ਨਰਸਿੰਗ ਦੀ ਪੜ੍ਹਾਈ ਕਰਦੀ ਵਿਦਿਆਰਥਣ ਦੀ ਸੜਕ ਹਾਦਸੇ ’ਚ ਮੌਤ
ਕੋਟਕਪੂਰਾ, 5 ਨਵੰਬਰ (ਮੋਹਰ ਸਿੰਘ ਗਿੱਲ)-ਸਥਾਨਕ ਫ਼ਰੀਦਕੋਟ ਸੜਕ ’ਤੇ ਸਥਿਤ ਬਾਬਾ ਫ਼ਰੀਦ ਨਰਸਿੰਗ ਕਾਲਜ ਸੰਧਵਾਂ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ (20) ਪੁੱਤਰੀ ਸੁਖਜਿੰਦਰ ਸਿੰਘ ਵਾਸੀ ਭਦੌੜ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਦਿਆਰਥਣ ਜਸ਼ਨਪ੍ਰੀਤ ਕੌਰ ਆਪਣੀ ਇਲੈਕਟਿ੍ਕ ਸਕੂਟਰੀ ’ ਤੇ ਸਵਾਰ ਹੋ ਕੇ ਕਾਲਜ ਨਰਸਿੰਗ ਦੀ ਪੜ੍ਹਾਈ ਕਰਨ ਲਈ ਜਾ ਰਹੀ ਸੀ ਤਾਂ ਜਿਉਂ ਹੀ ਉਹ ਗਾਂਧੀ ਕਾਲਜ ਲੜਕੀਆਂ ਕੋਟਕਪੂਰਾ ਦੇ ਗੇਟ ਦੇ ਸਾਹਮਣੇ ਪੁੱਜੀ ਤਾਂ ਪਿੱਛੋਂ ਇਕ ਪੀ.
ਜ
ਜਸ਼ਨਪੀਤ ਕੌਰ ਦੀ ਪੁਰਾਣੀ ਤਸਵੀਰ
06-11-2026
ਕੋਟਕਪੂਰਾ, 5 ਨਵੰਬਰ (ਮੋਹਰ ਸਿੰਘ ਗਿੱਲ)-ਸਥਾਨਕ ਫ਼ਰੀਦਕੋਟ ਸੜਕ ’ਤੇ ਸਥਿਤ ਬਾਬਾ ਫ਼ਰੀਦ ਨਰਸਿੰਗ ਕਾਲਜ ਸੰਧਵਾਂ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ (20) ਪੁੱਤਰੀ ਸੁਖਜਿੰਦਰ ਸਿੰਘ ਵਾਸੀ ਭਦੌੜ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਦਿਆਰਥਣ ਜਸ਼ਨਪ੍ਰੀਤ ਕੌਰ ਆਪਣੀ ਇਲੈਕਟਿ੍ਕ ਸਕੂਟਰੀ ’ ਤੇ ਸਵਾਰ ਹੋ ਕੇ ਕਾਲਜ ਨਰਸਿੰਗ ਦੀ ਪੜ੍ਹਾਈ ਕਰਨ ਲਈ ਜਾ ਰਹੀ ਸੀ ਤਾਂ ਜਿਉਂ ਹੀ ਉਹ ਗਾਂਧੀ ਕਾਲਜ ਲੜਕੀਆਂ ਕੋਟਕਪੂਰਾ ਦੇ ਗੇਟ ਦੇ ਸਾਹਮਣੇ ਪੁੱਜੀ ਤਾਂ ਪਿੱਛੋਂ ਇਕ ਪੀ.ਆਰ.ਟੀ.ਸੀ ਬੱਸ ਦੇ ਡਰਾਈਵਰ ਨੇ ਕਥਿਤ ਤੇਜ਼ ਰਫ਼ਤਾਰ ਅਤੇ ਲਾਪ੍ਰਵਾਹੀ ਨਾਲ ਬੱਸ ਜਸ਼ਨਪ੍ਰੀਤ ਕੌਰ ਦੀ ਸਕੂਟਰੀ ਵਿਚ ਮਾਰੀ। ਜਸ਼ਨਪ੍ਰੀਤ ਕੌਰ ਸਕੂਟਰੀ ਸਮੇਤ ਸੜਕ ’ਤੇ ਡਿੱਗ ਪਈ ਅਤੇ ਬੱਸ ਦਾ ਟਾਇਰ ਉਸ ਦੇ ਉਪਰੋਂ ਦੀ ਲੰਘ ਗਿਆ। ਗੰਭੀਰ ਜ਼ਖ਼ਮੀ ਹਾਲਤ ’ਚ ਇਸ ਲੜਕੀ ਨੂੰ ਬਾਬਾ ਦਿਆਲ ਸਿੰਘ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਇਲਾਜ਼ ਲਈ ਲਿਜਾਇਆ ਗਿਆ, ਜਿੱਥੇ ਕਿ ਡਾਕਟਰਾਂ ਨੇ ਉਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫ਼ਰੀਦਕੋਟ ਭੇਜ ਦਿੱਤਾ। ਇਸ ਦੌਰਾਨ ਉਸ ਦੀ ਉਸਦੀ ਮੌਤ ਹੋ ਗਈ। ਇਸ ਸਬੰਧ ’ਚ ਮਿ੍ਤਕਾ ਦੇ ਮਾਮੇ ਬਲਜਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਢਾਬ ਗੁਰੂ ਦੇ ਬਿਆਨ ’ਤੇ ਕਾਰਵਾਈ ਕਰਦਿਆਂ ਸ਼ਹਿਰੀ ਪੁਲਿਸ ਕੋਟਕਪੂਰਾ ਨੇ ਬੱਸ ਦੇ ਡਰਾਈਵਰ ਸ਼ਵਿੰਦਰ ਸਿੰਘ ਵਾਸੀ ਤਪਾ ਖੇੜਾ (ਸ੍ਰੀ ਮੁਕਤਸਰ ਸਾਹਿਬ) ਵਿਰੁੱਧ ਮਾਮਲਾ ਦਰਜ ਕਰਕੇ ਪੜਤਾਲ ਆਰੰਭ ਕਰ ਦਿੱਤੀ ਹੈ।