05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਪੰਜਾਬ ਕਾਂਗਰਸ ਦੀ ਸੰਗਰੂਰ ਰੈਲੀ ਲਈ ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਕਾਫ਼ਲਾ ਰਵਾਨਾ

ਬਰਗਾੜੀ, 4 ਨਵੰਬਰ (ਸੁਖਰਾਜ ਸਿੰਘ ਗੋਂਦਾਰਾ)-ਪੰਜਾਬ ਕਾਂਗਰਸ ਵਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਨੂੰ ਧਿਆਨ ’ਚ ਰੱਖਦੇ ਹੋਏ ਸੰਗਰੂਰ ਵਿਖੇ ਇਕ ਵਿਸ਼ਾਲ ਰੈਲੀ ਕੀਤੀ ਗਈ। ਇਸ ਰੈਲੀ ’ਚ ਸ਼ਾਮਿਲ ਹੋਣ ਲਈ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ, ਜ਼ਿਲ੍ਹਾ ਮੀਤ ਪ੍ਰਧਾਨ ਪ੍ਰੀਤਪਾਲ ਸਿੰਘ ਬਰਾੜ ਦੀ ਅਗਵਾਈ ’ਚ ਬਰਗਾੜੀ, ਬਹਿਬਲ ਕਲਾਂ, ਨਿਆਮੀਵਾਲਾ, ਰਣ ਸਿੰਘ ਵਾਲਾ, ਝੱਖੜਵਾਲਾ ਗੋਂਦਾਰਾ, ਬੁਰਜ ਜਵਾਹਰ ਸਿੰਘ ਵਾਲਾ ਆਦਿ ਪਿੰਡਾਂ ਤੋਂ ਕਾਂਗਰਸੀ ਆਗੂਆਂ ਤੇ ਵਰਕਰਾਂ ਦੀਆਂ ਬੱਸਾਂ ਅਤੇ ਹੋਰ ਨਿੱਜੀ ਵਾਹਨਾਂ ਦਾ ਵੱਡਾ ਕਾਫ਼ਲਾ ਰਵਾਨਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 05-11-2026
ਬਰਗਾੜੀ, 4 ਨਵੰਬਰ (ਸੁਖਰਾਜ ਸਿੰਘ ਗੋਂਦਾਰਾ)-ਪੰਜਾਬ ਕਾਂਗਰਸ ਵਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਨੂੰ ਧਿਆਨ ’ਚ ਰੱਖਦੇ ਹੋਏ ਸੰਗਰੂਰ ਵਿਖੇ ਇਕ ਵਿਸ਼ਾਲ ਰੈਲੀ ਕੀਤੀ ਗਈ। ਇਸ ਰੈਲੀ ’ਚ ਸ਼ਾਮਿਲ ਹੋਣ ਲਈ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ, ਜ਼ਿਲ੍ਹਾ ਮੀਤ ਪ੍ਰਧਾਨ ਪ੍ਰੀਤਪਾਲ ਸਿੰਘ ਬਰਾੜ ਦੀ ਅਗਵਾਈ ’ਚ ਬਰਗਾੜੀ, ਬਹਿਬਲ ਕਲਾਂ, ਨਿਆਮੀਵਾਲਾ, ਰਣ ਸਿੰਘ ਵਾਲਾ, ਝੱਖੜਵਾਲਾ ਗੋਂਦਾਰਾ, ਬੁਰਜ ਜਵਾਹਰ ਸਿੰਘ ਵਾਲਾ ਆਦਿ ਪਿੰਡਾਂ ਤੋਂ ਕਾਂਗਰਸੀ ਆਗੂਆਂ ਤੇ ਵਰਕਰਾਂ ਦੀਆਂ ਬੱਸਾਂ ਅਤੇ ਹੋਰ ਨਿੱਜੀ ਵਾਹਨਾਂ ਦਾ ਵੱਡਾ ਕਾਫ਼ਲਾ ਰਵਾਨਾ ਕੀਤਾ ਗਿਆ। ਦਰਸ਼ਨ ਸਿੰਘ ਢਿੱਲਵਾਂ ਨੇ ਦੱਸਿਆ ਕਿ ਇਸ ਰੈਲੀ ਨੂੰ ਸੰਬੋਧਨ ਕਰਨ ਲਈ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸਮੇਤ ਕੇਂਦਰ ਅਤੇ ਪੰਜਾਬ ਦੇ ਕਈ ਸੀਨੀਅਰ ਆਗੂ ਪਹੁੰਚ ਰਹੇ ਹਨ। ਇਸ ਰੈਲੀ ’ਚ ਰਾਹੁਲ ਗਾਂਧੀ ਅਤੇ ਹੋਰ ਕੇਂਦਰੀ ਲੀਡਰਸ਼ਿਪ ਭਾਜਪਾ ਸਰਕਾਰ ਦੇਸ਼ ਲਈ ਕਿਸ ਤਰ੍ਹਾਂ ਘਾਤਕ ਸਾਬਤ ਹੋ ਰਹੀ ਹੈ ਇਸ ਸਬੰਧੀ ਵਿਸਥਾਰ ਪੂਰਵਕ ਚਾਨਣਾ ਪਾਉਣਗੇ ਤਾਂ ਕਿ ਪੰਜਾਬ ਦੇ ਜਝਾਰੂ ਲੋਕ ਭਾਜਪਾ ਦੀਆਂ ਮਾਰੂ ਨੀਤੀਆਂ ਦਾ ਵਿਰੋਧ ਕਰਨ ਲਈ ਕਾਂਗਰਸ ਪਾਰਟੀ ਦਾ ਸਾਥ ਦੇਣ। ਇਸ ਮੌਕੇ ਸਾਬਕਾ ਸਰਪੰਚ ਲਛਮਣ ਸਿੰਘ, ਸਾਬਕਾ ਸਰਪੰਚ ਕਾਕਾ ਘੁਮਾਣ ਗੋਂਦਾਰਾ, ਸਰਪੰਚ ਯੋਧਵੀਰ ਸਿੰਘ, ਪ੍ਰਧਾਨ ਬਲਵੀਰ ਸਿੰਘ, ਮਨਪ੍ਰੀਤ ਸਿੰਘ ਸੇਖੋਂ, ਬੇਅੰਤ ਸਿੰਘ ਬੁਰਜ, ਰਣਜੀਤ ਸਿੰਘ ਘਾਰੂ, ਸਾਬਕਾ ਸਰਪੰਚ ਜਸਵੰਤ ਸਿੰਘ ਢਿੱਲੋਂ, ਕੁਲਦੀਪ ਸਿੰਘ ਨਿਆਮੀਵਾਲਾ, ਸਾਬਕਾ ਸਰਪੰਚ ਲਛਮਣ ਸਿੰਘ ਲੰਭਵਾਲੀ, ਡਾ. ਸਰਜਾ ਸਿੰਘ, ਡਾ. ਸੁਖਦੇਵ ਸਿੰਘ, ਸਾਬਕਾ ਸਰਪੰਚ ਭੁਪਿੰਦਰ ਸਿੰਘ ਮੱਲਾ, ਸੱਤਾ ਭਾਊ, ਸਾਬਕਾ ਸਰਪੰਚ ਹਰਨੇਕ ਸਿੰਘ, ਸਾਬਕਾ ਸਰਪੰਚ ਸ਼ਿੰਦਰ ਸਿੰਘ ਡੋਡ, ਕਾਲਾ ਮੱਲਾ, ਸੁਖਦੇਵ ਸਿੰਘ ਸੇਵ ਢਿੱਲੋਂ, ਹਰਬੰਸ ਸਿੰਘ ਢਿੱਲੋਂ ਪੰਚ, ਗੁਰਚਰਨ ਸਿੰਘ ਢਿੱਲੋਂ, ਸਾਬਕਾ ਸਰਪੰਚ ਅਵਤਾਰ ਸਿੰਘ ਗੋਂਦਾਰਾ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਵਿਧਾਨ ਸਭਾ ਹਲਕਾ ਜੈਤੋ ਦੇ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਵਿਚ ਤੇਜ਼ੀ ਲਿਆਉਣ ਅਧਿਕਾਰੀ-ਡਿਪਟੀ ਕਮਿਸ਼ਨਰ ਅਗਲੀ ਖ਼ਬਰ ਢਿੱਲਵਾਂ ਕਲਾਂ ਤੋਂ 7.54 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ
Ad Position 24