05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਫ਼ਰੀਦਕੋਟ ਪੁਲਿਸ ਪੂਰੀ ਤਰ੍ਹਾਂ ਵਚਨਬੱਧ- ਬੈਂਸ

ਫ਼ਰੀਦਕੋਟ, 4 ਨਵੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ, ਸ਼ੱਕੀ ਅਤੇ ਸ਼ਰਾਰਤੀ ਅਨਸਰਾਂ ਦੀ ਗਤੀਵਿਧੀਆਂ ’ਤੇ ਨਜ਼ਰ ਰੱਖਣ ਅਤੇ ਅਪਰਾਧਿਕ ਤੱਤਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਮਕਸਦ ਨਾਲ ਫ਼ਰੀਦਕੋਟ ਪੁਲਿਸ ਵਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਬੱਸ ਸਟੈਂਡਾਂ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਵਿਸ਼ੇਸ਼ ਚੈਕਿੰਗ ਆਪ੍ਰੇਸ਼ਨ ਚਲਾਇਆ ਗਿਆ। ਇਹ ਵਿਸ਼ੇਸ਼ ਕਾਰਡਨ ਐਂਡ ਸਰਚ ਆਪ੍ਰੇਸ਼ਨ (ਕੈਸੋ) ਦੁਪਹਿਰ 12:00 ਵਜੇ ਤੋਂ 02:00 ਵਜੇ ਤੱਕ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਦੇ ਕੁੱਲ 4 ਬੱਸ ਸਟੈਂਡਾਂ ’ਤੇ ਡੀ.

Ad Position 21
No active advertisement
ਅਜੀਤ ਡੈਸਕ 05-11-2026
ਫ਼ਰੀਦਕੋਟ, 4 ਨਵੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ, ਸ਼ੱਕੀ ਅਤੇ ਸ਼ਰਾਰਤੀ ਅਨਸਰਾਂ ਦੀ ਗਤੀਵਿਧੀਆਂ ’ਤੇ ਨਜ਼ਰ ਰੱਖਣ ਅਤੇ ਅਪਰਾਧਿਕ ਤੱਤਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਮਕਸਦ ਨਾਲ ਫ਼ਰੀਦਕੋਟ ਪੁਲਿਸ ਵਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਬੱਸ ਸਟੈਂਡਾਂ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਵਿਸ਼ੇਸ਼ ਚੈਕਿੰਗ ਆਪ੍ਰੇਸ਼ਨ ਚਲਾਇਆ ਗਿਆ। ਇਹ ਵਿਸ਼ੇਸ਼ ਕਾਰਡਨ ਐਂਡ ਸਰਚ ਆਪ੍ਰੇਸ਼ਨ (ਕੈਸੋ) ਦੁਪਹਿਰ 12:00 ਵਜੇ ਤੋਂ 02:00 ਵਜੇ ਤੱਕ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਦੇ ਕੁੱਲ 4 ਬੱਸ ਸਟੈਂਡਾਂ ’ਤੇ ਡੀ.ਐਸ.ਪੀ. ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਚਲਾਇਆ ਗਿਆ। ਇਸ ਦੌਰਾਨ ਮੁੱਖ ਅਫ਼ਸਰ ਥਾਣਿਆਂ ਦੀ ਅਗਵਾਈ ਹੇਠ ਪੁਲਿਸ ਟੀਮਾਂ ਵਲੋਂ ਐਂਟੀ-ਸਾਬੋਟਾਜ਼ ਟੀਮ ਅਤੇ ਡਾਗ ਸਕੁਐਡ ਦੀ ਸਹਾਇਤਾ ਨਾਲ ਬੱਸ ਸਟੈਂਡਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਐਸ.ਐਸ.ਪੀ. ਫ਼ਰੀਦਕੋਟ ਗੁਰਬੰਸ ਸਿੰਘ ਬੈਂਸ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਅਪਰਾਧਿਕ ਅਤੇ ਸ਼ਰਾਰਤੀ ਅਨਸਰਾਂ ਵਿਰੁੱਧ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਹ ਵਿਸ਼ੇਸ਼ ਚੈਕਿੰਗ ਆਪ੍ਰੇਸ਼ਨ ਵੀ ਇਸੇ ਮੁਹਿੰਮ ਦਾ ਹਿੱਸਾ ਹੈ, ਜਿਸ ਦਾ ਮੁੱਖ ਉਦੇਸ਼ ਜਨਤਕ ਥਾਵਾਂ ’ਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨਾ ਅਤੇ ਆਮ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਆਪ੍ਰੇਸ਼ਨ ਦੌਰਾਨ ਕਰੀਬ 50 ਪੁਲਿਸ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਸੀ। ਪੁਲਿਸ ਟੀਮਾਂ ਵਲੋਂ ਬੱਸ ਸਟੈਂਡਾਂ ’ਤੇ ਮੌਜੂਦ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਤਲਾਸ਼ੀ ਲਈ ਗਈ। ਇਸ ਤੋਂ ਇਲਾਵਾ ਬੱਸ ਸਟੈਂਡਾਂ ਦੀਆਂ ਪਾਰਕਿੰਗਾਂ ਅਤੇ ਆਲੇ-ਦੁਆਲੇ ਖੜ੍ਹੇ ਵਾਹਨਾਂ ਦੀ ਵਹੀਕਲ ਐਪ ਦੀ ਮਦਦ ਨਾਲ ਜਾਂਚ ਕੀਤੀ ਗਈ, ਤਾਂ ਜੋ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਅਪਰਾਧਿਕ ਤੱਤ ਦੀ ਪਛਾਣ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਫ਼ਰੀਦਕੋਟ ਪੁਲਿਸ ਵਲੋਂ ਦਿਨ ਅਤੇ ਰਾਤ ਸਮੇਂ ਜ਼ਿਲ੍ਹੇ ਅੰਦਰ ਅਜਿਹੇ ਵਿਸ਼ੇਸ਼ ਚੈਕਿੰਗ ਅਤੇ ਸਰਚ ਆਪ੍ਰੇਸ਼ਨ ਲਗਾਤਾਰ ਜਾਰੀ ਰਹਿਣਗੇ। ਜ਼ਿਲ੍ਹੇ ਵਿਚ ਅਮਨ-ਸ਼ਾਂਤੀ, ਕਾਨੂੰਨ ਵਿਵਸਥਾ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਫ਼ਰੀਦਕੋਟ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ।
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜੇਲ੍ਹ ’ਚੋਂ ਨਸ਼ੀਲਾ ਪਾਊਡਰ ਤੇ ਮੋਬਾਈਲ ਫ਼ੋਨ ਬਰਾਮਦ ਅਗਲੀ ਖ਼ਬਰ ਫ਼ਰੀਦਕੋਟ ’ਚ ਦੜਾ-ਸੱਟੇ ਤੇ ਗੈਰ-ਕਾਨੂੰਨੀ ਕੈਸੀਨੋ ਦਾ ਕਾਰੋਬਾਰ ਬੇਖੌਫ਼ ਜਾਰੀ ਰੇਲਵੇ ਸਟੇਸ਼ਨ, ਅੰਬੇਡਕਰ ਨਗਰ, ਭੋਲੂਵਾਲਾ ਰ...
Ad Position 24