05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਢੈਪਈ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਰਦੀਆਂ ਤੇ ਬੂਟ ਵੰਡੇ

ਜੈਤੋ, 4 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਸ਼ਹੀਦ ਹੌਲਦਾਰ ਅੰਮ੍ਰਿਤਪਾਲ ਸਿੰਘ ਸਰਕਾਰੀ ਹਾਈ ਸਕੂਲ ਢੈਪਈ ਦੇ ਸਾਬਕਾ ਵਿਦਿਆਰਥੀ ਸੁਖਬੀਰ ਸਿੰਘ ਫ਼ੌਜੀ ਸਪੁੱਤਰ ਠਾਣਾ ਸਿੰਘ ਨੇ ਸਰਕਾਰੀ ਹਾਈ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਢੈਪਈ ਦੇ ਸਮੂਹ ਵਿਦਿਆਰਥੀਆਂ ਨੂੰ ਵਰਦੀ ਦੇ ਨਾਲ ਵਾਲੇ ਕਾਲੇ ਰੰਗ ਦੇ ਬੂਟ ਵੰਡੇ ਤਾਂ ਕਿ ਵਿਦਿਆਰਥੀ ਆਉਣ ਵਾਲੇ ਸਰਦੀ ਦੇ ਮੌਸਮ ਵਿਚ ਸੌਖੇ ਰਹਿ ਸਕਣ। ਉਨ੍ਹਾਂ ਨੂੰ ਸੁਖਬੀਰ ਸਿੰਘ ਬਰਾੜ ਅਤੇ ਹਰਸਿਮਰਨ ਸਿੰਘ ਨੇ ਵੀ ਇਸ ਸੇਵਾ ਲਈ ਭਰਪੂਰ ਸਹਿਯੋਗ ਦਿੱਤਾ।

Ad Position 21
No active advertisement
ਸਰਕਾਰੀ ਹਾਈ ਸਕੂਲ ਢੈਪਈ ਦੇ ਵਿਦਿਆਰਥੀਆਂ ਨੂੰ ਬੂਟ ਭੇਟ ਕਰਨ ਸਮੇਂ ਸੁਖਬੀਰ ਸਿੰਘ ਫ਼ੌਜੀ ਮੁੱਖ ਅਧਿਆਪਕਾ ਅਮਨਦੀਪ ਕੌਰ ਅਤੇ ਹੋਰ ਅਧਿਆਪਕਾਂ ਨਾਲ। ਤਸਵੀਰ: ਗੁਰਚਰਨ ਸਿੰਘ ਗਾਬੜੀਆ 05-11-2026
ਜੈਤੋ, 4 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਸ਼ਹੀਦ ਹੌਲਦਾਰ ਅੰਮ੍ਰਿਤਪਾਲ ਸਿੰਘ ਸਰਕਾਰੀ ਹਾਈ ਸਕੂਲ ਢੈਪਈ ਦੇ ਸਾਬਕਾ ਵਿਦਿਆਰਥੀ ਸੁਖਬੀਰ ਸਿੰਘ ਫ਼ੌਜੀ ਸਪੁੱਤਰ ਠਾਣਾ ਸਿੰਘ ਨੇ ਸਰਕਾਰੀ ਹਾਈ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਢੈਪਈ ਦੇ ਸਮੂਹ ਵਿਦਿਆਰਥੀਆਂ ਨੂੰ ਵਰਦੀ ਦੇ ਨਾਲ ਵਾਲੇ ਕਾਲੇ ਰੰਗ ਦੇ ਬੂਟ ਵੰਡੇ ਤਾਂ ਕਿ ਵਿਦਿਆਰਥੀ ਆਉਣ ਵਾਲੇ ਸਰਦੀ ਦੇ ਮੌਸਮ ਵਿਚ ਸੌਖੇ ਰਹਿ ਸਕਣ। ਉਨ੍ਹਾਂ ਨੂੰ ਸੁਖਬੀਰ ਸਿੰਘ ਬਰਾੜ ਅਤੇ ਹਰਸਿਮਰਨ ਸਿੰਘ ਨੇ ਵੀ ਇਸ ਸੇਵਾ ਲਈ ਭਰਪੂਰ ਸਹਿਯੋਗ ਦਿੱਤਾ। ਫ਼ੌਜੀ ਸੁਖਬੀਰ ਸਿੰਘ ਨੇ ਦੱਸਿਆ ਕਿ ਉਸਨੇ ਇਹ ਸੇਵਾ ਆਪਣੀ ਖੁਸ਼ੀ ਨਾਲ ਕੀਤੀ ਹੈ ਕਿਉਂਕਿ ਉਹ ਇਨ੍ਹਾਂ ਸੰਸਥਾਵਾਂ ਵਿਚ ਪੜ੍ਹ ਕੇ ਹੀ ਆਪਣੇ ਪੈਰਾਂ ’ਤੇ ਖੜਾ ਹੋਇਆ ਹੈ ਅਤੇ ਫੌਜ ਵਿਚ ਭਰਤੀ ਹੋ ਕੇ ਦੇਸ਼ ਲਈ ਸੇਵਾ ਨਿਭਾ ਰਿਹਾ ਹੈ। ਇਸ ਨੇਕ ਉਪਰਾਲੇ ਲਈ ਸਰਕਾਰੀ ਹਾਈ ਸਕੂਲ ਢੈਪਈ ਦੇ ਮੁੱਖ ਅਧਿਆਪਕਾ ਅਮਨਦੀਪ ਕੌਰ ਅਤੇ ਸਮੂਹ ਸਟਾਫ਼ ਨੇ ਵਿਸ਼ੇਸ਼ ਧੰਨਵਾਦ ਕੀਤਾ। ਸਰਕਾਰੀ ਪ੍ਰਾਇਮਰੀ ਸਕੂਲ ਦੇ ਮੁੱਖ ਅਧਿਆਪਕ ਹੁਕਮ ਚੰਦ ਅਤੇ ਸਮੂਹ ਸਟਾਫ਼ ਨੇ ਵੀ ਸੁਖਬੀਰ ਸਿੰਘ ਫ਼ੌਜੀ ਦਾ ਧੰਨਵਾਦ ਕੀਤਾ। ਇਸ ਮੌਕੇ ਦੋਨਾਂ ਸਕੂਲਾਂ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਾਣਾ ਮੰਡੀ ਮਜ਼ਦੂਰੀ ’ਚ ਵਾਧੇ ਲਈ ਕੱਢੀ ਧੰਨਵਾਦ ਯਾਤਰਾ ਦਾ ਵਿਧਾਇਕ ਵਲੋਂ ਸਵਾਗਤ ਅਗਲੀ ਖ਼ਬਰ ਗਿੱਦੜਬਾਹਾ-ਲੰਬੀ ਸੜਕ ਦੇ ਕਿਨਾਰਿਆਂ ’ਤੇ ਜੰਗਲੀ ਕਿੱਕਰਾਂ ਨੇ ਰਸਤਾ ਰੋਕਿਆ ਧੁੰਦ ’ਚ ਵਾਪਰ ਸਕਦੇ ਹਨ ਹਾਦਸੇ, ਕਿੱਕਰਾਂ ਦ...
Ad Position 24