ਸ਼ਹਿਰ ਵਿਚ ਪਟਾਕਿਆਂ ਦੀ ਵਿਕਰੀ ਨੂੰ ਲੈ ਕੇ ਸ਼ਹਿਰ ਕਾਫ਼ੀ ਗਹਿਮਾ ਗਹਿਮੀ ਹੈ। ਸ਼ਹਿਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰਾਂ ਅਤੇ ਸੰਘਣੀ ਆਬਾਦੀ ਵਾਲੇ ਇਲਾਕਿਆਂ ਵਿਚ ਪਟਾਕਿਆਂ ਦੀਆਂ ਦੁਕਾਨਾਂ ਲੱਗਣ ਕਾਰਨ ਕਿਸੇ ਵੀ ਸਮੇਂ ਅਣਸੁਖਾਵੀਂ ਘਟਨਾ ਵਾਪਰਨ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਇਸ ਨੂੰ ਦੇਖਦਿਆਂ ਸ਼ਹਿਰ ਵਾਸੀਆਂ ਨੇ ਪਟਾਕਿਆਂ ਦੀਆਂ ਦੁਕਾਨਾਂ ਸ਼ਹਿਰ ਦੀ ਹੱਦ ਤੋਂ ਬਾਹਰ ਕਿਸੇ ਖੁੱਲ੍ਹੀ ਅਤੇ ਸੁਰੱਖਿਅਤ ਥਾਂ ’ਤੇ ਲਗਾਉਣ ਲਈ ਪ੍ਰਸ਼ਾਸਨ ਤੋਂ ਢੁੱਕਵੇਂ ਪ੍ਰਬੰਧ ਕਰਨ ਦੀ ਮੰਗ ਕੀਤੀ ਹੈ। ਲੋਕਾ ਕਹਿਣਾ ਹੈ ਕਿ ਜੈਤੋ ਦੇ ਮੁੱਖ ਬਾਜ਼ਾਰਾਂ ਵਿਚ ਪਹਿਲਾਂ ਹੀ ਦਿਨ ਭਰ ਲੋਕਾਂ ਅਤੇ ਵਾਹਨਾਂ ਦੀ ਭਾਰੀ ਆਵਾਜਾਈ ਰਹਿੰਦੀ ਹੈ। ਤਿਉਹਾਰਾਂ ਦੇ ਦਿਨਾਂ ਵਿਚ ਖ਼ਰੀਦਦਾਰੀ ਲਈ ਬਾਜ਼ਾਰਾਂ ਵਿਚ ਲੋਕਾਂ ਦੀ ਭੀੜ ਹੋਰ ਵੱਧ ਜਾਂਦੀ ਹੈ। ਅਜਿਹੇ ਹਾਲਾਤ ਵਿਚ ਜੇਕਰ ਪਟਾਕਿਆਂ ਦੀਆਂ ਦੁਕਾਨਾਂ ਵੀ ਭੀੜ ਵਾਲੇ ਇਲਾਕਿਆਂ ਵਿਚ ਲੱਗਦੀਆਂ ਹਨ ਤਾਂ ਅੱਗ ਲੱਗਣ ਜਾਂ ਕਿਸੇ ਹੋਰ ਹਾਦਸੇ ਦੀ ਸੂਰਤ ਵਿਚ ਜਾਨੀ ਅਤੇ ਮਾਲੀ ਨੁਕਸਾਨ ਹੋਣ ਦਾ ਖ਼ਤਰਾ ਵਧ ਸਕਦਾ ਹੈ। ਉਨ੍ਹਾਂ ਮੰਗ ਕੀਤੀ ਕਿ ਪ੍ਰਸ਼ਾਸਨ ਵਲੋਂ ਸ਼ਹਿਰ ਤੋਂ ਬਾਹਰ ਇਕ ਨਿਰਧਾਰਤ ਥਾਂ ’ਤੇ ਸਾਰੀਆਂ ਪਟਾਕਿਆਂ ਦੀਆਂ ਦੁਕਾਨਾਂ ਲਈ ਸੁਰੱਖਿਅਤ ਪ੍ਰਬੰਧ ਕੀਤੇ ਜਾਣ, ਜਿੱਥੇ ਅੱਗ ਬੁਝਾਊ ਯੰਤਰਾਂ, ਪਾਣੀ, ਖੁੱਲ੍ਹੇ ਰਸਤਿਆਂ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਪ੍ਰਬੰਧ ਹੋਵੇ। ਲੋਕਾਂ ਨੇ ਸਬੰਧਿਤ ਵਿਭਾਗਾਂ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਪਟਾਕਿਆਂ ਦੀਆਂ ਦੁਕਾਨਾਂ ਨੂੰ ਲਾਇਸੈਂਸ ਜਾਰੀ ਕਰਨ ਤੋਂ ਬਾਅਦ ਵਿਭਾਗਾਂ ਦੀ ਜ਼ਿੰਮੇਵਾਰੀ ਖ਼ਤਮ ਨਹੀਂ ਹੋ ਜਾਂਦੀ, ਸਗੋਂ ਸਮੇਂ-ਸਮੇਂ ’ਤੇ ਦੁਕਾਨਾਂ ਦੀ ਜਾਂਚ ਕਰਨਾ ਅਤੇ ਸੁਰੱਖਿਆ ਪ੍ਰਬੰਧਾਂ ਦੀ ਪੜਤਾਲ ਕਰਨਾ ਵੀ ਬੇਹੱਦ ਜ਼ਰੂਰੀ ਹੈ। ਇਸ ਲਈ ਜੈਤੋ ਸ਼ਹਿਰ ਵਿਚ ਪਟਾਕਿਆਂ ਦੀਆਂ ਦੁਕਾਨਾਂ ਲਈ ਸ਼ਹਿਰ ਤੋਂ ਬਾਹਰ ਸੁਰੱਖਿਅਤ ਥਾਂ ਨਿਰਧਾਰਤ ਕਰਨਾ ਅਤੇ ਗੈਰ-ਕਾਨੂੰਨੀ ਵਿਕਰੀ ’ਤੇ ਰੋਕ ਲਗਾਉਣਾ ਸਮੇਂ ਦੀ ਮੁੱਖ ਲੋੜ ਹੈ।