05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸਰਕਾਰੀ ਸਕੂਲ ਬਹਾਦਰਪੁਰ ਦੇ ਖਿਡਾਰੀ ਦੀ ਭਾਰਤੀ ਕ੍ਰਿਕਟ ਟੀਮ ਲਈ ਹੋਈ ਚੋਣ

ਬਰੇਟਾ, 5 ਨਵੰਬਰ (ਪਾਲ ਸਿੰਘ ਮੰਡੇਰ)- ਸਰਕਾਰੀ ਹਾਈ ਸਕੂਲ ਬਹਾਦਰਪੁਰ ਦੇ ਕ੍ਰਿਕਟ ਖਿਡਾਰੀ ਗੌਰਵਦੀਪ ਸਿੰਘ ਦੀ ਅੰਡਰ-17 ਭਾਰਤੀ ਕ੍ਰਿਕਟ ਟੀਮ ’ਚ ਚੋਣ ਹੋਈ ਹੈ। ਇਸ ਮਾਣਮੱਤੀ ਪ੍ਰਾਪਤੀ ਨਾਲ ਗੌਰਵਦੀਪ ਸਿੰਘ ਨੇ ਆਪਣੇ ਮਾਪਿਆਂ, ਸਕੂਲ ਅਤੇ ਸਮੁੱਚੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 06-11-2026
ਬਰੇਟਾ, 5 ਨਵੰਬਰ (ਪਾਲ ਸਿੰਘ ਮੰਡੇਰ)- ਸਰਕਾਰੀ ਹਾਈ ਸਕੂਲ ਬਹਾਦਰਪੁਰ ਦੇ ਕ੍ਰਿਕਟ ਖਿਡਾਰੀ ਗੌਰਵਦੀਪ ਸਿੰਘ ਦੀ ਅੰਡਰ-17 ਭਾਰਤੀ ਕ੍ਰਿਕਟ ਟੀਮ ’ਚ ਚੋਣ ਹੋਈ ਹੈ। ਇਸ ਮਾਣਮੱਤੀ ਪ੍ਰਾਪਤੀ ਨਾਲ ਗੌਰਵਦੀਪ ਸਿੰਘ ਨੇ ਆਪਣੇ ਮਾਪਿਆਂ, ਸਕੂਲ ਅਤੇ ਸਮੁੱਚੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਦੇ ਨਾਲ ਹੀ ਜੋਬਨਦੀਪ ਸਿੰਘ ਅਤੇ ਸਲੀਮ ਖਾਨ ਨੇ ਵੀ ਕ੍ਰਿਕਟ ਦੇ ਖੇਤਰ ’ਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਆਪਣੀ ਖੇਡ ਪ੍ਰਤਿਭਾ ਦਾ ਸਬੂਤ ਦਿੱਤਾ ਹੈ। ਤਿੰਨੇ ਖਿਡਾਰੀਆਂ ਨੂੰ ਸਕੂਲ ਵਿਖੇ ਸਮਾਰੋਹ ਕਰਵਾ ਕੇ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ। ਸਾਬਕਾ ਸਕੂਲ ਮੁਖੀ ਜਤਿੰਦਰ ਕੁਮਾਰ ਨੇ ਖਿਡਾਰੀਆਂ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਸਫਲਤਾ ਪਿੱਛੇ ਸਖ਼ਤ ਮਿਹਨਤ, ਲਗਨ ਅਤੇ ਅਨੁਸ਼ਾਸਨ ਦੇ ਨਾਲ-ਨਾਲ ਕੋਚ ਕੁਲਦੀਪ ਸਿੰਘ ਛਿੰਦਾ, ਸਿਲੈਕਟਰ ਹਰਭਜਨ ਸਿੰਘ ਤੇ ਰੋਹਿਤ ਕੁਮਾਰ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ। ਇਸ ਮੌਕੇ ਪੀ.ਟੀ. ਅਧਿਆਪਕਾ ਰਜਿੰਦਰ ਕੌਰ, ਸਕੂਲ ਇੰਚਾਰਜ ਪ੍ਰਦੀਪ ਕੁਮਾਰ, ਅਧਿਆਪਕਾ ਪੂਜਾ ਤੇ ਪ੍ਰੀਤੀ, ਸਾਬਕਾ ਬਲਾਕ ਸੰਮਤੀ ਮੈਂਬਰ ਰਾਮਗੜ੍ਹ ਸਿੰਘ, ਦਸੌਂਧਾ ਸਿੰਘ, ਦਰਸ਼ਨ ਸਿੰਘ, ਬਲਵਿੰਦਰ ਸਿੰਘ ਮਾਹੀਆ, ਸੂਬੇਦਾਰ ਮੇਘ ਸਿੰਘ, ਜਸਪਾਲ ਸਿੰਘ ਜੱਸੀ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖੇਤਰੀ ਫੌਜ ਦੀ ਭਰਤੀ ਲਈ ਮੁਫ਼ਤ ਸਿਖਲਾਈ ਕੈਂਪ ਸ਼ੁਰੂ ਅਗਲੀ ਖ਼ਬਰ ਸੜਕ ਹਾਦਸੇ ’ਚ ਦੋ ਨੌਜਵਾਨਾਂ ਦੀ ਮੌਤ, ਇਕ ਜ਼ਖਮੀ
Ad Position 24