05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਵਿਧਾਨ ਸਭਾ ਚੋਣਾਂ ’ਚ ਕਿਸੇ ਵੀ ਇਕ ਪਾਰਟੀ ਨੂੰ ਸਪੱਸ਼ਟ ਬਹੁਮਤ ਨਹੀਂ ਮਿਲੇਗਾ- ਮੱਤਾ

ਕੋਟਕਪੂਰਾ , 4 ਨਵੰਬਰ ( ਮੋਹਰ ਸਿੰਘ ਗਿੱਲ )- ਪੰਜਾਬ ਵਿਚ ਆਉਂਦੇ ਸਾਲ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ’ ਚ ਕਿਸੇ ਵੀ ਇਕ ਪਾਰਟੀ ਨੂੰ ਸਪੱਸ਼ਟ ਬਹੁਮਤ ਨਹੀਂ ਮਿਲੇਗਾ , ਇਸ ਦੇ ਨਤੀਜੇ ਵਜੋਂ ਆਉਣ ਵਾਲੇ ਸਮੇਂ ’ ਚ ਕਿਸੇ ਇਕ ਪਾਰਟੀ ਦੀ ਸਰਕਾਰ ਬਣਨ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ । ਇਹ ਪ੍ਰਗਟਾਵਾ ਕੁਲਬੀਰ ਸਿੰਘ ਮੱਤਾ ਸੇਵਾ ਮੁਕਤ ਡਿਪਟੀ ਜਨਰਲ ਮੈਨੇਜਰ ਪੰਜਾਬ ਮੰਡੀਕਰਨ ਬੋਰਡ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ ।

Ad Position 21
No active advertisement
ਅਜੀਤ ਡੈਸਕ 05-11-2026
ਕੋਟਕਪੂਰਾ , 4 ਨਵੰਬਰ ( ਮੋਹਰ ਸਿੰਘ ਗਿੱਲ )- ਪੰਜਾਬ ਵਿਚ ਆਉਂਦੇ ਸਾਲ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ’ ਚ ਕਿਸੇ ਵੀ ਇਕ ਪਾਰਟੀ ਨੂੰ ਸਪੱਸ਼ਟ ਬਹੁਮਤ ਨਹੀਂ ਮਿਲੇਗਾ , ਇਸ ਦੇ ਨਤੀਜੇ ਵਜੋਂ ਆਉਣ ਵਾਲੇ ਸਮੇਂ ’ ਚ ਕਿਸੇ ਇਕ ਪਾਰਟੀ ਦੀ ਸਰਕਾਰ ਬਣਨ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ । ਇਹ ਪ੍ਰਗਟਾਵਾ ਕੁਲਬੀਰ ਸਿੰਘ ਮੱਤਾ ਸੇਵਾ ਮੁਕਤ ਡਿਪਟੀ ਜਨਰਲ ਮੈਨੇਜਰ ਪੰਜਾਬ ਮੰਡੀਕਰਨ ਬੋਰਡ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ । ਉਨ੍ਹਾਂ ਕਿਹਾ ਕਿ ਪੰਜਾਬ ਇਕ ਛੋਟਾ ਸੂਬਾ ਹੈ , ਜਿਸ ਨੂੰ ਤਿੰਨ ਹਿੱਸਿਆਂ ਮਾਝਾ , ਮਾਲਵਾ ਅਤੇ ਦੁਆਬਾ ਵਿਚ ਵੰਡਿਆ ਗਿਆ ਹੈ । ਇਸ ਦੇ 23 ਜ਼ਿਲ੍ਹੇ ਅਤੇ 117 ਵਿਧਾਨ ਸਭਾ ਹਲਕੇ ਹਨ । ਇਨ੍ਹਾਂ ਵਿਚੋਂ 34 ਸੀਟਾਂ ਰਾਖਵੀਂ ਸ਼੍ਰੇਣੀ ਦੇ ਉਮੀਦਵਾਰਾਂ ਦੇ ਲਈ ਨਿਰਧਾਰਿਤ ਕੀਤੀਆਂ ਗਈਆਂ ਹਨ । ਮੱਤਾ ਨੇ ਕਿਹਾ ਕਿ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ , ਕਾਂਗਰਸ , ਸ਼੍ਰੋਮਣੀ ਅਕਾਲੀ ਦਲ , ਆਮ ਆਦਮੀ ਪਾਰਟੀ , ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ , ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਤੇ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਵੱਖੋ - ਵੱਖਰੇ ਤੌਰ ’ ਤੇ ਚੋਣ ਮੈਦਾਨ ’ ਚ ਨਿਤਰਣ ਦੀ ਸੰਭਾਵਨਾ ਹੈ । ਮੱਤਾ ਨੇ ਕਿਹਾ ਕਿ ਪੰਜਾਬ ਦੇ ਪੌਣੇ ਤਿੰਨ ਕਰੋੜ ਤੋਂ ਵੱਧ ਲੋਕ ਅਜੇ ਤੱਕ ਇਹ ਫ਼ੈਸਲਾ ਨਹੀਂ ਲੈ ਸਕੇ ਕਿ ਕਿਸ ਪਾਰਟੀ ਸਰਕਾਰ ਬਣਾਉਣੀ ਹੈ ਅਤੇ ਕਿਸੇ ਨੂੰ ਵੋਟ ਦੇਣੀ ਹੈ । ਉਨ੍ਹਾਂ ਕਿਹਾ ਕਿ ਹਾਲ ਦੀ ਘੜੀ ਇਨ੍ਹਾਂ ਚੋਣਾਂ ਵਿਚ ਕਿਸੇ ਵੀ ਇਕ ਪਾਰਟੀ ਨੂੰ ਸਪੱਸ਼ਟ ਬਹੁਤ ਮਿਲਦਾ ਨਜ਼ਰ ਨਹੀਂ ਆ ਰਿਹਾ ।
Ad Position 22
No active advertisement
ਪਿਛਲੀ ਖ਼ਬਰ ਭਵਿੱਖ ਦੇ ਸੇਵਾ ਕਾਰਜਾਂ ਦੀ ਰਣਨੀਤੀ ਮੌਕੇ 7 ਮਤੇ ਸਰਬਸੰਮਤੀ ਨਾਲ ਪਾਸ- ਡਾ. ਢਿੱਲੋਂ ਅਗਲੀ ਖ਼ਬਰ ਸਾਈਬਰ ਠੱਗਾਂ ਨੇ ਪੁਲਿਸ ਮੁਲਾਜ਼ਮ ਦਾ ਖਾਤਾ ਹੈਕ ਕਰਕੇ ਉਡਾਏ ਪੈਸੇ
Ad Position 24