03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਪਿੰਡ ਅਬੁੱਲਖੁਰਾਣਾ ਦੀ ਸੁਨੀਤਾ ਨੇ ਨੈਸ਼ਨਲ ਅਥਲੈਟਿਕਸ ਮੁਕਾਬਲਿਆਂ ’ਚ ਜਿੱਤੇ 2 ਸੋਨ ਤਗ਼ਮੇ

ਮਲੋਟ, 3 ਨਵੰਬਰ (ਪਾਟਿਲ)-ਪਿੰਡ ਅਬੁੱਲਖੁਰਾਣਾ ਦੀ ਹੋਣਹਾਰ ਖਿਡਾਰਨ ਸੁਨੀਤਾ ਨੇ ਰਾਸ਼ਟਰੀ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 2 ਸੋਨ ਤਗ਼ਮੇ ਜਿੱਤ ਕੇ ਪਿੰਡ ਤੇ ਪਰਿਵਾਰ ਦਾ ਨਾਂਅ ਰੌਸ਼ਨ ਕੀਤਾ ਹੈ। ਨਵੀਂ ਦਿੱਲੀ ਦੇ ਰਾਜੀਵ ਗਾਂਧੀ ਸਪੋਰਟਸ ਕੰਪਲੈਕਸ ਵਿਚ ਕਰਵਾਏ ਗਏ ਨੈਸ਼ਨਲ ਪੱਧਰ ਦੇ ਖੇਡ ਮੁਕਾਬਲਿਆਂ ਵਿਚ ਸੁਨੀਤਾ ਨੇ 800 ਮੀਟਰ ਅਤੇ 5000 ਮੀਟਰ ਦੌੜ ਵਿਚ ਪਹਿਲਾ ਸਥਾਨ ਹਾਸਿਲ ਕੀਤਾ।

Ad Position 21
No active advertisement
ਅਜੀਤ ਡੈਸਕ 04-11-2026
ਮਲੋਟ, 3 ਨਵੰਬਰ (ਪਾਟਿਲ)-ਪਿੰਡ ਅਬੁੱਲਖੁਰਾਣਾ ਦੀ ਹੋਣਹਾਰ ਖਿਡਾਰਨ ਸੁਨੀਤਾ ਨੇ ਰਾਸ਼ਟਰੀ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 2 ਸੋਨ ਤਗ਼ਮੇ ਜਿੱਤ ਕੇ ਪਿੰਡ ਤੇ ਪਰਿਵਾਰ ਦਾ ਨਾਂਅ ਰੌਸ਼ਨ ਕੀਤਾ ਹੈ। ਨਵੀਂ ਦਿੱਲੀ ਦੇ ਰਾਜੀਵ ਗਾਂਧੀ ਸਪੋਰਟਸ ਕੰਪਲੈਕਸ ਵਿਚ ਕਰਵਾਏ ਗਏ ਨੈਸ਼ਨਲ ਪੱਧਰ ਦੇ ਖੇਡ ਮੁਕਾਬਲਿਆਂ ਵਿਚ ਸੁਨੀਤਾ ਨੇ 800 ਮੀਟਰ ਅਤੇ 5000 ਮੀਟਰ ਦੌੜ ਵਿਚ ਪਹਿਲਾ ਸਥਾਨ ਹਾਸਿਲ ਕੀਤਾ। ਬੀ.ਏ. ਤੀਜੇ ਸਾਲ ਦੀ ਵਿਦਿਆਰਥਣ ਸੁਨੀਤਾ ਨੇ ਆਪਣੀ ਮਿਹਨਤ, ਲਗਨ ਤੇ ਖੇਡ ਪ੍ਰਤੀ ਸਮਰਪਣ ਦੇ ਦਮ ’ਤੇ ਇਹ ਉਪਲਬਧੀ ਹਾਸਿਲ ਕੀਤੀ ਹੈ। ਉਸ ਦੀ ਇਸ ਕਾਮਯਾਬੀ ਨਾਲ ਪਿੰਡ ਵਾਸੀਆਂ ਤੇ ਪਰਿਵਾਰ ਵਿਚ ਖ਼ੁਸ਼ੀ ਦਾ ਮਾਹੌਲ ਹੈ। ਸੁਨੀਤਾ ਦੇ ਪਿਤਾ ਮਹਿੰਗਾ ਸਿੰਘ ਅਤੇ ਮਾਤਾ ਗੁਰਪ੍ਰੀਤ ਕੌਰ ਬੱਚੀ ਦੀ ਇਸ ਪ੍ਰਾਪਤੀ ’ਤੇ ਮਾਣ ਕਰ ਰਹੇ ਹਨ। ਰਾਸ਼ਟਰੀ ਪੱਧਰ ’ਤੇ ਦੋ ਸੋਨੇ ਦੇ ਤਗ਼ਮੇ ਜਿੱਤਣਾ ਉਸ ਦੀ ਖੇਡ ਪ੍ਰਤਿਭਾ ਤੇ ਸਖ਼ਤ ਮਿਹਨਤ ਦਾ ਪ੍ਰਮਾਣ ਹੈ।
Ad Position 22
No active advertisement
ਪਿਛਲੀ ਖ਼ਬਰ ਅਮਰੀਕਾ ਵਲੋਂ ਅਫ਼ਗਾਨਾਂ ਨੂੰ ਪਾਕਿਸਤਾਨ ਰਾਹੀਂ ਵਾਪਸ ਭੇਜਣ ਦੀ ਤਿਆਰੀ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਵੈਲਫ਼ੇਅਰ ਬੋਰਡਾਂ ਦੇ ਨਵ-ਨਿਯੁਕਤ ਚੇਅਰਮੈਨਾਂ ਨੂੰ ਨਿਯੁਕਤੀ ਪੱਤਰ ਸੌਂਪੇ
Ad Position 24