ਮਾਨ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਅੱਜ ਤੱਕ ਪੂਰੇ ਨਹੀਂ ਕੀਤੇ- ਢਿੱਲਵਾਂ
ਜੈਤੋ, 4 ਨਵੰਬਰ (ਗੁਰਚਰਨ ਸਿੰਘ ਗਾਬੜੀਆ)- ਕਾਂਗਰਸ ਪਾਰਟੀ ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਨੇ ਹਲਕਾ ਜੈਤੋ ਦੇ ਕਾਂਗਰਸੀ ਆਗੂ ਤੇ ਵਰਕਰਾਂ ਦਾ ਸੰਗਰੂਰ ਵਿਖੇ ਕਾਂਗਰਸੀ ਦੀ ਇਨਸਾਫ਼ ਰੈਲੀ ਵਿਚ ਸ਼ਿਰਕਤ ਕਰਕੇ ਰੈਲੀ ਨੂੰ ਕਾਮਯਾਬ ਬਣਾਉਣ ’ਤੇ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ ’ ਦੀਆਂ ਪੰਜਾਬ ਪ੍ਰਤੀ ਮਾੜੀਆਂ ਨੀਤੀਆਂ ਦਾ ਢੁੱਕਵਾਂ ਜਵਾਬ ਦੇਣ ਲਈ ਸੂਬੇ ਦੇ ਲੋਕ ਤਿਆਰ ਬੈਠੇ ਹਨ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਵੱਡੀ ਗਿਣਤੀ ਵਿਚ ਜਿਤਾ ਕੇ ਸਰਕਾਰ ਬਣਾਉਣਗੇ।
ਜੈਤੋ, 4 ਨਵੰਬਰ (ਗੁਰਚਰਨ ਸਿੰਘ ਗਾਬੜੀਆ)- ਕਾਂਗਰਸ ਪਾਰਟੀ ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਨੇ ਹਲਕਾ ਜੈਤੋ ਦੇ ਕਾਂਗਰਸੀ ਆਗੂ ਤੇ ਵਰਕਰਾਂ ਦਾ ਸੰਗਰੂਰ ਵਿਖੇ ਕਾਂਗਰਸੀ ਦੀ ਇਨਸਾਫ਼ ਰੈਲੀ ਵਿਚ ਸ਼ਿਰਕਤ ਕਰਕੇ ਰੈਲੀ ਨੂੰ ਕਾਮਯਾਬ ਬਣਾਉਣ ’ਤੇ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ ’ ਦੀਆਂ ਪੰਜਾਬ ਪ੍ਰਤੀ ਮਾੜੀਆਂ ਨੀਤੀਆਂ ਦਾ ਢੁੱਕਵਾਂ ਜਵਾਬ ਦੇਣ ਲਈ ਸੂਬੇ ਦੇ ਲੋਕ ਤਿਆਰ ਬੈਠੇ ਹਨ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਵੱਡੀ ਗਿਣਤੀ ਵਿਚ ਜਿਤਾ ਕੇ ਸਰਕਾਰ ਬਣਾਉਣਗੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਅੱਜ ਤੱਕ ਪੂਰਾ ਨਹੀਂ ਕੀਤਾ ਤੇ ਲਾਰੇ ਲੱਪਿਆਂ ਵਿਚ ਹੀ ਸਾਢੇ ਚਾਰ ਸਾਲ ਲੰਘਾ ਦਿੱਤੇ ਹਨ। ਇਸ ਮੌਕੇ ਸਾਬਕਾ ਸਰਪੰਚ ਲਛਮਣ ਸਿੰਘ ਲੰਭਵਾਲੀ, ਪ੍ਰੀਤਪਾਲ ਸਿੰਘ ਭਲੂਰੀਆ ਬਰਗਾੜੀ, ਸਾਬਕਾ ਸਰਪੰਚ ਛਿੰਦਰ ਸਿੰਘ ਡੋਡ, ਪ੍ਰਦੀਪ ਸਿੰਘ ਬਾਜਾਖਾਨਾ ਅਤੇ ਹਰਪ੍ਰੀਤ ਸਿੰਘ ਡੋਡ ਆਦਿ ਵਰਕਰ ਮੌਜੂਦ ਸਨ।