04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਜਨਗਣਨਾ-2027 ਲਈ 16 ਨਵੰਬਰ ਤੋਂ ਸ਼ੁਰੂ ਹੋਵੇਗੀ ਸਵੈ-ਗਣਨਾ ਦੀ ਪ੍ਰਕਿਰਿਆ

ਫ਼ਰੀਦਕੋਟ, 3 ਨਵੰਬਰ (ਜਸਵੰਤ ਸਿੰਘ ਪੁਰਬਾ)- ਦੇਸ਼ ਦੀ ਜਨਗਣਨਾ-2027 ਨੂੰ ਡਿਜੀਟਲ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਨਾਗਰਿਕਾਂ ਨੂੰ ਇਸ ਵਾਰ ਸਵੈ-ਗਣਨਾ ਦੀ ਵਿਸ਼ੇਸ਼ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਤਹਿਤ 16 ਨਵੰਬਰ ਤੋਂ 30 ਨਵੰਬਰ 2026 ਤੱਕ ਲੋਕ ਘਰ ਬੈਠੇ ਹੀ ਆਨਲਾਈਨ ਮਾਧਿਅਮ ਰਾਹੀਂ ਆਪਣੇ ਪਰਿਵਾਰ ਨਾਲ ਸੰਬੰਧਿਤ ਜਾਣਕਾਰੀ ਦਰਜ ਕਰ ਸਕਣਗੇ।

Ad Position 21
No active advertisement
ਅਜੀਤ ਡੈਸਕ 04-11-2026
ਫ਼ਰੀਦਕੋਟ, 3 ਨਵੰਬਰ (ਜਸਵੰਤ ਸਿੰਘ ਪੁਰਬਾ)- ਦੇਸ਼ ਦੀ ਜਨਗਣਨਾ-2027 ਨੂੰ ਡਿਜੀਟਲ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਨਾਗਰਿਕਾਂ ਨੂੰ ਇਸ ਵਾਰ ਸਵੈ-ਗਣਨਾ ਦੀ ਵਿਸ਼ੇਸ਼ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਤਹਿਤ 16 ਨਵੰਬਰ ਤੋਂ 30 ਨਵੰਬਰ 2026 ਤੱਕ ਲੋਕ ਘਰ ਬੈਠੇ ਹੀ ਆਨਲਾਈਨ ਮਾਧਿਅਮ ਰਾਹੀਂ ਆਪਣੇ ਪਰਿਵਾਰ ਨਾਲ ਸੰਬੰਧਿਤ ਜਾਣਕਾਰੀ ਦਰਜ ਕਰ ਸਕਣਗੇ। ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਦੱਸਿਆ ਕਿ ਜਨਗਣਨਾ ਦੀ ਪ੍ਰਕਿਰਿਆ ਨੂੰ ਆਸਾਨ ਅਤੇ ਸੁਚਾਰੂ ਬਣਾਉਣ ਦੇ ਮਕਸਦ ਨਾਲ ਪਹਿਲੀ ਵਾਰ ਡਿਜੀਟਲ ਤਕਨੀਕ ਨੂੰ ਅਪਣਾਇਆ ਜਾ ਰਿਹਾ ਹੈ। ਸਵੈ-ਗਣਨਾ ਰਾਹੀਂ ਲੋਕਾਂ ਨੂੰ ਜਨਗਣਨਾ ਕਰਮਚਾਰੀਆਂ ਦੀ ਉਡੀਕ ਕੀਤੇ ਬਿਨਾਂ ਆਪਣੀ ਸਹੂਲਤ ਅਨੁਸਾਰ ਪਰਿਵਾਰ ਦਾ ਵੇਰਵਾ ਆਨਲਾਈਨ ਦਰਜ ਕਰਨ ਦਾ ਮੌਕਾ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਵਿਸ਼ੇਸ਼ ਪੋਰਟਲ ਤਿਆਰ ਕੀਤਾ ਗਿਆ ਹੈ। ਪੋਰਟਲ ’ਤੇ ਜਾਣਕਾਰੀ ਦਰਜ ਕਰਕੇ ਜਮ੍ਹਾਂ ਕਰਵਾਉਣ ਤੋਂ ਬਾਅਦ ਨਾਗਰਿਕਾਂ ਨੂੰ ਇਕ ਵਿਸ਼ੇਸ਼ ਸਵੈ-ਗਣਨਾ ਆਈ.ਡੀ. ਪ੍ਰਾਪਤ ਹੋਵੇਗੀ। ਇਹ ਆਈ.ਡੀ. ਘਰ-ਘਰ ਜਾਣ ਵਾਲੇ ਜਨਗਣਨਾ ਕਰਮਚਾਰੀਆਂ ਨੂੰ ਦਿਖਾਉਣੀ ਹੋਵੇਗੀ, ਤਾਂ ਜੋ ਆਨਲਾਈਨ ਭਰੇ ਗਏ ਵੇਰਵਿਆਂ ਦੀ ਤਸਦੀਕ ਕੀਤੀ ਜਾ ਸਕੇ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸਵੈ-ਗਣਨਾ ਦਾ ਸਮਾਂ ਖ਼ਤਮ ਹੋਣ ਤੋਂ ਬਾਅਦ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਜਨਗਣਨਾ ਕਰਮਚਾਰੀ ਘਰ-ਘਰ ਪਹੁੰਚ ਕੇ ਜਾਣਕਾਰੀ ਇਕੱਤਰ ਕਰਨਗੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਸਵੈ-ਗਣਨਾ ਕਰਨਾ ਲਾਜ਼ਮੀ ਨਹੀਂ ਹੈ, ਸਗੋਂ ਇਹ ਲੋਕਾਂ ਦੀ ਸਹੂਲਤ ਲਈ ਦਿੱਤਾ ਗਿਆ ਇਕ ਵਿਕਲਪ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਨਵੀਂ ਸਹੂਲਤ ਬਾਰੇ ਵੱਧ ਤੋਂ ਵੱਧ ਜਾਗਰੂਕ ਹੋਣ ਅਤੇ ਆਪਣੇ ਪਰਿਵਾਰ ਦੀ ਸਹੀ ਤੇ ਪੂਰੀ ਜਾਣਕਾਰੀ ਦਰਜ ਕਰਵਾਉਣ ਵਿਚ ਸਹਿਯੋਗ ਦੇਣ।
Ad Position 22
No active advertisement
ਪਿਛਲੀ ਖ਼ਬਰ ਡਰੀਮਲੈਂਡ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਵਿੱਦਿਅਕ ਫ਼ੇਰਾ ਲਗਾਇਆ ਅਗਲੀ ਖ਼ਬਰ ਆਜੀਵਿਕਾ ਮਿਸ਼ਨ ਤਹਿਤ ਸਵੈ-ਸਹਾਇਤਾ ਸਮੂਹਾਂ ਨੂੰ 80 ਲੱਖ ਰੁਪਏ ਦੇ ਕਰਜ਼ਾ ਰਾਸ਼ੀ ਦੇ ਚੈੱਕ ਵੰਡੇ
Ad Position 24