05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਈ.ਵੀ.ਐਮ ਅਤੇ ਵੀ.ਵੀ.ਪੈਟ ਮਸ਼ੀਨਾਂ ਦੀ ਫ਼ਸਟ ਲੈਵਲ ਚੈਕਿੰਗ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ 12 ਤੋਂ ਈ.ਵੀ.ਐਮ ਵੇਅਰਹਾਊਸ, ਫ਼ਿਰੋਜ਼ਪੁਰ ਵਿਖੇ ਸ਼ੁਰੂ ਹੋਵੇਗੀ ਫ਼ਸਟ ਲੈਵਲ ਚੈਕਿੰਗ

ਫ਼ਿਰੋਜ਼ਪੁਰ, 4 ਨਵੰਬਰ (ਸੁਖਵਿੰਦਰ ਸਿੰਘ)-ਪੰਜਾਬ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਚੋਣ ਤਹਿਸੀਲਦਾਰ ਸੁਖਦੇਵ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਫ਼ਿਰੋਜ਼ਪੁਰ ਵਿਖੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਈ.

Ad Position 21
No active advertisement
ਚੋਣ ਤਹਿਸੀਲਦਾਰ ਸੁਖਦੇਵ ਸਿੰਘ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਕਰਦੇ ਹੋਏ। 06-11-2026
ਫ਼ਿਰੋਜ਼ਪੁਰ, 4 ਨਵੰਬਰ (ਸੁਖਵਿੰਦਰ ਸਿੰਘ)-ਪੰਜਾਬ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਚੋਣ ਤਹਿਸੀਲਦਾਰ ਸੁਖਦੇਵ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਫ਼ਿਰੋਜ਼ਪੁਰ ਵਿਖੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਈ.ਵੀ.ਐਮ. ਅਤੇ ਵੀ.ਵੀ.ਪੈਟ ਮਸ਼ੀਨਾਂ ਦੀ ਫ਼ਸਟ ਲੈਵਲ ਚੈਕਿੰਗ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।ਇਸ ਮੌਕੇ ਚੋਣ ਤਹਿਸੀਲਦਾਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੀਆਂ ਮਸ਼ੀਨਾਂ ਦੀ ਫ਼ਸਟ ਲੈਵਲ ਚੈਕਿੰਗ 12 ਨਵੰਬਰ ਤੋਂ ਈ.ਵੀ.ਐਮ. ਵੇਅਰਹਾਊਸ, ਹਾਊਸਿੰਗ ਬੋਰਡ ਕਾਲੋਨੀ, ਫ਼ਿਰੋਜ਼ਪੁਰ ਵਿਖੇ ਸ਼ੁਰੂ ਹੋਵੇਗੀ। ਇਹ ਚੈਕਿੰਗ ਭਾਰਤ ਇਲੈਕਟ੍ਰਰੋਨਿਕਸ ਲਿਮਟਿਡ ਦੇ ਅਧਿਕਾਰਤ ਇੰਜੀਨੀਅਰਾਂ ਵਲੋਂ ਕੀਤੀ ਜਾਵੇਗੀ ਅਤੇ ਛੁੱਟੀ ਵਾਲੇ ਦਿਨਾਂ ਸਮੇਤ ਰੋਜ਼ਾਨਾ ਸਵੇਰੇ 9 ਵਜੇ ਤੋਂ ਸ਼ਾਮ 7 ਵਜੇ ਤੱਕ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 935 ਪੋਲਿੰਗ ਸਟੇਸ਼ਨਾਂ ਲਈ 2133 ਬੈਲਟ ਯੂਨਿਟਾਂ, 1406 ਕੰਟਰੋਲ ਯੂਨਿਟਾਂ ਅਤੇ 1494 ਵੀ.