03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਜੈਤੋ-ਚੰਦਭਾਨ ਸੜਕ ਦੀ ਖਸਤਾ ਹਾਲਤ ਸੰਬੰਧੀ ਐਸ.ਡੀ.ਐਮ. ਦੇ ਨਾਂਅ ਮੰਗ ਪੱਤਰ ਸੌਂਪਿਆ

ਜੈਤੋ, 3 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)-ਜੈਤੋ ਤੋਂ ਚੰਦਭਾਨ ਨੂੰ ਜਾਂਦੀ ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵਲੋਂ ਆਵਾਜ਼ ਬੁਲੰਦ ਕੀਤੀ ਗਈ। ਭਾਜਪਾ ਦੇ ਵਿਧਾਨ ਸਭਾ ਕਨਵੀਨਰ ਅਤੇ ਜ਼ਿਲ੍ਹਾ ਪ੍ਰਧਾਨ ਐਸ.

Ad Position 21
No active advertisement
ਅਜੀਤ ਡੈਸਕ 04-11-2026
ਜੈਤੋ, 3 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)-ਜੈਤੋ ਤੋਂ ਚੰਦਭਾਨ ਨੂੰ ਜਾਂਦੀ ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵਲੋਂ ਆਵਾਜ਼ ਬੁਲੰਦ ਕੀਤੀ ਗਈ। ਭਾਜਪਾ ਦੇ ਵਿਧਾਨ ਸਭਾ ਕਨਵੀਨਰ ਅਤੇ ਜ਼ਿਲ੍ਹਾ ਪ੍ਰਧਾਨ ਐਸ.ਸੀ. ਮੋਰਚਾ ਫ਼ਰੀਦਕੋਟ ਪ੍ਰਕਾਸ਼ ਸਿੰਘ ਸੇਵੇਵਾਲਾ ਦੀ ਅਗਵਾਈ ਹੇਠ ਪਾਰਟੀ ਆਗੂਆਂ ਵਲੋਂ ਐਸ.ਡੀ.ਐਮ. ਜੈਤੋ ਦੇ ਨਾਂਅ ਮੰਗ ਪੱਤਰ ਨਾਇਬ ਤਹਿਸੀਲਦਾਰ ਜੈਤੋ ਅਮਨਦੀਪ ਸਿੰਘ ਨੂੰ ਸੌਂਪਿਆ ਗਿਆ। ਆਗੂਆਂ ਨੇ ਜੈਤੋ-ਚੰਦਭਾਨ ਸੜਕ ਦੀ ਮਾੜੀ ਹਾਲਤ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਸੜਕ ਦੀ ਖਸਤਾ ਹਾਲਤ ਕਾਰਨ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰੋਜ਼ਾਨਾ ਇਸ ਰਸਤੇ ਤੋਂ ਲੰਘਣ ਵਾਲੇ ਲੋਕਾਂ ਲਈ ਆਵਾਜਾਈ ਮੁਸ਼ਕਿਲ ਬਣੀ ਹੋਈ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਲੋਕਾਂ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਸੜਕ ਦੀ ਜਲਦ ਮੁਰੰਮਤ ਕਰਵਾਈ ਜਾਵੇ, ਤਾਂ ਜੋ ਹਾਦਸਿਆਂ ਦੇ ਖ਼ਤਰੇ ਨੂੰ ਘਟਾਉਣ ਦੇ ਨਾਲ-ਨਾਲ ਆਵਾਜਾਈ ਨੂੰ ਸੁਖਾਲਾ ਬਣਾਇਆ ਜਾ ਸਕੇ। ਇਸ ਮੌਕੇ ਜ਼ਿਲ੍ਹਾ ਸਕੱਤਰ ਰਾਮ ਅਵਤਾਰ ਵਰਮਾ, ਜ਼ਿਲ੍ਹਾ ਸਕੱਤਰ ਰਮਨਦੀਪ ਮਲਹੋਤਰਾ, ਜ਼ਿਲ੍ਹਾ ਜਨਰਲ ਸਕੱਤਰ ਕਿਸਾਨ ਮੋਰਚਾ ਗੁਰਜੀਤ ਸਿੰਘ ਅਜਿੱਤ ਗਿੱਲ, ਜ਼ਿਲ੍ਹਾ ਵਾਈਸ ਪ੍ਰਧਾਨ ਟਰੇਡ ਵਿੰਗ ਰਵਿੰਦਰ ਤਾਇਲ ਰਿੰਕੂ, ਸਰਕਲ ਪ੍ਰਧਾਨ ਨਰ ਸਿੰਘ ਬਰਾੜ, ਸੀਨੀਅਰ ਆਗੂ ਮਹੇਸ਼ ਗਰਗ, ਜ਼ਿਲ੍ਹਾ ਵਾਈਸ ਪ੍ਰਧਾਨ ਕਿਸਾਨ ਮੋਰਚਾ ਜਸਵਿੰਦਰ ਸਿੰਘ ਬਰਾੜ, ਸਾਬਕਾ ਜਨਰਲ ਸਕੱਤਰ ਅਭੀ ਮਿੱਤਲ, ਸਾਬਕਾ ਆਈ.ਟੀ. ਪ੍ਰਧਾਨ ਪਵਨ ਕੁਮਾਰ, ਜ਼ਿਲ੍ਹਾ ਜਨਰਲ ਸਕੱਤਰ ਐੱਸ.ਸੀ. ਮੋਰਚਾ ਕਸ਼ਮੀਰ ਸਿੰਘ, ਰਣਬੀਰ ਸਿੰਘ ਅਤੇ ਸਰਕਲ ਜਨਰਲ ਸਕੱਤਰ ਗੋਪਾਲ ਗੋਇਲ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚਿੱਟਾ ਵੇਚਣ ਵਾਲਿਆਂ ਨੂੰ ਕੀਤਾ ਕਾਬੂ ਅਗਲੀ ਖ਼ਬਰ ਡੌਲਫ਼ਿਨ ਪਬਲਿਕ ਸਕੂਲ ਵਾੜਾਦਰਾਕਾ ਵਿਖੇ ਅੰਤਰ ਸਕੂਲ ਯੁਵਕ ਮੇਲਾ ਕਰਵਾਇਆ 15 ਸਕੂਲਾਂ ਦੇ 205 ਵਿਦਿਆਰਥੀਆਂ ਨੇ ਹਿੱਸਾ ਲਿਆ
Ad Position 24