ਚਿੱਟਾ ਵੇਚਣ ਵਾਲਿਆਂ ਨੂੰ ਕੀਤਾ ਕਾਬੂ
ਕੋਟਕਪੂਰਾ, 3 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਨਸ਼ਿਆਂ ਖਿਲਾਫ਼ ਚਲਾਈ ਮੁਹਿੰਮ ਤਹਿਤ ਕੋਟਕਪੂਰਾ ਤੋਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਉਮੀਦਵਾਰ ਭਾਈ ਰਛਪਾਲ ਸਿੰਘ ਸ਼ੋਸਣ ਤੇ ਵਰਕਰਾਂ ਵਲੋਂ ਬੀਤੀ ਰਾਤ ਦੋ ਥਾਵਾਂ ਵਿਖੇ ਚਿੱਟਾ ਵੇਚਣ ਵਾਲਿਆਂ ਨੂੰ ਕਾਬੂ ਕਰਕੇ ਉਨ੍ਹਾਂ ਕੁੱਟਮਾਰ ਕੀਤੀ ਗਈ। ਜਿਸ ਤੋਂ ਬਾਅਦ ਉਨ੍ਹਾਂ ਤਸਕਰਾਂ ਨੇ ਮੁਆਫ਼ੀ ਮੰਗ ਕੇ ਅੱਗੇ ਤੋਂ ਅਜਿਹਾ ਨਾ ਕਰਨ ਦਾ ਵਾਅਦਾ ਕੀਤਾ।
ਕੋਟਕਪੂਰਾ, 3 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਨਸ਼ਿਆਂ ਖਿਲਾਫ਼ ਚਲਾਈ ਮੁਹਿੰਮ ਤਹਿਤ ਕੋਟਕਪੂਰਾ ਤੋਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਉਮੀਦਵਾਰ ਭਾਈ ਰਛਪਾਲ ਸਿੰਘ ਸ਼ੋਸਣ ਤੇ ਵਰਕਰਾਂ ਵਲੋਂ ਬੀਤੀ ਰਾਤ ਦੋ ਥਾਵਾਂ ਵਿਖੇ ਚਿੱਟਾ ਵੇਚਣ ਵਾਲਿਆਂ ਨੂੰ ਕਾਬੂ ਕਰਕੇ ਉਨ੍ਹਾਂ ਕੁੱਟਮਾਰ ਕੀਤੀ ਗਈ। ਜਿਸ ਤੋਂ ਬਾਅਦ ਉਨ੍ਹਾਂ ਤਸਕਰਾਂ ਨੇ ਮੁਆਫ਼ੀ ਮੰਗ ਕੇ ਅੱਗੇ ਤੋਂ ਅਜਿਹਾ ਨਾ ਕਰਨ ਦਾ ਵਾਅਦਾ ਕੀਤਾ। ਰਸ਼ਪਾਲ ਸਿੰਘ ਸ਼ੋਸਣ ਨੇ ਕਿਹਾ ਕਿ ਉਹ ਚਿੱਟੇ ਤੋਂ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਰਾਤ ਜਾਂ ਦਿਨ ਸਮੇਂ ਨਸ਼ਾ ਤਸਕਰ ਨਸ਼ਾ ਵੇਚਦਾ ਦੇਖਿਆ ਜਾਂਦਾ ਹੈ ਤਾਂ ਉਹ ਸਾਡੀ ਟੀਮ ਨਾਲ ਸੰਪਰਕ ਕਰ ਸਕਦਾ ਹੈ, ਉਸ ਦਾ ਨਾਮ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਅਕਾਲੀ ਦਲ-ਵਾਰਿਸ ਪੰਜਾਬ ਦੇ ਦੀ ਟੀਮ ਵਲੋਂ ਹਲਕੇ ਦੇ ਵੱਖ-ਵੱਖ ਖੇਤਰਾਂ ’ਚ ਨਸ਼ੇ ਦੀ ਲਪੇਟ ’ਚ ਨੌਜਵਾਨਾਂ ਦਾ ਨਸ਼ਾ ਛਡਵਾਉਣ ਲਈ ਕੌਂਸਲਿੰਗ ਕਰਕੇ ਉਨ੍ਹਾਂ ਨੂੰ ਚਿੱਟੇ ਦੇ ਨਰਕ ’ਚੋਂ ਬਾਹਰ ਕੱਢਿਆ ਜਾ ਰਿਹਾ ਹੈ।