ਵੀ.ਪੈਟ ਮਸ਼ੀਨਾਂ ਦੀ ਫ਼ਸਟ ਲੈਵਲ ਚੈਕਿੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਫ਼ਸਟ ਲੈਵਲ ਚੈਕਿੰਗ ਦੌਰਾਨ ਮਸ਼ੀਨਾਂ ਦੀ ਸਫ਼ਾਈ ਉਪਰੰਤ ਉਨ੍ਹਾਂ ਦੀ ਬਾਹਰੀ ਅਤੇ ਤਕਨੀਕੀ ਜਾਂਚ ਕੀਤੀ ਜਾਵੇਗੀ। ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਦੀ ਮੌਜੂਦਗੀ ਵਿਚ ਮਸ਼ੀਨਾਂ ਖੋਲ੍ਹ ਕੇ ਅੰਦਰਲੇ ਪੁਰਜ਼ਿਆਂ ਦੀ ਜਾਂਚ ਕੀਤੀ ਜਾਵੇਗੀ। ਭਾਰਤ ਇਲੈਕਟ੍ਰਰੋਨਿਕ ਲਿਮਿਟਡ ਦੇ ਇੰਜੀਨੀਅਰਾਂ ਵਲੋਂ ਇਹ ਪ੍ਰਮਾਣਿਤ ਕੀਤਾ ਜਾਵੇਗਾ ਕਿ ਮਸ਼ੀਨਾਂ ਦੇ ਸਾਰੇ ਪੁਰਜ਼ੇ ਅਸਲੀ ਹਨ। ਹਰ ਮਸ਼ੀਨ ਦੇ ਹਰੇਕ ਬਟਨ ਲਈ 6 ਵੋਟਾਂ ਦੀ ਮੌਕ ਪੋਲ ਕਰਕੇ ਕੰਟਰੋਲ ਯੂਨਿਟ ਦੇ ਨਤੀਜੇ ਦਾ ਵੀ.ਵੀ.ਪੈਟ. ਪਰਚੀਆਂ ਨਾਲ ਮਿਲਾਨ ਕੀਤਾ ਜਾਵੇਗਾ। ਇਸ ਤੋਂ ਇਲਾਵਾ 2 ਫ਼ੀਸਦੀ ਮਸ਼ੀਨਾਂ ’ਤੇ 500 ਵੋਟਾਂ, 2 ਫ਼ੀਸਦੀ ਮਸ਼ੀਨਾਂ ’ਤੇ 1000 ਵੋਟਾਂ ਅਤੇ 1 ਫ਼ੀਸਦੀ ਮਸ਼ੀਨਾਂ ’ਤੇ 1200 ਵੋਟਾਂ ਦੀ ਵਿਸਤ੍ਰਿਤ ਮੌਕ ਪੋਲ ਵੀ ਕੀਤੀ ਜਾਵੇਗੀ। ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀ ਮੌਕ ਪੋਲ ਲਈ ਮਸ਼ੀਨਾਂ ਆਪਣੀ ਮਰਜ਼ੀ ਨਾਲ ਚੁਣ ਸਕਣਗੇ ਅਤੇ ਲੋੜ ਅਨੁਸਾਰ ਖ਼ੁਦ ਵੀ ਵੋਟਾਂ ਪਾ ਸਕਣਗੇ। ਚੋਣ ਤਹਿਸੀਲਦਾਰ ਨੇ ਦੱਸਿਆ ਕਿ ਫ਼ਸਟ ਲੈਵਲ ਚੈਕਿੰਗ ਉਪਰੰਤ ਠੀਕ ਪਾਈਆਂ ਗਈਆਂ ਮਸ਼ੀਨਾਂ ’ਤੇ ਹਰੇ ਰੰਗ ਦਾ ਅਤੇ ਖ਼ਰਾਬ ਮਸ਼ੀਨਾਂ ’ਤੇ ਖ਼ਰਾਬੀ ਦਾ ਕਾਰਨ ਦਰਸਾਉਂਦਾ ਲਾਲ ਸਟਿੱਕਰ ਲਗਾਇਆ ਜਾਵੇਗਾ । ਠੀਕ ਕੰਟਰੋਲ ਯੂਨਿਟਾਂ ਨੂੰ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਦੀ ਹਾਜ਼ਰੀ ਵਿਚ ਪਿੰਕ ਪੇਪਰ ਸੀਲ ਨਾਲ ਸੀਲ ਕੀਤਾ ਜਾਵੇਗਾ ਅਤੇ ਸੀਲ ’ਤੇ ਉਨ੍ਹਾਂ ਦੇ ਦਸਤਖ਼ਤ ਵੀ ਲਏ ਜਾਣਗੇ। ਸੀਲ ਨੰਬਰਾਂ ਵਾਲੇ ਰਜਿਸਟਰ ਦੀ ਕਾਪੀ ਅਤੇ ਫ਼ਸਟ ਲੈਵਲ ਚੈਕਿੰਗ ਮੁਕੰਮਲ ਹੋਣ ਉਪਰੰਤ ਠੀਕ ਪਾਈਆਂ ਗਈਆਂ ਮਸ਼ੀਨਾਂ ਦੀ ਸੂਚੀ ਸਾਰੀਆਂ ਸਬੰਧਿਤ ਰਾਜਨੀਤਿਕ ਪਾਰਟੀਆਂ ਨੂੰ ਮੁਹੱਈਆ ਕਰਵਾਈ ਜਾਵੇਗੀ। ਚੋਣ ਤਹਿਸੀਲਦਾਰ ਨੇ ਕਿਹਾ ਕਿ ਚੋਣ ਪ੍ਰਕਿਰਿਆ ਵਿਚ ਪੂਰੀ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਫ਼ਸਟ ਲੈਵਲ ਚੈਕਿੰਗ ਦੀ ਸਮੁੱਚੀ ਪ੍ਰਕਿਰਿਆ ਦੀ ਵੈੱਬਕਾਸਟਿੰਗ ਅਤੇ ਵੀਡੀਓ ਰਿਕਾਰਡਿੰਗ ਕੀਤੀ ਜਾਵੇਗੀ। ਫ਼ਸਟ ਲੈਵਲ ਚੈਕਿੰਗ ਹਾਲ ਵਿਚ 24 ਘੰਟੇ ਹਥਿਆਰਬੰਦ ਪੁਲਿਸ ਗਾਰਦ ਤਾਇਨਾਤ ਰਹੇਗੀ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ ਨਿਗਰਾਨੀ ਕੀਤੀ ਜਾਵੇਗੀ। ਹਾਲ ਦੇ ਅੰਦਰ ਮੋਬਾਈਲ ਫ਼ੋਨ, ਸਮਾਰਟ ਵਾਚ, ਕੈਮਰਾ ਜਾਂ ਕਿਸੇ ਹੋਰ ਇਲੈਕਟ੍ਰਰਾਨਿਕ ਉਪਕਰਨ ਨੂੰ ਲਿਜਾਣ ਦੀ ਪੂਰੀ ਮਨਾਹੀ ਹੋਵੇਗੀ। ਫ਼ਸਟ ਲੈਵਲ ਚੈਕਿੰਗ ਦੀ ਰੋਜ਼ਾਨਾ ਪ੍ਰਗਤੀ ਰਿਪੋਰਟ ਮੁੱਖ ਚੋਣ ਅਫ਼ਸਰ, ਪੰਜਾਬ ਨੂੰ ਭੇਜੀ ਜਾਵੇਗੀ। ਚੋਣ ਤਹਿਸੀਲਦਾਰ ਨੇ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਧਿਕਾਰਤ ਪ੍ਰਤੀਨਿਧੀਆਂ ਦੇ ਨਾਮ, ਮੋਬਾਈਲ ਨੰਬਰ ਅਤੇ ਅਧਿਕਾਰ-ਪੱਤਰ 10 ਨਵੰਬਰ ਤੱਕ ਜ਼ਿਲ੍ਹਾ ਚੋਣ ਦਫ਼ਤਰ ਨੂੰ ਭੇਜ ਦੇਣ, ਤਾਂ ਜੋ ਉਨ੍ਹਾਂ ਨੂੰ ਸਮੇਂ ਸਿਰ ਪਾਸ ਜਾਰੀ ਕੀਤੇ ਜਾ ਸਕਣ। ਉਨ੍ਹਾਂ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਫ਼ਸਟ ਲੈਵਲ ਚੈਕਿੰਗ ਦੀ ਪੂਰੀ ਪ੍ਰਕਿਰਿਆ ਦੌਰਾਨ ਹਾਜ਼ਰ ਰਹਿਣ ਅਤੇ ਪੂਰਾ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਚੋਣ ਪ੍ਰਕਿਰਿਆ ਨੂੰ ਨਿਰਪੱਖ, ਪਾਰਦਰਸ਼ੀ ਅਤੇ ਭਰੋਸੇਯੋਗ ਢੰਗ ਨਾਲ ਨੇਪਰੇ ਚਾੜ੍ਹਨ ਵਿਚ ਮਦਦ ਮਿਲੇਗੀ। ਮੀਟਿੰਗ ਵਿਚ ਸੀ.ਪੀ.ਆਈ. (ਐਮ) ਵਲੋਂ ਸ੍ਰੀ ਹੀਰਾ ਸਿੰਘ, ਭਾਰਤੀ ਜਨਤਾ ਪਾਰਟੀ ਵਲੋਂ ਸ੍ਰੀ ਸੁਰਿੰਦਰਪਾਲ ਸਿੰਘ, ਬਹੁਜਨ ਸਮਾਜ ਪਾਰਟੀ ਵਲੋਂ ਸ੍ਰੀ ਅਸ਼ੋਕ ਕੁਮਾਰ ਅਤੇ ਆਈ.ਐਨ.ਸੀ. ਵਲੋਂ ਸ੍ਰੀ ਗੁਰਭਜਨ ਸਿੰਘ ਤੋਂ ਇਲਾਵਾ ਜ਼ਿਲ੍ਹਾ ਚੋਣ ਦਫ਼ਤਰ ਦੇ ਅਧਿਕਾਰੀ / ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ’ਚ ਘੁੰਮ ਰਿਹਾ ਨੌਜਵਾਨ ਪਿਸਟਲ ਸਮੇਤ ਕਾਬੂ ਅਗਲੀ ਖ਼ਬਰ ਐਸ.ਡੀ.ਐਮ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਕੀਤੀ ਅਪੀਲ
Ad Position 24