05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਖੇਤਰੀ ਫੌਜ ਦੀ ਭਰਤੀ ਲਈ ਮੁਫ਼ਤ ਸਿਖਲਾਈ ਕੈਂਪ ਸ਼ੁਰੂ

ਬੁਢਲਾਡਾ, 5 ਨਵੰਬਰ (ਪ. ਪ.)

Ad Position 21
No active advertisement
ਅਜੀਤ ਡੈਸਕ 06-11-2026
ਬੁਢਲਾਡਾ, 5 ਨਵੰਬਰ (ਪ.ਪ.)- ਸੀ-ਪਾਈਟ ਕੈਂਪ ਬੋੜਾਵਾਲ ਵਿਖੇ ਖੇਤਰੀ ਫੌਜ ਦੀ ਭਰਤੀ ਲਈ ਮੁਫ਼ਤ ਸਰੀਰਿਕ ਸਿਖਲਾਈ ਕੈਂਪ ਸ਼ੁਰੂ ਹੋ ਗਿਆ ਹੈ। ਸਿਖਲਾਈ ਅਧਿਕਾਰੀ ਕੈਪਟਨ ਲਖਵਿੰਦਰ ਸਿੰਘ ਨੇ ਦੱਸਿਆ ਕਿ ਕੈਂਪ ’ਚ ਮਾਨਸਾ, ਬਰਨਾਲਾ ਤੇ ਸੰਗਰੂਰ ਜ਼ਿਲ੍ਹਿਆਂ ਨਾਲ ਸਬੰਧਿਤ ਨੌਜਵਾਨ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਚਾਹਵਾਨ ਭਰਤੀ ਸਬੰਧੀ ਆਨਲਾਈਨ ਅਪਲਾਈ ਕਰ ਕੇ 10ਵੀਂ ਜਮਾਤ, ਆਧਾਰ ਕਾਰਡ ਤੇ ਜਾਤੀ ਸਰਟੀਫਿਕੇਟ ਦੀ ਫੋਟੋ ਕਾਪੀ ਸਮੇਤ 2 ਪਾਸਪੋਰਟ ਸਾਈਜ਼ ਫੋਟੋਆਂ ਨਾਲ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਿਖਲਾਈ ਦੌਰਾਨ ਨੌਜਵਾਨਾਂ ਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਵੀ ਮੁਫਤ ਦਿੱਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਨਰਸਿੰਗ ਦੀ ਪੜ੍ਹਾਈ ਕਰਦੀ ਵਿਦਿਆਰਥਣ ਦੀ ਸੜਕ ਹਾਦਸੇ ’ਚ ਮੌਤ ਅਗਲੀ ਖ਼ਬਰ ਸਰਕਾਰੀ ਸਕੂਲ ਬਹਾਦਰਪੁਰ ਦੇ ਖਿਡਾਰੀ ਦੀ ਭਾਰਤੀ ਕ੍ਰਿਕਟ ਟੀਮ ਲਈ ਹੋਈ ਚੋਣ
Ad Position 24