05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਸਾਹਿਲ ਸਿੰਘ ਭਾਜਪਾ ਓ.ਬੀ.ਸੀ ਮੋਰਚਾ ਦੇ ਹਲਕਾ ਕੋਟਕਪੂਰਾ ਦਿਹਾਤੀ ਦੇ ਪ੍ਰਧਾਨ ਨਿਯੁਕਤ

ਕੋਟਕਪੂਰਾ, 4 ਨਵੰਬਰ (ਹਰਪ੍ਰੀਤ ਸਿੰਘ ਚਾਨਾ)- ਭਾਜਪਾ ਦੇ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ ਕੋਟਕਪੂਰਾ ਭਾਈ ਰਾਹੁਲ ਸਿੰਘ ਸਿੱਧੂ ਨੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਅਹਿਮ ਫ਼ੈਸਲਾ ਲੈਂਦਿਆਂ ਸਾਹਿਲ ਸਿੰਘ ਨੂੰ ਭਾਜਪਾ ਓ. ਬੀ.

Ad Position 21
No active advertisement
ਅਜੀਤ ਡੈਸਕ 05-11-2026
ਕੋਟਕਪੂਰਾ, 4 ਨਵੰਬਰ (ਹਰਪ੍ਰੀਤ ਸਿੰਘ ਚਾਨਾ)- ਭਾਜਪਾ ਦੇ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ ਕੋਟਕਪੂਰਾ ਭਾਈ ਰਾਹੁਲ ਸਿੰਘ ਸਿੱਧੂ ਨੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਅਹਿਮ ਫ਼ੈਸਲਾ ਲੈਂਦਿਆਂ ਸਾਹਿਲ ਸਿੰਘ ਨੂੰ ਭਾਜਪਾ ਓ.ਬੀ.ਸੀ ਮੋਰਚਾ ਦਾ ਹਲਕਾ ਕੋਟਕਪੂਰਾ ਦਿਹਾਤੀ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਭਾਈ ਰਾਹੁਲ ਸਿੱਧੂ ਨੇ ਦੱਸਿਆ ਕਿ ਸਾਹਿਲ ਸਿੰਘ ਲੰਬੇ ਸਮੇਂ ਤੋਂ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਸਰਗਰਮੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਦੀ ਪਾਰਟੀ ਪ੍ਰਤੀ ਵਫ਼ਾਦਾਰੀ, ਮਿਹਨਤ ਅਤੇ ਜਥੇਬੰਦਕ ਤਜਰਬੇ ਨੂੰ ਦੇਖਦੇ ਹੋਏ ਹੀ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਉਮੀਦ ਜਤਾਈ ਕਿ ਨਵੇਂ ਨਿਯੁਕਤ ਪ੍ਰਧਾਨ ਓ.ਬੀ.ਸੀ. ਵਰਗ ਦੇ ਲੋਕਾਂ ਨੂੰ ਭਾਜਪਾ ਨਾਲ ਜੋੜਨ ਅਤੇ ਦਿਹਾਤੀ ਖੇਤਰ ਵਿਚ ਪਾਰਟੀ ਦਾ ਆਧਾਰ ਹੋਰ ਮਜ਼ਬੂਤ ਕਰਨ ਲਈ ਦਿਨ-ਰਾਤ ਇਕ ਕਰਨਗੇ। ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਸਾਹਿਲ ਸਿੰਘ ਨੇ ਪਾਰਟੀ ਦੀ ਹਾਈਕਮਾਂਡ ਅਤੇ ਭਾਈ ਰਾਹੁਲ ਸਿੱਧੂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਇਸ ਵੱਡੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਰਜਿੰਦਰ ਸਿੰਘ, ਸਤਪਾਲ ਸ਼ਰਮਾ, ਸੁਖਵਿੰਦਰ ਗਿੱਲ, ਪਰਨੀਤ ਜੌੜਾ, ਅਵਤਾਰ ਸਿੰਘ ਸਹੋਤਾ, ਗੋਰਾ ਦਿਓੜਾ, ਕੁਲਵਿੰਦਰ ਸਿੰਘ ਕਿੰਦਰ, ਪਾਲ ਬਰਾੜ, ਅਮਨ ਬਰਾੜ, ਧਰਮਵੀਰ ਸ਼ਰਮਾ, ਜਸਵਿੰਦਰ ਸਿੰਘ ਗੋਲਾ ਪੀ.ਏ. ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ਮੇਰੀ ਦੁਕਾਨ ਮੇਰਾ ਨਾਮ’ ਸਕੀਮ ਤਹਿਤ ਯੋਗ ਦੁਕਾਨਦਾਰਾਂ ਨੂੰ ਮਾਲਕੀ ਦੇਣ ਲਈ ਕਾਰਵਾਈ ਤੇਜ਼ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਦ... ਅਗਲੀ ਖ਼ਬਰ ਹਿਊਮਨ ਰਾਈਟ ਕਮਿਸ਼ਨ ਦੀ ਕੋਰ ਕਮੇਟੀ ਨੇ ਨਗਰ ਕੌਂਸਲ ਦੇ ਈ.ਓ. ਨਾਲ ਮੀਟਿੰਗ ਕੀਤੀ
Ad Position 24