03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਬਲਾਕ ਪੱਧਰੀ ਵਿਸ਼ਾ ਮੇਲੇ ’ਚ ਸਪੀਕਰ ਸੰਧਵਾਂ ਵਿਸ਼ੇਸ਼ ਤੌਰ ’ਤੇ ਹੋਏ ਸ਼ਾਮਿਲ

ਫ਼ਰੀਦਕੋਟ, 3 ਨਵੰਬਰ (ਜਸਵੰਤ ਸਿੰਘ ਪੁਰਬਾ)-ਪੀ. ਐਮ ਸ੍ਰੀ ਭਾਈ ਕਿਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਵਿਖੇ ਮਨਾਏ ਜਾ ਰਹੇ ਬਲਾਕ ਪੱਧਰੀ ਵਿਸ਼ਾ ਮੇਲੇ ’ਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।

Ad Position 21
No active advertisement
ਅਜੀਤ ਡੈਸਕ 04-11-2026
ਫ਼ਰੀਦਕੋਟ, 3 ਨਵੰਬਰ (ਜਸਵੰਤ ਸਿੰਘ ਪੁਰਬਾ)-ਪੀ.ਐਮ ਸ੍ਰੀ ਭਾਈ ਕਿਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਵਿਖੇ ਮਨਾਏ ਜਾ ਰਹੇ ਬਲਾਕ ਪੱਧਰੀ ਵਿਸ਼ਾ ਮੇਲੇ ’ਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਸਕੂਲ ਦੇ ਪ੍ਰਿੰਸੀਪਲ ਰਾਜੇਸ਼ ਕੁਮਾਰ ਨੇ ਸਪੀਕਰ ਸੰਧਵਾਂ ਵਲੋਂ ਸਕੂਲ ਦੀ ਬਿਹਤਰੀ ਲਈ ਜਾਰੀ ਕੀਤੀ ਗ੍ਰਾਂਟ ਬਾਰੇ ਦੱਸਿਆ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੇਲੇ ਵਿਚ ਲਗਪਗ 15 ਸਕੂਲਾਂ ਨੇ ਭਾਗ ਲਿਆ। ਆਈਆਂ ਟੀਮਾਂ ਲਈ ਜੱਜਮੈਂਟ ਦੀ ਡਿਊਟੀ ਜਤਿੰਦਰ ਕੁਮਾਰ, ਨਵਪ੍ਰੀਤ ਸਿੰਘ ਅਤੇ ਮਨਪ੍ਰੀਤ ਸਿੰਘ ਨੇ ਨਿਭਾਈ। ਡਾ. ਸੁਰਜੀਤ ਸਿੰਘ ਨੇ ਵਿਸ਼ੇਸ਼ ਮਹਿਮਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਅੰਜਨਾ ਕੌਸ਼ਲ ਅਤੇ ਹੋਰ ਪਤਵੰਤੀਆਂ ਨੂੰ ਜੀ ਆਇਆਂ ਕਿਹਾ। ਸਪੀਕਰ ਸੰਧਵਾਂ ਖੁਦ ਵਿਦਿਆਰਥੀ ਬਣ ਕੇ ਕਲਾਸ ਵਿਚ ਬੈਠੇ ਅਤੇ ਉਨ੍ਹਾਂ ਵਿਦਿਆਰਥੀਆ ਨਾਲ ਗੱਲਬਾਤ ਕੀਤੀ। ਇਸ ਮੌਕੇ ਸਕੂਲ ਦੇ ਐਸ.ਐਮ.ਸੀ ਚੇਅਰਮੈਨ ਗੁਰਜੀਤ ਸਿੰਘ, ਅਧਿਆਪਕ ਇੰਦਰਪ੍ਰੀਤ ਸਿੰਘ, ਬਲਕਰਨ ਸਿੰਘ, ਮਨਿੰਦਰ ਕੌਰ, ਰਾਜਵਿੰਦਰ ਕੌਰ, ਮਨਦੀਪ ਕੌਰ ਅਤੇ ਸਮੂਹ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਡੌਲਫ਼ਿਨ ਪਬਲਿਕ ਸਕੂਲ ਵਾੜਾਦਰਾਕਾ ਵਿਖੇ ਅੰਤਰ ਸਕੂਲ ਯੁਵਕ ਮੇਲਾ ਕਰਵਾਇਆ 15 ਸਕੂਲਾਂ ਦੇ 205 ਵਿਦਿਆਰਥੀਆਂ ਨੇ ਹਿੱਸਾ ਲਿਆ ਅਗਲੀ ਖ਼ਬਰ ਪੰਜਾਬੀ ਸਾਹਿਤ ਸਭਾ ਰਜਿ. ਫ਼ਰੀਦਕੋਟ (ਸੇਖੋਂ) ਦੀ ਮਾਸਿਕ ਇਕੱਤਰਤਾ
Ad Position 24