03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਜ਼ਿਲੇ ਦੀਆਂ ਮੰਡੀਆਂ ’ਚ ਝੋਨੇ ਦੀ ਖਰੀਦ, ਲਿਫ਼ਟਿੰਗ ਤੇ ਅਦਾਇਗੀ ਲਗਾਤਾਰ ਜਾਰੀ

ਫ਼ਰੀਦਕੋਟ, 3 ਨਵੰਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਖਰੀਦ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵਲੋਂ 440518 ਮੀਟਰਿਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਲਿਫ਼ਟਿੰਗ ਦਾ ਕੰਮ ਵੀ ਸ਼ੁਰੂ ਹੋ ਚੁੱਕਾ ਹੈ ਅਤੇ ਖਰੀਦੇ ਗਏ ਝੋਨੇ ਦੀ ਅਦਾਇਗੀ ਵੀ ਖਰੀਦ ਏਜੰਸੀਆਂ ਵਲੋਂ ਕਿਸਾਨਾਂ ਦੇ ਖਾਤਿਆਂ ਵਿਚ ਤਬਦੀਲ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 04-11-2026
ਫ਼ਰੀਦਕੋਟ, 3 ਨਵੰਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਖਰੀਦ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵਲੋਂ 440518 ਮੀਟਰਿਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਲਿਫ਼ਟਿੰਗ ਦਾ ਕੰਮ ਵੀ ਸ਼ੁਰੂ ਹੋ ਚੁੱਕਾ ਹੈ ਅਤੇ ਖਰੀਦੇ ਗਏ ਝੋਨੇ ਦੀ ਅਦਾਇਗੀ ਵੀ ਖਰੀਦ ਏਜੰਸੀਆਂ ਵਲੋਂ ਕਿਸਾਨਾਂ ਦੇ ਖਾਤਿਆਂ ਵਿਚ ਤਬਦੀਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ 462902 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿਚੋਂ 440518 ਮੀਟ੍ਰਿਕ ਟਨ ਝੋਨੇ ਦੀ ਖਰੀਦ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵਲੋਂ ਕੀਤੀ ਜਾ ਚੁੱਕੀ ਹੈ ਅਤੇ 914.90 ਕਰੋੜ ਰੁਪਏ ਦੀ ਆਨਲਾਈਨ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਨਮੀ ਵਾਲੀ ਆਪਣੀ ਫਸਲ ਮੰਡੀ ਵਿਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਮੰਡੀਕਰਨ ਵਿਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਅਤੇ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ। ਉਨ੍ਹਾਂ ਕਿਹਾ ਕਿ ਝੋਨੇ ਦੀ ਕਟਾਈ ਸਵੇਰੇ 10.00 ਵਜੇ ਤੋਂ ਸ਼ਾਮ 6.00 ਵਜੇ ਤੱਕ ਹੀ ਕੀਤੀ ਜਾਵੇ। ਡੀ.ਐਫ.ਐਸ.ਸੀ. ਗੁਰਜੀਤ ਸਿੰਘ ਦਿਓਲ ਨੇ ਦੱਸਿਆ ਕਿ ਮੰਡੀਆਂ ਵਿਚ ਝੋਨੇ ਦੀ ਕੱਲ ਸ਼ਾਮ ਤੱਕ ਹੋਈ ਖਰੀਦ ਦੇ ਅੰਕੜਿਆਂ ਮੁਤਾਬਕ ਵੱਖ-ਵੱਖ ਏਜੰਸੀਆਂ ਜਿੰਨ੍ਹਾਂ ਵਿਚ ਪਨਗ੍ਰੇਨ ਨੇ 168289 ਮੀਟ੍ਰਿਕ ਟਨ, ਮਾਰਕਫੈਡ ਨੇ 126174 ਮੀਟ੍ਰਿਕ ਟਨ, ਪਨਸਪ ਨੇ 89045.51 ਮੀਟ੍ਰਿਕ ਟਨ, ਪੰਜਾਬ ਰਾਜ ਗੋਦਾਮ ਨਿਗਮ ਨੇ 52529 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 4480 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਉਨ੍ਹਾਂ ਦੱਸਿਆ ਹੁਣ ਤੱਕ ਜ਼ਿਲ੍ਹੇ ਵਿਚ ਕੁੱਲ 292017 ਮੀਟ੍ਰਿਕ ਟਨ ਝੋਨੇ ਦੀ ਲਿਫ਼ਟਿੰਗ ਹੋ ਚੁੱਕੀ ਹੈ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ 14 ਨੂੰ-ਐਸ.ਸੀ. ਬੀ.ਸੀ. ਯੂਨੀਅਨ ਅਗਲੀ ਖ਼ਬਰ ਗੁਰੂ ਨਾਨਕ ਮਿਸ਼ਨ ਸਕੂਲ ਵਲੋਂ ਇਕ ਰੋਜ਼ਾ ਪਿਕਨਿਕ ਪਾਰਟੀ ਕਰਵਾਈ
Ad Position 24